ਦਿੱਲੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਦਿੱਲੀ ਦੇ ਮੰਤਰੀ ਅਤੇ ‘ਆਪ’ ਨੇਤਾ ਕੈਲਾਸ਼ ਗਹਿਲੋਤ ਨੇ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਨੇ ਪਾਰਟੀ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਪੱਤਰ ਲਿਖ ਕੇ ਅਸਤੀਫਾ ਦੇ ਦਿੱਤਾ ਹੈ।
ਇਸ ਮੌਕੇ ਕੈਲਾਸ਼ ਗਹਿਲੋਤ ਦਾ ਬਿਆਨ ਵੀ ਸਾਹਮਣੇ ਆਇਆ ਹੈ, ਜਿਸ ‘ਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਦੀ ਆਲੋਚਨਾ ਕੀਤੀ ਹੈ। ਚਿੱਠੀ ‘ਚ ਕੈਲਾਸ਼ ਗਹਿਲੋਤ ਨੇ ਲਿਖਿਆ, ”ਸ਼ੀਸ਼ਮਹਿਲ ਵਰਗੇ ਕਈ ਸ਼ਰਮਨਾਕ ਅਤੇ ਅਜੀਬ ਵਿਵਾਦ ਹਨ, ਜੋ ਹੁਣ ਹਰ ਕਿਸੇ ਨੂੰ ਸ਼ੱਕ ਪੈਦਾ ਕਰ ਰਹੇ ਹਨ ਕਿ ਕੀ ਅਸੀਂ ਅਜੇ ਵੀ ਆਮ ਆਦਮੀ ਹੋਣ ‘ਤੇ ਵਿਸ਼ਵਾਸ ਕਰਦੇ ਹਾਂ। ਹੁਣ ਇਹ ਸਪੱਸ਼ਟ ਹੋ ਗਿਆ ਹੈ ਕਿ ਜੇਕਰ ਦਿੱਲੀ ਸਰਕਾਰ ਆਪਣਾ ਜ਼ਿਆਦਾਤਰ ਸਮਾਂ ਕੇਂਦਰ ਨਾਲ ਲੜਨ ‘ਚ ਬਿਤਾਉਂਦੀ ਹੈ ਤਾਂ ਦਿੱਲੀ ਦੀ ਅਸਲ ਤਰੱਕੀ ਨਹੀਂ ਹੋ ਸਕਦੀ।
— Kailash Gahlot (@kgahlot) November 17, 2024
ਕੋਈ ਵਿਕਲਪ ਨਹੀਂ ਬਚਿਆ
ਕੈਲਾਸ਼ ਗਹਿਲੋਤ ਨੇ ਪੱਤਰ ‘ਚ ਇਹ ਵੀ ਕਿਹਾ ਕਿ ਮੇਰੇ ਕੋਲ ‘ਆਪ’ ਤੋਂ ਵੱਖ ਹੋਣ ਤੋਂ ਇਲਾਵਾ ਕੋਈ ਵਿਕਲਪ ਨਹੀਂ ਬਚਿਆ ਹੈ ਅਤੇ ਇਸ ਲਈ ਮੈਂ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਰਿਹਾ ਹਾਂ।
ਚੰਗੇ ਭਵਿੱਖ ਦੀ ਕਾਮਨਾ
ਕੈਲਾਸ਼ ਗਹਿਲੋਤ ਨੇ ਆਪਣੇ ਪੱਤਰ ਵਿੱਚ ਲਿਖਿਆ ਕਿ ਦਿੱਲੀ ਸਰਕਾਰ ਕੇਂਦਰ ਨਾਲ ਲੜਾਈ ਵਿੱਚ ਸਮਾਂ ਬਰਬਾਦ ਕਰ ਰਹੀ ਹੈ, ਉਨ੍ਹਾਂ ਕਿਹਾ ਕਿ ਸਾਫ਼ ਯਮੁਨਾ ਦਾ ਵਾਅਦਾ ਵੀ ਪੂਰਾ ਨਹੀਂ ਕੀਤਾ ਜਾ ਸਕੇ। ਚਿੱਠੀ ਦੇ ਅੰਤ ‘ਚ ਉਨ੍ਹਾਂ ਨੇ ਕੇਜਰੀਵਾਲ ਦੇ ਚੰਗੇ ਭਵਿੱਖ ਦੀ ਕਾਮਨਾ ਕੀਤੀ ਅਤੇ ਚੰਗੇ ਸਿਆਸੀ ਸਫਰ ਲਈ ਪਾਰਟੀ ਦੇ ਸਹਿਯੋਗੀਆਂ ਦਾ ਧੰਨਵਾਦ ਕੀਤਾ।