Khetibadi Punjab

ਮਹਾਂ-ਪੰਚਾਇਤ ’ਤੇ ਜਗਜੀਤ ਸਿੰਘ ਡੱਲੇਵਾਲ ਦਾ ਵੱਡਾ ਐਲਾਨ

ਹਰਿਆਣਾ-ਪੰਜਾਬ ਦੀ ਖਨੌਰੀ ਸਰਹੱਦ ‘ਤੇ ਕਿਸਾਨਾਂ ਦੀ ਮਹਾਪੰਚਾਇਤ ਹੋ ਰਹੀ ਹੈ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੂੰ ਸਟਰੈਚਰ ’ਤੇ ਸਟੇਜ ’ਤੇ ਲਿਆਂਦਾ ਗਿਆ। ਲੋਕਾਂ ਨੂੰ ਸੰਬੋਧਨ ਕਰਦਿਆਂ ਡੱਲੇਵਾਲ ਨੇ ਕਿਹਾ ਕਿ ਮੈਨੂੰ ਵਿਸ਼ਵਾਸ਼ ਹੈ ਕਿ ਅਸੀਂ ਮੋਰਚਾ ਜਰੂਰ ਜਿਤਾਂਗੇ।

ਮਹਾਂ ਪੰਚਾਇਤ ’ਤੇ ਪਹੁੰਚੇ ਲੋਕਾਂ ਦਾ ਧੰਨਵਾਦ ਕਰਦਿਆਂ ਡੱਲੇਵਾਲ ਨੇ ਕਿਹਾ ਕਿ ਤੁਸੀਂ ਇੱਥੇ ਪਹੁੰਚਣ ਲਈ ਬਹੁਤ ਕੁਝ ਸਹਿਣ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਲੜਾਈ ਮੈਂ ਨਹੀਂ, ਤੁਸੀਂ ਲੜ ਰਹੇ ਹੋ। ਪੁਲਿਸ ਨੇ ਮੈਨੂੰ ਵਾਰ ਵਾਰ ਚੁੱਕਣ ਦੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸੁਪਰੀਮ ਕੋਰਟ ਦੀ ਕਮੇਟੀ ਦੀ ਰਿਪੋਰਟ ਦੇ ਮੁਤਾਬਕ 4 ਲੱਖ ਕਿਸਾਨਾਂ ਨੇ ਖੁਦਕੁਸ਼ੀ ਕੀਤੀ ਹੈ ਪਰ 4 ਨਹੀਂ 7 ਲੱਖ ਕਿਸਾਨਾਂ ਨੇ ਆਪਣੀ ਜਾਨ ਦਿੱਤੀ ਹੈ।

ਡੱਲੇਵਾਲ ਨੇ ਕਿਹਾ ਕਿ ਪੰਜਾਬ ਦੇ ਸਿਰ ਬਹੁਤ ਸਾਰੇ ਰਾਜਾਂ ਦਾ ਉਲਾਂਭਾ ਸੀ ਕਿ 2021 ਵਿੱਚ ਤੁਸੀਂ ਅੰਦੋਲਨ ਨੂੰ ਅਧੂਰਾ ਛੱਡ ਕੇ ਵਾਪਸ ਆ ਗਏ. ਸੋ ਅਸੀਂ ਉਹ ਉਲਾਂਭਾ ਲਾਹੁਣ ਦਾ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਹੁਣ ਆਰਾਮ ਨਾਲ ਬੈਠ ਕੇ ਨਹੀਂ ਸਰਨਾ। ਉਨ੍ਹਾਂ ਨੇ ਐਲਾਨ ਕੀਤਾ ਕਿ ਦੇਸ਼ ਦੇ ਸਾਰੇ ਸੂਬਿਆਂ ਵਿੱਚ ਕਿਸਾਨੀ ਅੰਦੋਲਨ ਸ਼ੁਰੂ ਕੀਤਾ ਜਾਵੇ।

ਡੱਲੇਵਾਲ ਨੇ ਕਿਹਾ ਕਿ ਅੱਜ ਜਿਹੜੇ ਲੋਕ ਮੋਰਚੇ ‘ਤੇ ਪਹੁੰਚੇ ਹਨ, ਉਹ ਪ੍ਰਮਾਤਮਾ ਦੀ ਕਿਰਪਾ ਨਾਲ ਹਨ। ਸਰਕਾਰ ਜਿੰਨੀ ਮਰਜ਼ੀ ਜ਼ੋਰ ਲਾ ਲਵੇ, ਅਸੀਂ ਮੋਰਚਾ ਜਿੱਤਦੇ ਰਹਾਂਗੇ। ਡੱਲੇਵਾਲ ਨੇ ਕਿਹਾ ਕਿ ਅਸੀਂ ਕਿਸਾਨਾਂ ਦੇ ਆਗੂ ਹਾਂ। ਕਿਸਾਨਾਂ ਦੀਆਂ ਇੰਨੀਆਂ ਮੌਤਾਂ ‘ਤੇ ਕਿਸੇ ਕਿਸਾਨ ਆਗੂਆਂ ਨੇ ਕੁਝ ਨਹੀਂ ਕਿਹਾ। ਮਾਰੇ ਗਏ ਕਿਸਾਨਾਂ ਦੇ ਪਰਿਵਾਰਾਂ ਅਤੇ ਬੱਚਿਆਂ ਦਾ ਕੀ ਬਣਿਆ? ਉਨ੍ਹਾਂ ਦੀਆਂ ਮੌਤਾਂ ਨੂੰ ਰੋਕਣਾ ਜ਼ਰੂਰੀ ਹੈ।