The Khalas Tv Blog Punjab SGPC ਵੱਲੋਂ ਪਿੰਡ ਜੌਲੀਆਂ ਦੇ ਗੁਰਦੁਆਰਾ ਸਾਹਿਬ ਲਈ ਵੱਡਾ ਫੈਸਲਾ
Punjab

SGPC ਵੱਲੋਂ ਪਿੰਡ ਜੌਲੀਆਂ ਦੇ ਗੁਰਦੁਆਰਾ ਸਾਹਿਬ ਲਈ ਵੱਡਾ ਫੈਸਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੇ ਪਿੰਡ ਜੌਲੀਆਂ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਗੁਰਦੁਆਰਾ ਸਾਹਿਬ ਦੀ ਬੇਅਦਬੀ ਦੀ ਦੁੱਖਦਾਈ ਘਟਨਾ ਤੋਂ ਬਾਅਦ ਪਿੰਡ ਦੇ ਗੁਰੂ ਘਰ ਨੂੰ ਕਈ ਸੇਵਾਵਾਂ ਪ੍ਰਦਾਨ ਕੀਤੀਆਂ :

  • ਸ਼੍ਰੋਮਣੀ ਕਮੇਟੀ ਨੇ ਗੁਰਦੁਆਰਾ ਸਾਹਿਬ ਦੀ ਮੁਰੰਮਤ ਲਈ 10 ਲੱਖ ਰੁਪਏ ਦਿੱਤੇ।
  • ਘਟਨਾ ਦੌਰਾਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸਰੂਪ ਬਾਹਰ ਕੱਢਣ ਵਾਲੇ 6 ਨੌਜਵਾਨਾਂ ਨੂੰ 13-13 ਹਜ਼ਾਰ ਰੁਪਏ ਦਿੱਤੇ।
  • ਪਿੰਡ ਜੌਲੀਆਂ ਦੇ ਦੋ ਨੌਜਵਾਨਾਂ ਨੂੰ ਸ਼੍ਰੋਮਣੀ ਕਮੇਟੀ ਵਿੱਚ ਭਰਤੀ ਕਰਕੇ ਪਿੰਡ ਦੇ ਹੀ ਗੁਰਦੁਆਰਾ ਸਾਹਿਬ ਦੀ ਸਾਂਭ-ਸੰਭਾਲ ਲਈ ਤਾਇਨਾਤ ਕਰਨ ਦਾ ਐਲਾਨ ਕੀਤਾ ਗਿਆ।
  • ਇਸ ਤੋਂ ਇਲਾਵਾ ਪੁਲਿਸ ਪ੍ਰਸ਼ਾਸਨ ਨੂੰ ਬੇਅਦਬੀ ਦੇ ਦੋਸ਼ੀਆਂ ਖਿਲਾਫ UAPA ਅਧੀਨ ਕਾਰਵਾਈ ਕਰਨ ਦਾ ਦਬਾਅ ਵੀ ਪਾਇਆ ਗਿਆ।
Exit mobile version