Punjab

ਬਿਕਰਮ ਮਜੀਠੀਆ ਨੂੰ ਵੱਡਾ ਝਟਕਾ, ਮੁਹਾਲੀ ਕੋਰਟ ਨੇ 14 ਦਿਨ ਲਈ ਨਿਆਇਕ ਹਿਰਾਸਤ ‘ਚ ਭੇਜਿਆ

ਪੰਜਾਬ ਵਿੱਚ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਅੱਜ ਕੋਰਟ ਨੇ 14 ਦਿਨਾਂ ਲਈ ਨਿਆਂਪਾਲਿਕ ਹਿਰਾਸਤ (ਜਿਊਡੀਸ਼ੀਅਲ ਕਸਟਡੀ) ਵਿੱਚ ਭੇਜਣ ਦਾ ਹੁਕਮ ਦਿੱਤਾ ਹੈ। ਅੱਜ 11 ਦਿਨਾਂ ਦੇ ਰਿਮਾਂਡ ਮਗਰੋਂ ਉਨ੍ਹਾਂ ਨੂੰ ਮੁਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ।

ਮਜੀਠੀਆ ਉੱਤੇ ਕਈ ਰਾਜਾਂ ਵਿੱਚ ਸ਼ੱਕੀ ਜਾਇਦਾਦ ਅਤੇ 540 ਕਰੋੜ ਰੁਪਏ ਦੀ ਡਰੱਗ ਮਨੀ ਹੇਰਾਫੇਰੀ ਦੀ ਜਾਂਚ ਜਾਰੀ ਹੈ। ਹੁਣ ਜਾਂਚ ਦੌਰਾਨ ਉਹ ਜੇਲ੍ਹ ਵਿੱਚ ਹੀ ਰਹਿਣਗੇ। ਪੱਤਰਕਾਰਾਂ ਨਾਲ ਗੱਲਬਾਤ ਕਰਦੇ ਆਂ ਸਰਕਾਰੀ ਵਕੀਲ ਫੈਰੀ ਸੋਫਤ ਅਤੇ ਪ੍ਰੀਤ ਇੰਦਰਪਾਲ ਸਿੰਘ ਨੇ ਦੱਸਿਆ ਕਿ ਅੱਜ ਸੁਣਵਾਈ ਮੌਕੇ ਉਨ੍ਹਾਂ ਵਲੋਂ ਪੁਲਿਸ ਰਿਮਾਂਡ ਦੀ ਮੰਗ ਨਹੀਂ ਕੀਤੀ ਗਈ ਹੈ ਅਤੇ ਕੱਲ੍ਹ ਨੂੰ ਮੱਦੇ ਨਜ਼ਰ ਰੱਖਦੇ ਹੋਏ ਡਿਊਟੀ ਮੈਜਿਸਟਰੇਟ ਵਲੋਂ ਬਿਕਰਮ ਸਿੰਘ ਮਜੀਠੀਆ ਨੂੰ ਨਵੀਂ ਨਾਭਾ ਜੇਲ੍ਹ ਵਿਖੇ ਭੇਜਣ ਦੇ ਹੁਕਮ ਸੁਣਾਏ ਗਏ ਹਨ।

ਮਜੀਠੀਆ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ

ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਸਵੇਰੇ 11:30 ਵਜੇ 2021 ਵਿੱਚ ਦਰਜ ਕੀਤੇ ਗਏ ਐਨਡੀਪੀਐਸ ਕੇਸ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਮਜੀਠੀਆ ਦੇ ਵਕੀਲਾਂ ਦਾ ਦਾਅਵਾ ਹੈ ਕਿ ਰਿਪੋਰਟ 24 ਜੂਨ ਨੂੰ ਰਾਤ 10:30 ਵਜੇ ਵਿਜੀਲੈਂਸ ਨੂੰ ਸੌਂਪੀ ਗਈ ਸੀ, ਜਦੋਂ ਕਿ ਮਜੀਠੀਆ ਨੂੰ ਅਗਲੇ ਦਿਨ ਸਵੇਰੇ 4:30 ਵਜੇ ਕੇਸ ਦਰਜ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ।