‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਲੁਧਿਆਣਾ ਵਿੱਚ ਦੁਕਾਨਾਂ ਖੋਲ੍ਹਣ ਦਾ ਸਮਾਂ ਵਧਾ ਦਿੱਤਾ ਗਿਆ ਹੈ। ਸਵੇਰੇ 5 ਵਜੇ ਤੋਂ ਲੈ ਕੇ ਦੁਪਹਿਰ 3 ਵਜੇ ਤੱਕ ਦੁਕਾਨਾਂ ਖੋਲ੍ਹਣ ਦੀ ਇਜਾਜ਼ਤ ਦਿੱਤੀ ਗਈ ਹੈ। ਖਾਣੇ ਦੀ ਹੋਮ ਡਿਲਿਵਰੀ ਰਾਤ 9 ਵਜੇ ਤੱਕ ਕੀਤੀ ਜਾ ਸਕਦੀ ਹੈ। ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰ ਆਪਣੇ ਪੱਧਰ ‘ਤੇ ਕਈ ਅਹਿਮ ਫੈਸਲੇ ਲੈ ਰਹੇ ਹਨ, ਜਿਸ ਵਿੱਚ ਦੁਕਾਨਾਂ ਖੋਲ੍ਹਣ ਨੂੰ ਲੈ ਕੇ ਉਹ ਕਾਫੀ ਸੰਜੀਦਗੀ ਵਰਤ ਰਹੇ ਹਨ ਕਿਉਂਕਿ ਇਕਦਮ ਦੁਕਾਨਾਂ ਖੋਲ੍ਹਣ ਦੇ ਨਾਲ ਲੋਕਾਂ ਦੀ ਭੀੜ ਇਕੱਠੀ ਹੋ ਸਕਦੀ ਹੈ ਅਤੇ ਕਰੋਨਾ ਦੇ ਵਧਣ ਦਾ ਖਤਰਾ ਬਣ ਸਕਦਾ ਹੈ। ਡਿਪਟੀ ਕਮਿਸ਼ਨਰ ਵੱਲੋਂ ਮਾਹੌਲ ਅਤੇ ਸਥਿਤੀ ਵੇਖ ਕੇ ਇਹ ਫੈਸਲੇ ਲਏ ਜਾ ਰਹੇ ਹਨ। ਲੁਧਿਆਣਾ ਵਿੱਚ ਪਹਿਲਾਂ ਦੁਕਾਨਾਂ ਖੋਲ੍ਹਣ ਦਾ ਸਮਾਂ ਸੋਮਵਾਰ ਤੋਂ ਲੈ ਕੇ ਸ਼ੁੱਕਰਵਾਰ ਤੱਕ ਸਵੇਰੇ 5 ਵਜੇ ਤੋਂ ਲੈ ਕੇ ਦੁਪਹਿਰ 12 ਵਜੇ ਤੱਕ ਸੀ ਪਰ ਬਾਅਦ ਵਿੱਚ ਇਸਨੂੰ ਵਧਾ ਕੇ ਦੁਪਹਿਰ ਦੇ 1 ਵਜੇ ਤੱਕ ਸਮਾਂ ਵਧਾਇਆ ਗਿਆ ਸੀ।
Comments are closed.