The Khalas Tv Blog India ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਕਿਸਾਨਾਂ ਨੇ ਸਰਕਾਰ ਖ਼ਿਲਾਫ ਕਰ ਦਿੱਤਾ ਵੱਡਾ ਐਲਾਨ…
India Punjab

ਲਖੀਮਪੁਰ ਖੀਰੀ ਮਾਮਲੇ ਨੂੰ ਲੈ ਕੇ ਕਿਸਾਨਾਂ ਨੇ ਸਰਕਾਰ ਖ਼ਿਲਾਫ ਕਰ ਦਿੱਤਾ ਵੱਡਾ ਐਲਾਨ…

Big announcement of farmers against the government regarding the Lakhimpur Khiri violence case...

ਲਖੀਮਪੁਰ ਖੀਰੀ ਹਿੰਸਾ ਮਾਮਲੇ ‘ਚ ਕਿਸਾਨ ਮੁੜ ਤੋਂ ਮੋਰਚਾ ਖੋਲਣ ਜਾ ਰਹੇ ਹਨ। ਲਖੀਪਪੁਰ ਖੀਰੀ ਮਾਮਲੇ ਵਿੱਚ ਇਨਸਾਫ਼ ਨਾ ਮਿਲਣ ਕਾਰਨ ਕਿਸਾਨਾਂ ਨੇ ਸਰਕਾਰ ਖ਼ਿਲਾਫ਼ ਪ੍ਰਦਰਸ਼ਨ ਦਾ ਐਲਾਨ ਕੀਤਾ ਹੈ। 3 ਅਕਤੂਬਰ ਯਾਨੀ ਕੱਲ੍ਹ ਨੂੰ ਕਿਸਾਨ ਜਥੇਬੰਦੀਆਂ ਪੰਜਾਬ ਸਮੇਤ ਸਾਰੇ ਦੇਸ਼ ਵਿੱਚ ਕਾਲਾ ਦਿਹਾੜਾ ਵਜੋਂ ਮਨਾ ਰਹੀਆਂ ਹਨ ਅਤੇ ਅਰਥੀ ਫੂਕ ਮੁਜ਼ਾਹਰੇ ਕਰਨਗੀਆਂ।

ਇਸ ਬਾਰੇ ਜਾਣਕਾਰੀ ਦਿੰਦਿਆਂ ਕਿਸਾਨ ਸੰਘਰਸ਼ ਮਜ਼ਦੂਰ ਕਮੇਟੀ ਦੇ ਆਗੀ ਸਰਵਣ ਸਿੰਘ ਪੰਧੇਰ ਨੇ ਇੱਕ ਵੀਡੀਓ ਸਾਂਝੀ ਕਰਦਿਆਂ ਦੱਸਿਆ ਕਿ ਕੱਲ੍ਹ ਨੂੰ ਪੰਜਾਬ ਸਮੇਤ ਸਾਰੇ ਦੇਸ਼ ਅੰਦਰ ਲਖੀਮਪੁਰ ਖੀਰੀ ਮਾਮਲੇ ਦੇ ਮੁਲਜ਼ਮਾਂ ਨੂੰ ਸਲਾਖ਼ਾਂ ਪਿੱਛੇ ਕਰਾਉਣ ਲਈ ਕਿਸਾਨ ਜਥੇਬੰਦੀਆਂ ਅਰਥੀ ਫ਼ੂਕ ਮੁਜ਼ਾਹਰੇ ਕਰਨਗੀਆ ਅਤੇ 3 ਅਕਤੂਬਰ ਦੇ ਦਿਨ ਨੂੰ ਕਾਲੇ ਦਿਹਾੜੇ ਵਜੋਂ ਮਨਾਉਣਗੀਆਂ।

ਉਨ੍ਹਾਂ ਨੇ ਦੱਸਿਆ 3 ਅਕਤੂਬਰ 2021 ਨੂੰ ਭਾਜਪਾ ਸਰਕਾਰ ਨੇ ਲਖੀਮਪੁਰ ਖੀਰੀ ਵਿੱਚ ਕਿਸਾਨਾਂ ਦਾ ਕਤਲੇਆਮ ਕੀਤਾ ਸੀ ,ਜਿਸ ਦੇ ਮੁੱਖ ਮੁਲਜ਼ਮ ਕੇਂਦਰੀ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੇਨੀ ਦੇ ਪੁੱਤਰ ਅਸ਼ੀਸ ਮਿਸ਼ਰਾ ਵੀ ਸ਼ਰੇਆਮ ਬਾਹਰ ਘੁੰਮ ਰਿਹਾ ਹੈ। ਪੰਧੇਰ ਨੇ ਕਿਹਾ ਕਿ ਇਨ੍ਹਾਂ ਮੁਲਜ਼ਮਾਂ ਨੂੰ ਜੇਲ੍ਹ ‘ਚ ਪਹੁੰਚਾਉਣ ਲਈ ਕੱਲ੍ਹ ਨੂੰ ਕਿਸਾਨ ਜਥੇਬੰਦੀਆਂ ਪੂਰੇ ਦੇਸ਼ ਵਿੱਚ ਅਰਥੀ ਫੂਕ ਮੁਜ਼ਾਹਰੇ ਕਰਨਗੀਆਂ।

ਦੱਸ ਦੇਈਏ ਕਿ 3 ਅਕਤੂਬਰ 2021 ਨੂੰ ਲਖੀਮਪੁਰ ਖੇੜੀ ਜ਼ਿਲ੍ਹੇ ਦੇ ਤਿਕੁਨੀਆ ਥਾਣਾ ਖੇਤਰ ਵਿੱਚ ਹਿੰਸਾ ਦੌਰਾਨ ਅੱਠ ਲੋਕਾਂ ਦੀ ਮੌਤ ਹੋ ਗਈ ਸੀ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਕੇਂਦਰ ਦੇ ਖੇਤੀ ਕਾਨੂੰਨਾਂ ਵਿਰੁੱਧ ਅੰਦੋਲਨ ਕਰ ਰਹੇ ਕਿਸਾਨ ਉੱਤਰ ਪ੍ਰਦੇਸ਼ ਦੇ ਉਪ ਮੁੱਖ ਮੰਤਰੀ ਕੇਸ਼ਵ ਪ੍ਰਸਾਦ ਮੌਰਿਆ ਦੇ ਖੇਤਰ ਦੇ ਦੌਰੇ ਦਾ ਵਿਰੋਧ ਕਰ ਰਹੇ ਸਨ। ਇਸ ਦੌਰਾਨ 4 ਕਿਸਾਨਾਂ ਨੂੰ ਇੱਕ ਗੱਡੀ ਨੇ ਕੁਚਲ ਦਿੱਤਾ ਸੀ,ਜਿਸ ਵਿੱਚ ਆਸ਼ੀਸ਼ ਮਿਸ਼ਰਾ ਸਵਾਰ ਸੀ। ਇਸ ਘਟਨਾ ਤੋਂ ਬਾਅਦ ਗ਼ੁੱਸੇ ‘ਚ ਆਏ ਕਿਸਾਨਾਂ ਨੇ ਡਰਾਈਵਰ ਅਤੇ ਦੋ ਭਾਜਪਾ ਵਰਕਰਾਂ ਦੀ ਕਥਿਤ ਤੌਰ ‘ਤੇ ਕੁੱਟਮਾਰ ਕੀਤੀ। ਇਸ ਹਿੰਸਾ ਵਿੱਚ ਇੱਕ ਪੱਤਰਕਾਰ ਦੀ ਵੀ ਮੌਤ ਹੋ ਗਈ ਸੀ।

Exit mobile version