The Khalas Tv Blog India G20 ਸੰਮੇਲਨ ਖ਼ਿਲਾਫ ਕਿਸਾਨਾਂ ਦਾ ਵੱਡਾ ਐਲਾਨ , ਜਥੇਬੰਦੀਆ ਵੱਲੋਂ ਉੱਤਰ ਭਾਰਤ ‘ਚ ਕੀਤੇ ਜਾਣਗੇ ਅਰਧੀ ਫੂਕ ਮੁਜ਼ਾਹਰੇ…
India Punjab

G20 ਸੰਮੇਲਨ ਖ਼ਿਲਾਫ ਕਿਸਾਨਾਂ ਦਾ ਵੱਡਾ ਐਲਾਨ , ਜਥੇਬੰਦੀਆ ਵੱਲੋਂ ਉੱਤਰ ਭਾਰਤ ‘ਚ ਕੀਤੇ ਜਾਣਗੇ ਅਰਧੀ ਫੂਕ ਮੁਜ਼ਾਹਰੇ…

Big announcement of farmers against G20 summit

ਚੰਡੀਗੜ੍ਹ :  ਅੱਜ 16 ਵੱਖ- ਵੱਖ ਕਿਸਾਨ ਜਥੇਬੰਦੀਆਂ ਵੱਲੋਂ ਉੱਤਰ ਭਾਰਤ ਵਿੱਚ ਕੇਂਦਰ ਸਰਕਾਰ ਖ਼ਿਲਾਫ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ ਹਨ। ਕਿਸਾਨ ਮਜਦੂਰ ਸੰਘਰਸ਼ ਕਮੇਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਦਿੱਲੀ ਵਿੱਚ ਹੋ ਰਹੇ ਦੋ ਦਿਨਾ G20 ਸੰਮੇਲਨ ਵਿੱਚ ਹਿੱਸਾ ਲੈਣ ਵਾਲੇ ਦੇਸ਼ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਮੰਡੀਆਂ ‘ਤੇ ਕਬਜ਼ਾ ਕਰ ਰਹੇ ਹਨ, ਜਿਸ ਦੇ ਵਿਰੋਧ ਵਿੱਚ ਅੱਜ ਅਰਧੀ ਫੂਕ ਮੁਜ਼ਾਹਰੇ ਕੀਤੇ ਗਏ ਹਨ। ਪੰਧੇਰ ਨੇ ਕਿਹਾ ਕਿ ਸੂਬੇ ਦੇ 13 ਜਿਲ੍ਹਿਆਂ ਵਿੱਚ 90 ਥਾਵਾਂ ‘ਤੇ ਇਹ ਅਰਥੀ ਫੂਕ ਮੁਜ਼ਾਹਰੇ ਕੀਤੇ ਗਏ ਹਨ।।

ਪੰਧੇਨ ਨੇ ਕਿਹਾ ਕਿ ਸੂਬੇ ਦੇ 13 ਜਿਲ੍ਹਿਆਂ ਵਿੱਟ 90 ਥਾਵਾਂ ‘ਤੇ ਇਹ ਅਰਥੀ ਫੂਕ ਮੁਜ਼ਾਹਰੇ ਕੀਤੇ ਜਾ ਰਹੇ ਹਨ। ਕਿਸਾਨ ਆਗੂ ਨੇ ਦੱਸਿਆ ਕਿ ਇਹ ਅਰਥੀ ਫੂਕ ਮੁਜਾਹਰੇ ਅੰਮ੍ਰਿਤਸਰ ਦੇ ਗੋਲਡਨ ਗੇਟ ਅਤੇ ਸ਼ਹਿਰ ਦੇ ਸਾਰੇ ਇਲਾਕਿਆਂ ਵਿੱਚ  ਕੀਤੇ ਜਾ ਰਹੇ ਹਨ। ਅੱਜ ਪੰਜਾਬ ਸਮੇਤ ਹਰਿਆਣਾ, ਰਾਜਸਥਾਨ, ਹਿਮਾਚਲ ਪ੍ਰਦੇਸ਼, ਉੱਤਰ ਪ੍ਰਦੇਸ਼, ਉੱਤਰਾਖੰਡ, ਮੱਧ ਪ੍ਰਦੇਸ਼ ਵਿੱਚ 380 ਥਾਵਾਂ ’ਤੇ ਪੁਤਲੇ ਫੂਕੇ ਗਏ।

ਦੱਸ ਦਈਏ ਕਿ ਬੀਤੇ ਦਿਨੀਂ ਕਿਸਾਨ ਜਥੇਬੰਦੀਆਂ ਵੱਲੋਂ ਚੰਡੀਗੜ੍ਹ ਵਿੱਚ ਕੇਂਦਰ ਨਾਲ ਮੀਟਿੰਗ ਹੋਈ ਜਿਸ ‘ਤੇ ਸਬੰਧਿਤ ਮੰਗਾਂ ਨੂੰ ਲੈ ਕੇ ਸਹਿਮਤੀ ਨਹੀਂ ਬਣ ਸਕੀ। ਜਿਸ ਤੋਂ ਬਾਅਦ ਕਿਸਾਨ ਜਥੇਬੰਦੀਆਂ ਨੇ ਇਹ ਫੈਸਲਾ ਲਿਆ ਸੀ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਕਿਹਾ ਸੀ ਕਿ  8 ਸਤੰਬਰ ਨੂੰ ਪੂਰੇ ਦੇਸ਼ ਵਿੱਚ ਸਰਕਾਰ ਦੇ ਅਰਥੀ ਫੂਕ ਮੁਜ਼ਾਹਰੇ ਕੀਤੇ ਜਾਣਗੇ। ਪੰਧੇਰ ਨੇ ਦੱਸਿਆ ਸੀ ਕਿ 28 ਸਤੰਬਰ ਨੂੰ ਰੇਲ ਰੋਕੋ ਅੰਦੋਲਨ ਸ਼ੁਰੂ ਕੀਤਾ ਜਾਵੇਗਾ ਜੋ ਪੂਰੇ ਪੰਜਾਬ ਵਿੱਚ ਤਿੰਨ ਦਿਨ ਲਾਗੂ ਰਹੇਗਾ। ਪੰਧੇਰ ਨੇ ਕਿਹਾ ਕਿ ਪਹਿਲੇ ਪੜਾਅ ਦੀ ਸ਼ੁਰੂਆਤ ਪੰਜਾਬ ਵਿੱਚ ਰੇਲਾਂ ਨੂੰ ਰੋਕ ਕੇ ਕੀਤੀ ਜਾਵੇਗੀ।

ਪਿਛਲੇ ਦਿਨੀਂ ਉੱਤਰ ਭਾਰਤ ਦੇ 6 ਸੂਬਿਆਂ ਦੀਆਂ 16 ਜਥੇਬੰਦੀਆਂ ਵੱਲੋਂ ਕੇਂਦਰ ਨਾਲ ਸਬੰਧਿਤ ਮੰਗਾਂ ਨੂੰ ਲੈ ਕੇ ਚੰਡੀਗੜ੍ਹ ਕੂਚ ਕਰਨ ਦਾ ਐਲਾਨ ਕੀਤਾ ਗਿਆ ਸੀ । ਜਥੇਬੰਦੀਆਂ ਦਾ ਇਲਜ਼ਾਮ ਸੀ ਕਿ ਪੰਜਾਬ ਹਰਿਆਣਾ ਸਰਕਾਰ ਵੱਲੋਂ ਪੁਲਿਸ ਬਲ ਦੀ ਵਰਤੋਂ ਕਰਕੇ ਆਗੂਆਂ ਨੂੰ ਗ੍ਰਿਫਤਾਰ ਕੀਤਾ ਗਿਆ ਜਦਕਿ ਉਹ ਸ਼ਾਂਤਮਈ ਅੰਦੋਲਨ ਕਰਨ ਜਾ ਰਹੇ ਸਨ ।

ਪੁਲਿਸ ਨੇ ਲੋਕਾਂ ‘ਤੇ ਲਾਠੀਚਾਰਜ ਕੀਤਾ ਜਿਸ ਦੀ ਵਜ੍ਹਾਂ ਨਾਲ ਇੱਕ ਕਿਸਾਨ ਸ਼ਹੀਦ ਹੋ ਗਿਆ ਅਤੇ ਫਿਰ ਕੇਂਦਰ ਸਰਕਾਰ ਗੱਲਬਾਤ ਦੇ ਲਈ ਰਾਜ਼ੀ ਹੋਈ । ਪਰ ਮੀਟੰਗ ਵਿੱਚ ਹੜ੍ਹ ਪੀੜਤ ਰਾਜਾਂ ਲਈ 50 ਹਜ਼ਾਰ ਕਰੋੜ ਦੀ ਰਾਹਤ ਰਾਸ਼ੀ ਤੋਂ ਇਲਾਵਾ ਐੱਮ. ਐੱਸ. ਪੀ. ਗਰੰਟੀ ਕਨੂੰਨ ਬਣਾਉਣ,ਮਨਰੇਗਾ ਤਹਿਤ ਹਰ ਸਾਲ 200 ਦਿਨ ਦਾ ਰੁਜਗਾਰ ਅਤੇ ਦਿੱਲੀ ਮੋਰਚੇ ਦੌਰਾਨ ਬਣੇ ਪੁਲਿਸ ਕੇਸ ਰੱਦ ਕਰਨ ਦੀ ਮੰਗ ‘ਤੇ ਕੋਈ ਤਸੱਲੀਯੋਗ ਜਵਾਬ ਨਹੀਂ ਦਿੱਤਾ ਗਿਆ ਸੀ ।

ਕਿਸਾਨਾਂ ਦੀਆਂ ਮੁੱਖ ਮੰਗਾਂ

  • ਹੜ੍ਹਾਂ ਦਾ ਮੁਆਵਜ਼ਾ
  • MSP ਗਾਰੰਟੀ ਕਾਨੂੰਨ ਡਾ. ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਲਾਗੂ ਕਰਨੀ
  • ਕਿਸਾਨਾਂ ਅਤੇ ਮਜ਼ਦੂਰਾਂ ਦਾ ਕਰਜ਼ਾ ਮੁਆਫ ਕਰਨਾ
  • ਦਿੱਲੀ ਅੰਦੋਲਨ ਦੌਰਾਨ ਪੈਡਿੰਗ ਕੇਸ ਵਾਪਸ ਕਰਾਉਣੇ
  • ਮਨਰੇਗਾ ਦੀ ਦਿਹਾੜੀ 200 ਕਰਨੀ
  • ਸ਼ਹੀਦ ਕਿਸਾਨਾਂ ਨੂੰ ਮੁਆਵਜ਼ਾ ਦੇਣਾ
  • ਲਖੀਮਪੁਰ ਖੀਰੀ ਦੇ ਦੋਸ਼ੀਆਂ ਨੂੰ ਸਜ਼ਾ ਦੇਣਾ
Exit mobile version