‘ਦ ਖ਼ਾਲਸ ਬਿਊਰੋ :- ਹਰਿਆਣਾ ਦੇ ਟੋਹਾਣਾ ਵਿੱਚ ਕਿਸਾਨ ਲੀਡਰਾਂ ਅਤੇ ਪ੍ਰਸ਼ਾਸਨ ਵਿਚਾਲੇ ਮੀਟਿੰਗ ਬੇਸਿੱਟਾ ਰਹੀ ਹੈ। ਟੋਹਾਣਾ ਵਿੱਚ ਕਿਸਾਨ ਧਰਨਾ ਨਹੀਂ ਚੁੱਕਣਗੇ। ਕਿਸਾਨਾਂ ਨੇ ਕੱਲ੍ਹ ਹਰਿਆਣਾ ਦੇ ਸਾਰੇ ਥਾਣਿਆਂ ਦੇ ਦੋ ਘੰਟੇ ਯਾਨਿ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਘਿਰਾਉ ਕਰਨ ਦਾ ਐਲਾਨ ਕੀਤਾ ਹੈ। ਇਹ ਮੀਟਿੰਗ 4 ਤੋਂ 5 ਘੰਟੇ ਚੱਲੀ। ਮੀਟਿੰਗ ਵਿੱਚ ਪੁਲਿਸ ਨੇ ਕਿਹਾ ਕਿ ਕੁੱਝ ਕਾਨੂੰਨੀ ਦਾਅ-ਪੇਚਾਂ ਕਰਕੇ ਕਿਸਾਨਾਂ ਨੂੰ ਰਿਹਾਅ ਨਹੀਂ ਕੀਤਾ ਜਾ ਸਕਦਾ। ਕਿਸਾਨ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਗਏ ਦੋ ਕਿਸਾਨਾਂ ਦੀ ਰਿਹਾਈ ਨੂੰ ਲੈ ਕੇ ਅੜੇ ਹੋਏ ਹਨ। ਕਿਸਾਨ ਲੀਡਰਾਂ ਨੇ ਕਿਹਾ ਕਿ ਪੁਲਿਸ ਆਪਣੀ ਮਨਮਾਨੀ ਕਰ ਰਹੀ ਹੈ। ਕਿਸਾਨ ਲੀਡਰ ਯੋਗੇਂਦਰ ਯਾਦਵ, ਜੋਗੇਂਦਰ ਨੈਨ ਨਾਲ ਡੀਸੀ ਅਤੇ ਐੱਸਪੀ ਨੇ ਮੀਟਿੰਗ ਕੀਤੀ ਹੈ।

Related Post
Khalas Tv Special, Khetibadi, Kitabi Gallan, Punjab
ਪੰਜਾਬ ‘ਚ ਸੰਘਣੀ ਧੁੰਦ ਅਤੇ ਸੀਤ ਲਹਿਰ ਦਾ ਕਿਹੜੀਆਂ
February 4, 2026
