Punjab

ਚਿੱਪ ਵਾਲੇ ਮੀਟਰਾਂ ਦੇ ਵਿਰੋਧ ‘ਚ ਕਿਸਾਨਾਂ ਦਾ ਵੱਡਾ ਐਲਾਨ

ਚੰਡੀਗੜ੍ਹ : ਹਰਿਆਣਾ ਸਰਕਾਰ ਸੂਰਜ ਮੁਖੀ ‘ਤੇ MSP ਮੰਗਣ ‘ਤੇ ਕਿਸਾਨਾਂ ਨਾਲ ਕੁੱਟਮਾਰ ਕਰਨ ‘ਤੇ ਅਤੇ ਚਿੱਪ ਵਾਲੇ ਮੀਟਰਾਂ ਖ਼ਿਲਾਫ਼ ਅਤੇ ਹੋਰ ਕਈ ਮੰਗਾਂ ਨੂੰ ਲੈ ਕੇ ਕਿਸਾਨਾਂ ਵੱਲੋਂ ਸੂਬੇ ਭਰ ਵਿੱਚ ਬਿਜਲੀ ਬੋਰਡ ਦੇ ਦਫ਼ਤਰਾਂ ਅੱਗੇ ਧਰਨੇ ਦਿੱਤੇ ਜਾ ਰਹੇ ਹਨ। ਇਹ ਧਰਨੇ ਦੋ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਸੂਬਾ ਸਕੱਤਰ ਸਰਵਣ ਸਿੰਘ ਪੰਧੇਰ ਨੇ ਕਿਹਾ ਕਿ ਇਹ ਧਰਨੇ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਅਤੇ ਬੀਕੇਯੂ ਏਕਤਾ ਆਜ਼ਾਦ ਕਿਸਾਨ ਜਥੇਬੰਦੀਆਂ ਵੱਲੋਂ ਦਿੱਤੇ ਜਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਦੋਵੇਂ ਜਥੇਬੰਦੀਆਂ ਵੱਲੋਂ ਸੂਬੇ ਦੇ 19 ਜਿਲ੍ਹਿਆਂ ਵਿੱਚ 103 ਥਾਵਾਂ ‘ਤੇ ਬਿਜਲੀ ਬੋਰਡ ਦੇ ਅੱਗੇ ਧਰਨੇ ਦੇਣਗੀਆਂ ।
ਪੰਧੇਰ ਨੇ ਕਿਹਾ ਕਿ ਜ਼ਬਰਦਸਤੀ ਨਿੱਜੀਕਰਨ ਲਈ ਚਿੱਪ ਵਾਲੇ ਮੀਟਰ ਲਾਏ ਜਾ ਰਹੇ ਹਨ ਅਤੇ ਦੂਜਾ ਝੋਨੇ ਦੇ ਸੀਜ਼ਨ ਤੋਂ ਪਹਿਲਾਂ ਰੱਖ ਰਖਾਓ ਦਾ ਕੰਮ ਵਧੀਆ ਕਰਾਉਣਾ ਅਤੇ ਬਿਜਲੀ ਦੀਆਂ

ਕਈ ਹੋਰ ਮੰਗਾਂ ਨੂੰ ਲੈ ਕੇ ਇਹ ਧਰਨੇ ਦਿੱਤੇ ਜਾਣਗੇ। ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ ਨੇ ਕਿਹਾ ਬੀਤੇ ਦਿਨੀਂ ਹਰਿਆਣਾ ਸਰਕਾਰ ਸੂਰਜ ਮੁਖੀ ‘ਤੇ MSP ਮੰਗਣ ‘ਤੇ ਕਿਸਾਨਾਂ ਨਾਲ ਕੁੱਟਮਾਰ ਕੀਤੀ ਗਈ ਅਤੇ ਕਿਸਾਨ ਆਗੂ ਗੁਰਨਾਮ ਸਿੰਘ ਚੜੂਨੀ ਸਮੇਤ ਕਈ ਕਿਸਾਨ ਆਗੂਆਂ ਨੂੰ ਜੇਲ੍ਹਾਂ ਵਿੱਚ ਡੱਕਿਆ ਹੋਇਆ ਹੈ ।

ਪੰਧੇਰ ਨੇ ਕਿਹਾ ਕਿ ਮੋਦੀ ਸਰਕਾਰ ਦੇ 9 ਸਾਲ ਬੀਤ ਜਾਣ ਦੇ ਬਾਵਜੂਦ ਉਨ੍ਹਾਂ ਨੇ ਕਦੇ ਵੀ ਕਿਸਾਨਾਂ ਦਾ ਦਰਦ ਨਹੀਂ ਸਮਝਿਆ ਹੈ, ਪੰਧੇਰ ਨੇ ਕਿਹਾ ਝੋਨੇ ਦੇ ਬੀਜ ਦੀ ਕੀਮਤ 200 ਫੀਸਦੀ ਤੱਕ ਵਧੀ ਹੈ ਜਦਕਿ ਸਰਕਾਰ ਨੇ 7 ਫੀਸਦੀ ਝੋਨੇ ਦੀ ਕੀਮਤ ਵਧਾਈ ਹੈ, ਉਨ੍ਹਾਂ ਕਿਹਾ ਸਰਕਾਰ ਨੇ ਦਾਲਾਂ ਸਮੇਤ ਹੋਰ ਫ਼ਸਲਾਂ ਦੀ MSP ਦਾ ਐਲਾਨ ਕੀਤਾ ਹੈ ਪਰ ਕੇਂਦਰ ਸਰਕਾਰ ਪੰਜਾਬ ਤੋਂ ਕਦੇ ਇਹ ਫ਼ਸਲਾਂ ਨਹੀਂ ਖ਼ਰੀਦ ਦੀ ਹੈ।

ਉਨ੍ਹਾਂ ਨੇ ਮੰਗ ਕੀਤੀ ਕਿ ਜਿਹੜੀਆਂ ਫ਼ਸਲਾਂ ਦਾ ਐਲਾਨ ਕੇਂਦਰ ਕਰਦੀ ਹੈ ਉਨ੍ਹਾਂ ਫ਼ਸਲਾਂ ਦੀ ਮੰਡੀਆਂ ਵਿੱਚ ਖ਼ਰੀਦ ਕੀਤੀ ਜਾਵੇ। ਉਨ੍ਹਾਂ ਨੇ ਐਲਾਨ ਕੀਤਾ ਕਿ ਆਪਣੀਆਂ ਇੰਨਾ ਮੰਗਾਂ ਦੀ ਪੂਰਤੀ ਲਈ ਕਿਸਾਨ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਦੇ ਪੁਤਲੇ ਅਤੇ ਅਰਥੀਆਂ ਫੂਕੀਆਂ ਜਾਣਗੀਆਂ।