The Khalas Tv Blog Punjab ਬੀਬੀ ਜਗੀਰ ਕੌਰ ਵਿਜੀਲੈਂਸ ਦੇ ਰਾਡਾਰ ‘ਤੇ, ਬੇਗੋਵਾਲ ਡੇਰੇ ਪਹੁੰਚ ਕੇ ਕੀਤੀ ਪੁੱਛ-ਗਿੱਛ…
Punjab

ਬੀਬੀ ਜਗੀਰ ਕੌਰ ਵਿਜੀਲੈਂਸ ਦੇ ਰਾਡਾਰ ‘ਤੇ, ਬੇਗੋਵਾਲ ਡੇਰੇ ਪਹੁੰਚ ਕੇ ਕੀਤੀ ਪੁੱਛ-ਗਿੱਛ…

Bibi Jagir Kaur on vigilance radar, reached Begowal camp and interrogated...

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਤੇ ਭੁਲੱਥ ਤੋਂ ਸਾਬਕਾ ਅਕਾਲੀ ਮੰਤਰੀ ਬੀਬੀ ਜਗੀਰ ਕੌਰ (Bibi Jagir Kaur) ਇਨ੍ਹੀਂ ਦਿਨੀ ਵਿਜੀਲੈਂਸ ਦੇ ਰਡਾਰ ‘ਤੇ ਹਨ। ਬੀਤੀ ਸ਼ੁੱਕਰਵਾਰ ਨੂੰ ਵਿਜੀਲੈਂਸ ਟੀਮ (Vigilance Team) ਨੇ ਬੀਬੀ ਜਗੀਰ ਕੌਰ (Bigi Jagir Kaur) ਦੇ ਡੇਰੇ ‘ਤੇ ਛਾਪਾ ਮਾਰਿਆ। ਟੀਮ ਨੇ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ ਤੇ ਜਾਂਚ ਕੀਤੀ।

ਨਿਊਜ਼ 18 ਦੀ ਖ਼ਬਰ ਦੇ ਮੁਤਾਬਕ ਹਾਲਾਂਕਿ ਬੀਬੀ ਜਗੀਰ ਕੌਰ ਦਾ ਫੋਨ ਬੰਦ ਮਿਲਣ ‘ਤੇ ਉਨ੍ਹਾਂ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਨਾਲ ਗੱਲ ਕਰਨ ‘ਤੇ ਛਾਪੇਮਾਰੀ ਦੀ ਗੱਲ ਕਬੂਲੀ। ਇੱਥੇ ਦੱਸ ਦੇਈਏ ਕਿ ਬੀਬੀ ਜਗੀਰ ਕੌਰ ਸੰਤ ਪ੍ਰੇਮ ਸਿੰਘ ਮੁਰਾਲੇ ਡੇਰੇ ਦੀ ਮੁੱਖ ਸੇਵਾਦਾਰ ਵੀ ਹੈ ਤੇ ਤਿੰਨ ਮਹੀਨੇ ਪਹਿਲਾਂ ਅਕਾਲੀ ਦਲ ਤੋਂ ਵੱਖ ਹੋ ਕੇ ਸ਼੍ਰੋਮਣੀ ਕਮੇਟੀ ਨੂੰ ਚੁਣੌਤੀ ਦੇਣ ਲਈ ਵੱਖਰੀ ਕਮੇਟੀ ਬਣਾਈ ਸੀ।

ਵਿਜੀਲੈਂਸ ਦੀ ਟੀਮ ਨੇ ਬੇਗੋਵਾਲ ਸਥਿਤ ਬੀਬੀ ਜਗੀਰ ਕੌਰ ਦੇ ਡੇਰੇ ‘ਤੇ ਛਾਪਾ ਮਾਰਿਆ। ਇਸ ਦੌਰਾਨ ਵਿਜੀਲੈਂਸ ਟੀਮ ਨੇ ਨਗਰ ਪੰਚਾਇਤ ਦੀ ਸਰਕਾਰੀ ਜ਼ਮੀਨ ’ਤੇ ਕਬਜ਼ੇ ਸਬੰਧੀ ਕਰੀਬ ਦੋ ਘੰਟੇ ਪੁੱਛਗਿੱਛ ਕੀਤੀ। ਕਿਉਂਕਿ ਬੀਬੀ ਜਗੀਰ ਕੌਰ ਵੱਲੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ਵਿਚ ਉਨ੍ਹਾਂ ਉੱਤੇ ਨਗਰ ਪੰਚਾਇਤ ਬੇਗੋਵਾਲ ਦੀ ਜ਼ਮੀਨ ‘ਤੇ ਕਬਜ਼ਾ ਕਰਨ ਦਾ ਦੋਸ਼ ਹੈ।

ਸੂਤਰਾਂ ਅਨੁਸਾਰ ਇਸ ਦੌਰਾਨ ਟੀਮ ਨੇ ਬੀਬੀ ਦੇ ਡੇਰੇ ਤੋਂ ਲੈਪਟਾਪ, ਫੋਨ ਤੇ ਜ਼ਮੀਨ ਨਾਲ ਸਬੰਧਤ ਦਸਤਾਵੇਜ਼ ਜ਼ਬਤ ਕੀਤੇ ਹਨ। ਬੀਬੀ ਜਗੀਰ ਕੌਰ ਦੇ ਜਵਾਈ ਯੁਵਰਾਜ ਭੁਪਿੰਦਰ ਸਿੰਘ ਨੇ ਵਿਜੀਲੈਂਸ ਦੀ ਛਾਪੇਮਾਰੀ ਦੀ ਗੱਲ ਕਬੂਲੀ ਹੈ। ਉਨ੍ਹਾਂ ਸਿਰਫ ਇੰਨਾ ਹੀ ਕਿਹਾ ਕਿ ਟੀਮ ਨੇ ਪੁੱਛਗਿੱਛ ਕੀਤੀ ਹੈ। ਇਹ ਮਾਮਲਾ ਨਗਰ ਪੰਚਾਇਤ ਬੇਗੋਵਾਲ ਨਾਲ ਸਬੰਧਤ ਹੈ।

 

Exit mobile version