Punjab

ਕਿਸਾਨਾਂ ਮਜਦੂਰਾਂ ਦੀ ਜਥੇਬੰਦੀ ਦਾ ਵੱਡਾ ਐਕਸ਼ਨ , ਇੱਕ ਮਹੀਨੇ ਲਈ ਟੋਲ ਮੁਕਤ ਕਰਵਾਈਆਂ ਪੰਜਾਬ ਦੀਆਂ ਸੜਕਾ

toll-free roads in Punjab

‘ਦ ਖ਼ਾਲਸ ਬਿਊਰੋ : ਪੰਜਾਬ ਦੇ ਸਾਰੇ ਡੀਸੀ ਦਫਤਰਾਂ ਦੇ ਬਾਹਰ ਪਿਛਲੇ 20 ਦਿਨਾਂ ਤੋਂ ਧਰਨਾ ਲਗਾ ਕੇ ਬੈਠੀ ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ਼ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰ ਦਿੱਤਾ ਹੈ ।

ਕਿਸਾਨ-ਮਜ਼ਦੂਰ ਸੰਘਰਸ਼ ਕਮੇਟੀ ਨੇ ਕੇਂਦਰ ਅਤੇ ਸੂਬਾ ਸਰਕਾਰ ਖਿਲਾਫ਼ ਆਪਣੇ ਅੰਦੋਲਨ ਨੂੰ ਹੋਰ ਤੇਜ਼ ਕਰ ਦਿੱਤਾ ਹੈ। ਕਿਸਾਨਾਂ ਵੱਲੋਂ ਅੱਜ ਸੂਬੇ ਦੇ 10 ਜਿਲ੍ਹਿਆਂ ਵਿਚ 18 ਜਗ੍ਹਾ ਸੜਕਾਂ ਨੂੰ ਟੋਲ ਫ੍ਰੀ ਕਰਵਾ ਦਿੱਤਾ ਗਿਆ ਹੈ। ਟੋਲ ਪਲਾਜ਼ਿਆਂ ਤੋਂ ਲੰਘਣ ਵਾਲੀ ਕਿਸੇ ਵੀ ਗੱਡੀ ਦੀ ਫੀਸ ਨਹੀਂ ਕੱਟਣ ਦਿੱਤੀ ਜਾਵੇਗੀ ।

ਕਿਸਾਨ ਆਗੂਆਂ ਦਾ ਕਹਿਣਾ ਹੈ ਕਿ ਇਹ ਪ੍ਰੋਗਰਾਮ 15 ਜਨਵਰੀ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ ਕਿ ਕਿਹਾ ਕਿ ਅਸੀਂ ਇਸ ਗੱਲ ਦਾ ਵੀ ਪੂਰੇ ਤਰੀਕੇ ਨਾਲ ਨੋਟਿਸ ਲਵਾਂਗੇ ਕਿ ਕੰਪਨੀਆਂ ਵੱਲੋਂ ਟੋਲ ਪਲਾਜ਼ਿਆ ਉੱਤੇ ਕੰਮ ਕਰਨ ਵਾਲੇ ਮੁਲਾਜ਼ਮਾਂ ਦੀਆਂ ਤਨਖਾਹਾਂ ਨਾ ਕੱਟੀਆਂ ਜਾਣ। ਜੇ ਕੋਈ ਕੰਪਨੀ ਅਜਿਹਾ ਕਰਦੀ ਹੈ ਤਾਂ ਉਸ ਕੰਪਨੀ ਦੇ ਟੋਲ ਪਲਾਜ਼ੇ ਉੱਤੇ ਅਗਲਾ ਐਕਸ਼ਨ ਕੀ ਹੋਵੇਗਾ, ਇਹ ਫੈਸਲਾ ਜਥੇਬੰਦੀ ਕਰੇਗੀ। ਉਹਨਾਂ ਕਿਹਾ ਕਿ ਇਹ ਵੀ ਤੈਅ ਕੀਤਾ ਜਾਵੇਗਾ ਕਿ ਕੋਈ ਵੀ ਕੰਪਨੀ ਇੱਕ ਮਹੀਨੇ ਬਾਅਦ ਟੋਲ ਫੀਸ ਨਾ ਵਧਾਵੇ।

ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅੰਦੋਲਨ ਖਤਮ ਕਰਵਾਉਣ ਲਈ ਕਿਸਾਨਾਂ ਨਾਲ ਜੋ ਵਾਅਦੇ ਕੀਤੇ ਸਨ ਅਤੇ ਲਿਖਤੀ ਤੌਰ ‘ਤੇ ਜੋ ਸਮਝੌਤਾ ਕੀਤਾ ਸੀ ਉਸ ‘ਤੇ ਖਰੀ ਨਹੀਂ ਉਤਰੀ । ਪੰਧੇਰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਨਾ ਤਾਂ ਕਿਸਾਨਾਂ ‘ਤੇ ਦਰਜ ਕੀਤੇ ਕੇਸ ਵਾਪਸ ਲਏ ਹਨ ਅਤੇ ਨਾ ਹੀ ਹੋਰ ਮੰਗਾਂ ਨੂੰ ਪੂਰਾ ਕੀਤਾ ਹੈ। ਜਿਸ ਕਾਰਨ ਕਿਸਾਨਾਂ ਨੇ ਹੁਣ ਟੋਲ ਪਲਾਜ਼ਾ ਬੰਦ ਕਰਨ ਦਾ ਫੈਸਲਾ ਕੀਤਾ ਹੈ ।

ਕਿਸਾਨ ਆਗੂਆਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਅੰਦੋਲਨ ਖਤਮ ਕਰਵਾਉਣ ਲਈ ਕਿਸਾਨਾਂ ਨਾਲ ਜੋ ਵਾਅਦੇ ਕੀਤੇ ਸਨ ਅਤੇ ਲਿਖਤੀ ਤੌਰ ‘ਤੇ ਜੋ ਸਮਝੌਤਾ ਕੀਤਾ ਸੀ ਉਸ ‘ਤੇ ਖਰੀ ਨਹੀਂ ਉਤਰੀ । ਉਨ੍ਹਾਂ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਨਾ ਤਾਂ ਕਿਸਾਨਾਂ ‘ਤੇ ਦਰਜ ਕੀਤੇ ਕੇਸ ਵਾਪਸ ਲਏ ਹਨ ਅਤੇ ਨਾ ਹੀ ਹੋਰ ਮੰਗਾਂ ਨੂੰ ਪੂਰਾ ਕੀਤਾ ਹੈ। ਜਿਸ ਕਾਰਨ ਕਿਸਾਨਾਂ ਨੇ ਹੁਣ ਟੋਲ ਪਲਾਜ਼ਾ ਬੰਦ ਕਰਨ ਦਾ ਫੈਸਲਾ ਕੀਤਾ ਹੈ ।