ਚੰਡੀਗੜ੍ਹ : ਸੂਬੇ ਵਿੱਚ ਲੋਕ ਸਭਾ ਚੋਣਾਂ ਨੂੰ ਲੈ ਕੇ ਦਲ ਬਦਲੂਆਂ ਦਾ ਪਾਰਟੀ ਬਦਲਣ ਦਾ ਦੌਰ ਲਗਾਤਾਰ ਜਾਰੀ ਹੈ। ਅੱਜ ਪੰਜਾਬ ‘ਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਾ ਹੈ। ਆਮ ਆਦਮੀ ਪਾਰਟੀ ਦੇ ਜਗਬੀਰ ਬਰਾੜ ਹੁਣ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਜਗਬੀਰ ਬਰਾੜ ਜਲੰਧਰ ਛਾਉਣੀ ਦੇ ਸਾਬਕਾ ਵਿਧਾਇਕ ਰਹਿ ਚੁੱਕੇ ਸਨ। ਜਗਬੀਰ ਸਿੰਘ ਬਰਾੜ ਦਿੱਲੀ ਸਥਿਤ ਪਾਰਟੀ ਦੇ ਮੁੱਖ ਦਫ਼ਤਰ ਵਿਖੇ ਭਾਜਪਾ ਵਿਚ ਸ਼ਾਮਿਲ ਹੋ ਗਏ ਹਨ।
ਦਰਅਸਲ ਜਗਬੀਰ ਬਰਾੜ ਪਾਰਟੀ ਤੋਂ ਨਾਰਾਜ਼ ਸਨ, ਜਿਸ ਕਾਰਨ ਉਹ ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਭਾਜਪਾ ‘ਚ ਸ਼ਾਮਲ ਕਰਵਾਇਆ ਹੈ।
ਜਗਬੀਰ ਬਰਾੜ ਜ਼ਿਮਨੀ ਚੋਣਾਂ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅਕਾਲੀ ਦਲ) ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਸਨ। ਸ਼ਾਮਲ ਹੋਣ ਤੋਂ ਬਾਅਦ ‘ਆਪ’ ਵੱਲੋਂ ਬਰਾੜ ਨੂੰ ਕੋਈ ਵੱਡਾ ਅਹੁਦਾ ਨਹੀਂ ਦਿੱਤਾ ਗਿਆ। ਜਗਬੀਰ ਸਿੰਘ ਬਰਾੜ ਸੂਬੇ ’ਚ ਅਕਾਲੀ ਦਲ ਦੀ ਸਰਕਾਰ ਵੇਲੇ ਜਲੰਧਰ ਛਾਉਣੀ ਹਲਕੇ ਤੋਂ ਵਿਧਾਇਕ ਸਨ।
ਦੱਸ ਦਈਏ ਕਿ ਜਗਬੀਰ ਬਰਾੜ ਨੇ 12 ਸਾਲਾਂ ਵਿੱਚ ਚੌਥੀ ਵਾਰ ਪਾਰਟੀ ਬਦਲੀ ਹੈ। 2023 ਵਿੱਚ ਕਾਂਗਰਸ ਛੱਡ ‘AAP’ ‘ਚ ਸ਼ਾਮਲ ਹੋਏ ਸਨ ਇਸ ਤੋਂ ਪਹਿਲਾਂ ਉਨ੍ਹਾਂ ਨੇ 2008 ਵਿੱਚ ਅਕਾਲੀ ਦਲ ਛੱਡ ‘PPP’ ਜੁਆਇਨ ਕੀਤੀ ਸੀ।