The Khalas Tv Blog Khetibadi ਬਲਦੇਵ ਸਿੰਘ ਸਿਰਸਾ ਵੱਲੋਂ ਮੋਰਚੇ ਲਈ ਕੀਤਾ ਗਿਆ ਵੱਡਾ ਐਲਾਨ
Khetibadi Punjab

ਬਲਦੇਵ ਸਿੰਘ ਸਿਰਸਾ ਵੱਲੋਂ ਮੋਰਚੇ ਲਈ ਕੀਤਾ ਗਿਆ ਵੱਡਾ ਐਲਾਨ

ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਕਾਨੂੰਨੀ ਗਾਰੰਟੀ ਸਮੇਤ 13 ਮੰਗਾਂ ਨੂੰ ਲੈ ਕੇ ਪੰਜਾਬ-ਹਰਿਆਣਾ ਦੇ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਚੱਲ ਰਹੇ ਕਿਸਾਨ ਅੰਦੋਲਨ 2.0 ਨੂੰ ਇਕ ਸਾਲ ਪੂਰਾ ਹੋਣ ਵਾਲਾ ਹੈ। ਇਸ ਮੌਕੇ ਲੰਘੇ ਕੱਲ੍ਹ ਖਨੌਰੀ ਮੋਰਚੇ ‘ਤੇ ਕਿਸਾਨ ਆਗੂ ਬਲਦੇਵ ਸਿੰਘ ਸਿਰਸਾ ( Baldev Singh Sirsa )  ਦੀ ਸਿਹਤ ਵਿਗੜ ਗਈ। ਇਸ ਤੋਂ ਬਾਅਦ ਉਨ੍ਹਾਂ ਨੂੰ ਰਾਜਿੰਦਰਾ ਹਸਪਤਾਲ ਪਟਿਆਲਾ ਲਿਜਾਇਆ ਗਿਆ। ਸੂਤਰਾਂ ਅਨੁਸਾਰ ਉਨ੍ਹਾਂ ਨੂੰ ਦਿਲ ਦਾ ਦੌਰਾ ਪਿਆ ਸੀ।

ਇਸੇ ਦੌਰਾਨ ਉਨ੍ਹਾਂ ਵੱਲੋਂ ਮੋਰਚੇ ਲਈ ਵੱਡਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਜੇਕਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੁੰਦੀ ਹੈ ਤਾਂ ਉਨ੍ਹਾਂ ਦਾ ਸਰੀਰ ਮੋਰਚੇ ਦੇ ਵਿੱਚ ਰਹਿਣਾ ਚਾਹੀਦਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਕਿਹਾ ਕਿ ਬਲਦੇਵ ਸਿੰਘ ਸਿਰਸਾ ਨੇ ਕਿਹਾ ਕਿ ਜੇਕਰ ਉਹ ਠੂਕ ਹੁੰਦੇ ਹਨ ਤਾਂ ਉਹ ਮੋਰਚੇ ਵਿੱਚ ਜਾਣਗੇ ਪਰ ਜਕੇਰ ਇਲਾਜ ਦੌਰਾਨ ਉਨ੍ਹਾਂ ਦੀ ਮੌਤ ਹੁੰਦੀ ਹੈ ਤਾਂ ਉਨ੍ਹਾਂ ਦੀ ਮ੍ਰਿਤਕ ਸਰੀਰ ਮੋਰਚੇ ਵਿੱਚ ਹੀ ਰੱਖਿਆ ਜਾਵੇ। ਉਨ੍ਹਾਂ ਨੇ ਕਿਹਾ ਕਿ ਜਦੋਂ ਤੱਕ ਮੋਰਚਾ ਜਿੱਤ ਨਹੀਂ ਜਾਂਦਾ ਉਦੋਂ ਤੱਕ ਉਨ੍ਹਾਂ ਦੀ ਮ੍ਰਿਤਕ ਸਰੀਰ ਖਨੌਰੀ ਮੋਰਚੇ ’ਤੇ ਰੱਖਿਆ ਜਾਵੇ।

 

 

 

 

Exit mobile version