India

ਦਿੱਲੀ ਹਾਈ ਕੋਰਟ ਨੇ ਸਿਸੋਦੀਆ ਦੀ ਜ਼ਮਾਨਤ ਅਰਜ਼ੀ ਕੀਤੀ ਖਾਰਜ , ਹਾਈਕੋਰਟ ਦੇ ਫੈਸਲੇ ਖਿਲਾਫ਼ ਸੁਪਰੀਮ ਕੋਰਟ ਜਾਣਗੇ ਸਿਸੋਦੀਆ

Big blow to Manish Sisodia from Delhi High Court, bail application in CBI case rejected

ਦਿੱਲੀ ਹਾਈ ਕੋਰਟ ਨੇ ਮੰਗਲਵਾਰ ਨੂੰ ਕਥਿਤ ਸ਼ਰਾਬ ਘੁਟਾਲੇ ਨਾਲ ਜੁੜੇ ਇੱਕ ਮਾਮਲੇ ਵਿੱਚ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਹੈ।
ਦਰਅਸਲ, ਆਬਕਾਰੀ ਘੁਟਾਲੇ ਦੇ ਮਾਮਲੇ ‘ਚ ਦੋਸ਼ੀ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਜ਼ਮਾਨਤ ‘ਤੇ ਮੰਗਲਵਾਰ ਨੂੰ ਹਾਈਕੋਰਟ ‘ਚ ਸੁਣਵਾਈ ਹੋਈ। ਦਿੱਲੀ ਹਾਈਕੋਰਟ ਨੇ ਇਸ ਮਾਮਲੇ ‘ਚ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਰੱਦ ਕਰ ਦਿੱਤੀ ਹੈ।

ਦੱਸ ਦੇਈਏ ਕਿ ਸਿਸੋਦੀਆ ਨੇ ਹੇਠਲੀ ਅਦਾਲਤ ਦੇ ਫੈਸਲੇ ਨੂੰ ਚੁਣੌਤੀ ਦਿੱਤੀ ਸੀ, ਜਿਸ ਵਿੱਚ ਉਨ੍ਹਾਂ ਦੀ ਜ਼ਮਾਨਤ ਰੱਦ ਕਰ ਦਿੱਤੀ ਗਈ ਸੀ। ਮੰਗਲਵਾਰ ਨੂੰ ਸੁਣਵਾਈ ਦੌਰਾਨ ਸੀਬੀਆਈ ਨੇ ਮਨੀਸ਼ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਦਾ ਵਿਰੋਧ ਕੀਤਾ।

ਸੁਣਵਾਈ ਦੌਰਾਨ ਅਦਾਲਤ ਨੇ ਕਿਹਾ ਕਿ ਮਨੀਸ਼ ਸਿਸੋਦੀਆ ‘ਤੇ ਲੱਗੇ ਦੋਸ਼ ਗੰਭੀਰ ਹਨ। ਜ਼ਮਾਨਤ ਮਿਲਣ ‘ਤੇ ਗਵਾਹਾਂ ਦੇ ਪ੍ਰਭਾਵਿਤ ਹੋਣ ਦੀ ਸੰਭਾਵਨਾ ਤੋਂ ਇਨਕਾਰ ਨਹੀਂ ਕੀਤਾ ਜਾ ਸਕਦਾ। ਜ਼ਮਾਨਤ ਪਟੀਸ਼ਨ ਨੂੰ ਰੱਦ ਕਰਦਿਆਂ ਹਾਈ ਕੋਰਟ ਨੇ ਕਿਹਾ ਕਿ ਸਿਸੋਦੀਆ ‘ਤੇ ਲੱਗੇ ਦੋਸ਼ ਬਹੁਤ ਗੰਭੀਰ ਹਨ ਅਤੇ ਉਨ੍ਹਾਂ ਦਾ ਵਿਵਹਾਰ ਵੀ ਠੀਕ ਨਹੀਂ ਹੈ। ਉਹ ਗਵਾਹਾਂ ਨੂੰ ਪ੍ਰਭਾਵਿਤ ਕਰ ਸਕਦਾ ਹੈ। ਉਨ੍ਹਾਂ ਕੋਲ 18 ਵਿਭਾਗ ਹਨ ਅਤੇ ਉਹ ਸਾਬਕਾ ਉਪ ਮੁੱਖ ਮੰਤਰੀ ਰਹਿ ਚੁੱਕੇ ਹਨ। ਗੰਭੀਰ ਦੋਸ਼ਾਂ ਕਾਰਨ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਅਜਿਹੇ ‘ਚ ਹੁਣ ਮਨੀਸ਼ ਸਿਸੋਦੀਆ ਨੂੰ ਜੇਲ ‘ਚ ਹੀ ਰਹਿਣਾ ਪਵੇਗਾ

ਇਸ ਤੋਂ ਪਹਿਲਾਂ ਮਨੀਸ਼ ਸਿਸੋਦੀਆ ਨੇ ਆਪਣੀ ਪਤਨੀ ਦੀ ਖਰਾਬ ਸਿਹਤ ਦਾ ਹਵਾਲਾ ਦਿੰਦੇ ਹੋਏ ਜ਼ਮਾਨਤ ਦੀ ਮੰਗ ਕੀਤੀ ਸੀ ਪਰ ਉਨ੍ਹਾਂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਪਤਨੀ ਨਾਲ ਗੱਲ ਕਰਨ ਦੀ ਇਜਾਜ਼ਤ ਦਿੱਤੀ ਗਈ ਸੀ। ਬਾਅਦ ‘ਚ ਸਿਸੋਦੀਆ ਜ਼ਮਾਨਤ ਲਈ ਹਾਈਕੋਰਟ ਪਹੁੰਚੇ ਸਨ।

31 ਮਾਰਚ ਨੂੰ ਸੀਬੀਆਈ ਕੇਸ ਵਿੱਚ ਸਿਸੋਦੀਆ ਦੀ ਜ਼ਮਾਨਤ ਪਟੀਸ਼ਨ ਨੂੰ ਵਿਸ਼ੇਸ਼ ਜੱਜ ਨੇ ਖਾਰਜ ਕਰ ਦਿੱਤਾ ਸੀ। ਇੱਥੋਂ ਤੱਕ ਕਿ ਈਡੀ ਨਾਲ ਸਬੰਧਤ ਕੇਸ ਵਿੱਚ ਵੀ ਹੇਠਲੀ ਅਦਾਲਤ ਨੇ ਉਸ ਨੂੰ ਜ਼ਮਾਨਤ ਦੇਣ ਤੋਂ ਇਨਕਾਰ ਕਰ ਦਿੱਤਾ ਸੀ। ਸਿਸੋਦੀਆ ਨੂੰ ਸੀਬੀਆਈ ਨੇ ਇਸ ਸਾਲ 26 ਫਰਵਰੀ ਨੂੰ ਗ੍ਰਿਫ਼ਤਾਰ ਕੀਤਾ ਸੀ।