‘ਦ ਖ਼ਾਲਸ ਬਿਊਰੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇੱਕ ਵੀਡੀਉ ਦੇ ਰਾਹੀ ਜੈਨ,ਮੁਸਲਿਮ ਅਤੇ ਇਸਾਈ ਭਾਈਚਾਰੇ ਦੀਆਂ ਮੁਸ਼ਕਿਲਾਂ ਨੂੰ ਲੈ ਕੇ ਅੱਜ ਵੱਡੇ ਐਲਾਨ ਕੀਤੇ ਹਨ। ਉਨ੍ਹਾਂ ਨੇ ਕਿਹਾ ਕਿ ਜੇਕਰ ਪੰਜਾਬ ਵਿੱਚ ਅਕਾਲੀ ਬਸਪਾ ਗਠਜੋੜ ਦੀ ਸਰਕਾਰ ਬਣਦੀ ਹੈ ਤਾਂ ਉਨ੍ਹਾਂ ਦੀ ਸਰਕਾਰ ਵੱਲੋਂ ਜੈਨ,ਮੁਸਲਿਮ ਅਤੇ ਇਸਾਈ ਭਾਈਚਾਰੇ ਦੀਆਂ ਮੁ ਸ਼ਕਿਲਾਂ ਦੇ ਹੱਲ ਲਈ ਇੱਕ ਵੱਖਰਾ ਮੰਤਰਾਲਾ ਸਥਾਪਿਤ ਕਰੇਗੀ। ਉਨ੍ਹਾਂ ਨੇ ਐਲਾਨ ਕਰਦਿਆਂ ਕਿਹਾ ਕਿ ਇਨ੍ਹਾਂ ਭਾਈਚਾਰਿਆਂ ਦੀ ਸ਼ਮੂਲੀਅਤ ਵਾਲੇ ਭਲਾਈ ਬੋਰਡ ਗਠਿਤ ਕੀਤੇ ਜਾਣਗੇ ਅਤੇ ਮੁੱਖ ਮੰਤਰੀ ਤੀਰਥ ਯਾਤਰਾ ਤਹਿਤ ਮੁਸਲਿਮ ਵੀਰਾਂ ਨੂੰ ਮੱਕਾ ਅਤੇ ਈਸਾਈ ਵੀਰਾਂ ਨੂੰ ਯਰੂਸ਼ਲਮ ਦੀ ਯਾਤਰਾ ਵੀ ਸਰਕਾਰੀ ਖ਼ਰਚ ‘ਤੇ ਕਰਵਾਈ ਜਾਵੇਗੀ।