Punjab

ਪੰਜਾਬ ‘ਚ ਵਾਪਰਿਆ ਵੱਡਾ ਬੱਸ ਹਾਦਸਾ!

ਬਿਉਰੋ ਰਿਪੋਰਟ –  ਅੱਜ ਪੰਜਾਬ ਵਿਚ ਵੱਡਾ ਬੱਸ ਹਾਦਸਾ ਵਾਪਰਿਆ ਹੈ। ਬਟਾਲਾ ਕਾਦੀਆਂ ਰੋਡ (Batala-Qadian Road) ‘ਤੇ ਬੱਸ ਦੇ ਸੰਤੁਲਨ ਵਿਗੜ ਗਿਆ, ਜਿਸ ਕਾਰਨ ਬੱਸ ਦਰੱਖਤ ਵਿਚ ਜਾ ਵੱਜੀ। ਹਾਦਸੇ ਵਿਚ ਚਾਰ ਲੋਕਾਂ ਦੀ ਮੌਤ ਹੋ ਗਈ। ਪ੍ਰਾਪਤ ਹੋਈ ਜਾਣਕਾਰੀ ਮੁਤਾਬਕ ਬਰੇਕ ਫੇਲ ਹੋਣ ਕਾਰਨ ਇਹ ਹਾਦਸਾ ਵਾਪਰਿਆ ਹੈ।

ਬੱਸ ਦੀ ਬਰੇਕ ਫੇਲ੍ਹ ਹੋਣ ਕਾਰਨ ਬੱਸ ਦਰੱਖਤ ਵਿਚ ਜਾ ਵੱਜੀ। ਇਸ ਹਾਦਸੇ ਵਿਚ ਕਈ ਲੋਕਾਂ ਦੇ ਜਖਮੀ ਹੋਣ ਦੀ ਵੀ ਖਬਰ ਹੈ। ਦੱਸ ਦੇਈਏ ਕਿ ਇਹ ਬੱਸ ਬਟਾਲਾ ਤੋਂ ਮੁਹਾਲੀ ਜਾ ਰਹੀ ਸੀ। ਜਖਮੀਆਂ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ  –  ਪੰਜਾਬ ਦੀਆਂ ਪੰਚਾਇਤੀ ਚੋਣਾਂ ਨੂੰ ਹਾਈਕੋਰਟ ’ਚ ਚੁਣੌਤੀ! 3 ਸਵਾਲਾਂ ਦੇ ਨਾਲ ਚੋਣ ਰੱਦ ਕਰਨ ਦੀ ਮੰਗ