ਅੱਜ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿਲ ਦਿੱਲੀ ਤੋਂ ਚੱਲਦੀਆਂ ਪਾਰਟੀਆਂ ਤੋਂ ਪੰਜਾਬ ਨੂੰ ਬਚਾਉਣ ਲਈ ਪੰਜਾਬੀਆਂ ਦੇ ਜਾਗਣ ਦਾ ਮੌਕਾ ਆ ਗਿਆ ਹੈ। ਆਮ ਆਦਮੀ ਪਾਰਟੀ (AAP) ਨੂੰ ਬੁੱਧਵਾਰ ਉਸ ਸਮੇਂ ਵੱਡਾ ਝਟਕਾ ਲੱਗਿਆ, ਜਦੋਂ ਪਾਰਟੀ ਦੀ ਸਾਬਕਾ ਮਹਿਲਾ ਵਿੰਗ ਦੀ ਪ੍ਰਧਾਨ ਪ੍ਰੀਤੀ ਮਲਹੋਤਰਾ ਨੇ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਮੂਲੀਅਤ ਕਰ ਲਈ।
ਪ੍ਰੀਤੀ ਮਲਹੋਤਰਾ ਨੂੰ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਵਿੱਚ ਵਿਸ਼ੇਸ਼ ਤੌਰ ‘ਤੇ ਸ਼ਮੂਲੀਅਤ ਕਰਵਾਈ ਅਤੇ ਪਾਰਟੀ ਵਿੱਚ ਬਣਦਾ ਮਾਣ-ਸਤਿਕਾਰ ਦੇਣ ਦਾ ਭਰੋਸਾ ਦਿਵਾਇਆ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ ‘ਤੇ ਤਿੱਖੇ ਨਿਸ਼ਾਨੇ ਲਾਏ। ਉਨ੍ਹਾਂ ਕਿਹਾ ਕਿ ਮਾਨ ਸਰਕਾਰ ਲਗਾਤਾਰ ਕਰਜ਼ਾ ਚੁੱਕ ਕੇ ਪੰਜਾਬ ਨੂੰ ਕਰਜ਼ਈ ਬਣਾ ਰਹੀ ਹੈ, ਪੰਜਾਬ ਦੇ ਮੁਲਾਜ਼ਮਾਂ ਨੂੰ ਤਨਖਾਹਾਂ ਨਹੀਂ ਮਿਲ ਰਹੀਆਂ ਅਤੇ ਬਾਹਰਲੇ ਵਿਅਕਤੀਆਂ ਨੂੰ ਪੰਜਾਬ ਵਿੱਚ ਨੌਕਰੀਆਂ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਪੰਜਾਬ ਨੂੰ ਬਚਾਉਣ ਲਈ 2027 ਵਿੱਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਲੋਕਾਂ ਨੂੰ ਇਕਜੁਟ ਹੋਣ ਦੀ ਅਪੀਲ ਕੀਤੀ।