The Khalas Tv Blog Punjab ਜਲੰਧਰ ‘ਚ ਭਾਜਪਾ ਨੂੰ ਵੱਡਾ ਝਟਕਾ, ਸਾਬਕਾ ਡਿਪਟੀ ਮੇਅਰ ਕਮਲਜੀਤ ਭਾਟੀਆ ‘ਆਪ’ ‘ਚ ਸ਼ਾਮਲ
Punjab

ਜਲੰਧਰ ‘ਚ ਭਾਜਪਾ ਨੂੰ ਵੱਡਾ ਝਟਕਾ, ਸਾਬਕਾ ਡਿਪਟੀ ਮੇਅਰ ਕਮਲਜੀਤ ਭਾਟੀਆ ‘ਆਪ’ ‘ਚ ਸ਼ਾਮਲ

ਜਲੰਧਰ ਪੱਛਮੀ ਵਿਧਾਨ ਸਭਾ ਦੀ ਜ਼ਿਮਨੀ ਚੋਣ ਤੋਂ ਪਹਿਲਾਂ ਭਾਰਤੀ ਜਨਤਾ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਸਾਬਕਾ ਸੀਨੀਅਰ ਡਿਪਟੀ ਮੇਅਰ ਕਮਲਜੀਤ ਸਿੰਘ ਭਾਟੀਆ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਘਰ ਜਲੰਧਰ ਪਹੁੰਚ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

ਚੋਣਾਂ ਤੋਂ ਪਹਿਲਾਂ ਭਾਜਪਾ ਲਈ ਇਹ ਇਕ ਵੱਡਾ ਝਟਕਾ ਹੈ, ਕਿਉਂਕਿ ਭਾਟੀਆ ਸ਼ੀਤਲ ਅੰਗੁਰਾਲ ਅਤੇ ਸਾਬਕਾ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੇ ਬਹੁਤ ਕਰੀਬੀ ਮੰਨੇ ਜਾਂਦੇ ਸਨ ਅਤੇ ਪੱਛਮੀ ਹਲਕੇ ਵਿਚ ਭਾਟੀਆ ਦਾ ਵੱਡਾ ਵੋਟ ਬੈਂਕ ਸੀ। ਅਜਿਹੇ ‘ਚ ਚੋਣਾਂ ਤੋਂ 10 ਦਿਨ ਪਹਿਲਾਂ ਉਨ੍ਹਾਂ ਦਾ ‘ਆਪ’ ‘ਚ ਸ਼ਾਮਲ ਹੋਣਾ ਭਾਜਪਾ ਨੂੰ ਨੁਕਸਾਨ ਪਹੁੰਚਾ ਸਕਦਾ ਹੈ।

ਲੋਕ ਸਭਾ ਚੋਣਾਂ ਵਿੱਚ ਭਾਜਪਾ ਲਈ ਪ੍ਰਚਾਰ ਕੀਤਾ

ਜਾਣਕਾਰੀ ਅਨੁਸਾਰ ਭਾਟੀਆ ਨੇ ਲੋਕ ਸਭਾ ਚੋਣਾਂ ਦੌਰਾਨ ਭਾਜਪਾ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਲਈ ਜ਼ੋਰਦਾਰ ਪ੍ਰਚਾਰ ਕੀਤਾ ਸੀ। ਅਜਿਹੇ ‘ਚ ਰਿੰਕੂ ਦੇ ਪੱਛਮੀ ਹਲਕੇ ‘ਚ ਕਾਫੀ ਵੋਟਾਂ ਪਈਆਂ ਹਨ। ਉਹ ਕਾਂਗਰਸ ਤੋਂ ਮਹਿਜ਼ 1500 ਵੋਟਾਂ ਨਾਲ ਪਿੱਛੇ ਸਨ।

ਕਮਲਜੀਤ ਸਿੰਘ ਭਾਟੀਆ ਮੁੱਖ ਮੰਤਰੀ ਮਾਨ ਦੀ ਰਿਹਾਇਸ਼ ‘ਤੇ ਪਹੁੰਚ ਕੇ ‘ਆਪ’ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਨਾਲ ਜਲੰਧਰ ਕੇਂਦਰੀ ਹਲਕੇ ਤੋਂ ਵਿਧਾਇਕ ਰਮਨ ਅਰੋੜਾ ਅਤੇ ਭਾਟੀਆ ਦੇ ਹੋਰ ਸਾਥੀ ਵੀ ਮੌਜੂਦ ਸਨ।

 

Exit mobile version