‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਹਰਿਆਣਾ ਦੇ ਕਿਸਾਨ ਲੀਡਰ ਗੁਰਨਾਮ ਸਿੰਘ ਚੜੂਨੀ ਨੇ ਭਾਰਤੀ ਕਿਸਾਨ ਮਜ਼ਦੂਰ ਫੈਡਰੇਸ਼ਨ ਬਣਾਉਣ ਦਾ ਐਲਾਨ ਕੀਤਾ ਹੈ। ਸੰਯੁਕਤ ਕਿਸਾਨ ਮੋਰਚਾ ਦੇ ਅਧੀਨ ਇਹ ਫੈਡਰੇਸ਼ਨ ਬਣੇਗਾ, ਜਿਸ ਵਿੱਚ ਦੇਸ਼ ਦੇ 9 ਸੂਬਿਆਂ ਦੇ ਕਿਸਾਨ ਅਤੇ ਮਜ਼ਦੂਰ ਸ਼ਾਮਿਲ ਹੋਣਗੇ। ਚੜੂਨੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਜੋ ਸੰਗਠਨ ਅਜੇ ਤੱਕ ਸੰਯੁਕਤ ਕਿਸਾਨ ਮੋਰਚਾ ਨਾਲ ਨਹੀਂ ਜੁੜ ਸਕੇ, ਜੋ ਜ਼ਿਆਦਾ ਚਰਚਾ ਵਿੱਚ ਨਹੀਂ ਆਏ ਹਨ, ਉਨ੍ਹਾਂ ਨੂੰ ਅੱਗੇ ਲਿਆਉਣ ਲਈ ਇਹ ਫੈਡਰੇਸ਼ਨ ਬਣਾਇਆ ਗਿਆ ਹੈ।
ਉਨ੍ਹਾਂ ਕਿਹਾ ਕਿ ਇਹ ਫੈਡਰੇਸ਼ਨ ਕਿਸਾਨ ਮੋਰਚੇ ਨੂੰ ਸਹਿਯੋਗ ਕਰੇਗੀ, ਜਿਸ ਵਿੱਚ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਕਿਸਾਨ ਅਤੇ ਮਜ਼ਦੂਰ ਸ਼ਾਮਿਲ ਹੋਣਗੇ। ਚੜੂਨੀ ਨੇ ਜਾਣਕਾਰੀ ਦਿੰਦਿਆਂ ਕਿਹਾ ਕਿ ਇਹ 5 ਮੈਂਬਰੀ ਕਮੇਟੀ ਬਣਾਈ ਗਈ ਹੈ, ਜਿਸ ਵਿੱਚ ਪੰਜਾਬ, ਬਿਹਾਰ, ਹਰਿਆਣਾ, ਮੱਧ ਪ੍ਰਦੇਸ਼, ਰਾਜਸਥਾਨ ਅਤੇ ਛੱਤੀਸਗੜ੍ਹ ਵਰਗੇ ਸੂਬਿਆਂ ਦੀਆਂ 36 ਜਥੇਬੰਦੀਆਂ ਜਾਂ ਯੂਨੀਅਨਾਂ ਨੂੰ ਸ਼ਾਮਿਲ ਕੀਤਾ ਗਿਆ ਹੈ।