Lok Sabha Election 2024 Punjab

ਕਾਂਗਰਸ ਨੂੰ ਵੱਡਾ ਝਟਕਾ, ਦਲਬੀਰ ਗੋਲਡੀ ਨੇ ਆਮ ਆਦਮੀ ਪਾਰਟੀ ‘ਚ ਸ਼ਾਮਲ

ਸਾਬਕਾ ਕਾਂਗਰਸੀ ਆਗੂ ਦਲਵੀਰ ਸਿੰਘ ਗੋਲਡੀ ਖੰਗੂੜਾ ਅੱਜ ਆਮ ਆਦਮੀ ਪਾਰਟੀ ‘ਚ ਸ਼ਾਮਲ ਹੋ ਗਏ ਹਨ।   ਦਲਵੀਰ ਸਿੰਘ ਗੋਲਡੀ ਖੰਗੂੜਾ ਅੱਜ ਮੁੱਖ ਮੰਤਰੀ ਨਿਵਾਸ ਵਿਖੇ ਭਗਵੰਤ ਮਾਨ ਦੀ ਹਾਜ਼ਰੀ ਵਿੱਚ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਦੱਸ ਦਈਏ ਕਿ  ਪਾਰਟੀ ਵੱਲੋਂ ਸੰਗਰੂਰ ਸੀਟ ਤੋਂ ਟਿਕਟ ਨਾ ਮਿਲਣ ਬਾਅਦ ਗੋਲਡੀ ਕਾਫੀ ਨਾਰਾਜ਼ ਚੱਸ ਰਹੇ ਸਨ ਜਿਸਦੇ ਚ ਅਤੇ ਬੀਤੇ ਦਿਨੀਂ ਉਸ ਨੇ ਕਾਂਗਰਸ ਦੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿੱਤਾ ਸੀ।

ਗੋਲਡੀ ਨੇ ਸੋਸ਼ਲ ਮੀਡੀਆ ਉੱਤੇ ਅਸਤੀਫ਼ਾ ਸਾਂਝਾ ਕਰਕੇ ਲਿਖਿਆ ਸੀ,ਭਰੇ ਮਨ ਨਾਲ ਮੈਂ ਅੱਜ ਜੋ ਫੈਸਲਾ ਲੈ ਰਿਹਾ ਹਾਂ ਇਹ ਮੇਰਾ ਪਰਿਵਾਰ ਮੇਰੇ ਸਕੇ ਸੰਬੰਧੀ ਅਤੇ ਜੋ ਵੀ ਮੈਨੂੰ ਨਿਜੀ ਤੌਰ ਤੇ ਮੇਰੇ ਸਾਥੀ ਜਾਣਦੇ ਹਨ ਓਹਨਾਂ ਨੂੰ ਇਹ ਚੰਗੀ ਤਰ੍ਹਾਂ ਪਤਾ ਹੈ ਕਿ ਮੇਰੇ ਲਈ ਇਹ ਫੈਸਲਾ ਲੈਣਾ ਕਿੰਨਾਂ ਮੁਸ਼ਕਿਲ ਸੀ। ਇਸ ਬਾਰੇ ਮੇਰਾ ਅਤੇ ਮੇਰੇ ਸਾਥੀਆਂ ਦਾ ਅੰਦਰ ਹੀ ਜਾਣਦਾ ਹੈ।

ਜ਼ਿਕਰ ਕਰ ਦਈਏ ਕਿ ਸੁਖਪਾਲ ਸਿੰਘ ਖਹਿਰਾ ਨੂੰ ਸੰਗਰੂਰ ਤੋਂ ਟਿਕਟ ਮਿਲਣ ਦੇ ਬਾਅਦ ਹੀ ਗੋਲਡੀ ਨਾਰਾਜ਼ ਚੱਲ ਰਹੇ ਸੀ। ਬੀਤੇ ਦਿਨ ਵੀ ਗੋਲਡੀ ਨੇ ਸੋਸ਼ਲ ਮੀਡੀਆ ਉੱਤੇ ਇੱਕ ਪੋਸਟ ਸਾਂਝੀ ਕੀਤੀ ਸੀ ਜਿਸ ਤੋਂ ਬਾਅਦ ਇਹ ਕਿਆਫੇ ਸਨ ਕਿ ਗੋਲਡੀ ਕਦੋਂ ਵੀ ਪਾਰਟੀ ਨੂੰ ਅਲਵਿਦਾ ਆਖ ਸਕਦੇ ਹਨ।

ਗੋਲਡੀ ਨੇ ਸੋਸ਼ਲ ਮੀਡੀਆ ਉੱਤੇ ਲਿਖਿਆ ਸੀ, ਸੋਚਦੇ ਹਾਂ ਇੱਕ ਨਵਾਂ, ਕੋਈ ਰਾਹ ਬਣਾ ਲਈਏ, ਕਿੰਨਾ ਚਿਰ ਉਹ ਰਾਹ ਪੁਰਾਣੇ, ਲੱਭਦੇ ਰਹਾਂਗੇ ..!! ਰੁਕ ਗਈ ਇਸ ਜ਼ਿੰਦਗੀ ਨੂੰ, ਧੱਕੇ ਦੀ ਲੋੜ ਹੈ, ਇੱਕ ਵਾਰ ਚੱਲ ਪਏ – ਤਾਂ ਫਿਰ ਵਗਦੇ ਰਹਾਂਗੇ ..!! ਹਨੇਰਿਆਂ ਦੀ ਰਾਤ ਵਿੱਚ, ਚਾਨਣ ਦੀ ਲੋੜ ਹੈ, ਦੀਵੇ ਨਹੀਂ – ਜੁਗਨੂੰ ਸਹੀ, ਪਰ ਜਗਦੇ ਰਹਾਂਗੇ ..!