Punjab

ਲੁਧਿਆਣਾ ਦੇ ਵਿਦਿਆਰਥੀਆਂ ਲਈ ਵੱਡਾ ਐਲਾਨ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਪੰਜਾਬ ਵਿੱਚ ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਲੁਧਿਆਣਾ ਜ਼ਿਲ੍ਹੇ ਵਿੱਚ 31 ਮਈ ਤੱਕ ਵਧੇ ਕਰਫਿਊ ਦੌਰਾਨ ਲੁਧਿਆਣਾ ਦੇ ਜ਼ਿਲ੍ਹਾ ਮੈਜਿਸਟਰੇਟ ਨੇ ਪੰਜਾਬ ਸਕੂਲ ਸਿੱਖਿਆ ਬੋਰਡ, ਸੀ.ਬੀ.ਐੱਸ.ਈ. ਅਤੇ ਸੀ.ਆਈ.ਐੱਸ.ਸੀ.ਈ. ਸਕੂਲਾਂ ਵਿੱਚ 11ਵੀਂ ਅਤੇ 12ਵੀਂ ਜਮਾਤ ਦੇ ਪ੍ਰੈਕਟੀਕਲ ਪੇਪਰ ਕਰਵਾਉਣ ਦੀ ਛੋਟ ਦਿੱਤੀ ਹੈ।

  • 11ਵੀਂ ਅਤੇ 12ਵੀਂ ਜਮਾਤ ਦੇ ਪ੍ਰੈਕਟੀਕਲ ਪੇਪਰ ਸ਼ਨੀਵਾਰ ਅਤੇ ਐਤਵਾਰ ਵਾਲੇ ਦਿਨ ਨਹੀਂ ਲਏ ਜਾਣਗੇ।
  • ਇਹ ਪੇਪਰ ਸਵੇਰੇ 8 ਵਜੇ ਤੋਂ 12 ਵਜੇ ਦੌਰਾਨ ਲਏ ਜਾਣਗੇ ਅਤੇ ਪੇਪਰ 12 ਵਜੇ ਤੋਂ ਪਹਿਲਾਂ ਖਤਮ ਹੋ ਜਾਣੇ ਚਾਹੀਦੇ ਹਨ।
  • ਸਰਕਾਰ ਵੱਲੋਂ ਜਾਰੀ ਹੋਈਆਂ ਕੋਵਿਡ-19 ਦੀਆਂ ਹਦਾਇਤਾਂ ਦੀ ਪਾਲਣਾ ਯਕੀਨੀ ਬਣਾਈ ਜਾਵੇ।
  • ਸਕੂਲ ਵਿੱਚ ਕਿਸੇ ਕਿਸਮ ਦਾ ਇਕੱਠ ਨਾ ਕੀਤਾ ਜਾਵੇ।