The Khalas Tv Blog Khetibadi ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ
Khetibadi Punjab

ਝੋਨੇ ਦੀ ਖਰੀਦ ਨੂੰ ਲੈ ਕੇ ਕਿਸਾਨ ਜਥੇਬੰਦੀਆਂ ਦਾ ਵੱਡਾ ਐਲਾਨ

ਚੰਡੀਗੜ੍ਹ : ਝੋਨੇ ਦੀ ਖਰੀਦ ( purchase of paddy ) ਨੂੰ ਲੈ ਕਿ ਕਿਸਾਨ ਜਥੇਬੰਦੀਆਂ ( farmers’ organization ) ਦੀ ਮੋਰਚਾਬੰਦੀ ਲਗਾਤਾਰ ਜਾਰੀ ਹੈ। ਇਸੇ ਦੌਰਾਨ ਕਿਸਾਨ ਜਥੇਬੰਦੀਆਂ 18 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਧਰਨਾ ਦੇਣ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਹ CM ਰਿਹਾਇਸ਼ ਦੇ ਬਾਹਰ ਧਰਨਾ ਦੇਣਗੇ।

ਕਿਸਾਨ ਜਥੇਬੰਦੀਆਂਏ ਨੇ ਇੱਕ ਪ੍ਰੈਸ ਕਾਨਫੰਰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ 18 ਅਕਤੂਬਰ ਨੂੰ ਚੰਡੀਗੜ੍ਹ ਵਿੱਚ ਧਰਨਾ ਦੇਣ ਦਾ ਐਲਾਨ ਕਰ ਦਿੱਤਾ ਹੈ। ਕਿਸਾਨ ਜਥੇਬੰਦੀਆਂ ਨੇ ਕਿਹਾ ਕਿ ਉਹ CM ਰਿਹਾਇਸ਼ ਦੇ ਬਾਹਰ ਧਰਨਾ ਦੇਣਗੇ ਅਤੇ ਇਹ ਧਰਨਾ ਝੋਨੇ ਦੀ ਖਰੀਦ ਨਾ ਹੋਣ ਤੱਕ ਜਾਰੀ ਰੱਖਾਂਗੇ।

ਇਸਦੇ ਨਾਲ ਕਿਸਾਨ ਆਗੂਆਂ ਨੇ ਕਿਹਾ ਕਿ  ਮੰਡੀਆਂ ਵਿਚ ਆਪ ਆਗੂਆਂ ਸਮੇਤ ਰਵਨੀਤ ਸਿੰਘ ਬਿੱਟੂ ਨੂੰ ਵੀ ਕਾਲੇ ਝੰਡੇ ਦਿਖਾਏ ਜਾਣਗੇ ਤੇ ਉਨ੍ਹਾਂ ਦਾ ਘਿਰਾਓ ਕੀਤਾ ਜਾਵੇਗਾ। ਉਨ੍ਹਾਂ ਐਲਾਨ ਕੀਤਾ ਕਿ ਇਹ ਧਰਨਾ ਖ਼ਰੀਦ ਹੋਣ ਤੱਕ ਜਾਰੀ ਰਹੇਗਾ।

ਉਨ੍ਹਾਂ ਕਿਹਾ ਕਿ ਮੰਡੀਆਂ ਵਿਚ ਆੜ੍ਹਤੀਆਂ ਦੀਆਂ ਦੁਕਾਨਾਂ ’ਤੇ ਵੀ ਕਾਲੇ ਝੰਡੇ ਲਗਾਏ ਜਾਣਗੇ। ਇਸ ਮੌਕੇ ਬੋਲਦਿਆਂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਖ਼ਰੀਦ ਨੂੰ ਲੈ ਕੇ ਪੰਜਾਬ ਸਰਕਾਰ ਪੂਰੀ ਤਰ੍ਹਾਂ ਫ਼ੇਲ੍ਹ ਸਾਬਿਤ ਹੋਈ ਹੈ। ਉਨ੍ਹਾਂ ਕਿਹਾ ਕਿ ਜੋ ਧਰਨਾ ਲਗਾਇਆ ਜਾ ਰਿਹਾ ਹੈ ਉਸ ਵਿਚ 1000 ਦੇ ਕਰੀਬ ਕਿਸਾਨ, ਮਜ਼ਦੂਰ ਤੇ ਆੜ੍ਹਤੀਏ ਸ਼ਾਮਿਲ ਹੋਣਗੇ।

 

 

 

Exit mobile version