India Punjab

10ਵੀਂ ਅਤੇ 12ਵੀਂ ਦੇ ਪੇਪਰ ਦੇਣ ਵਾਲੇ ਵਿਦਿਆਰਥੀ ਪੜ੍ਹ ਲੈਣ ਦਿੱਲੀ ਹਾਈਕੋਰਟ ਦਾ ਵੱਡਾ ਫੈਸਲਾ

‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਨੂੰ ਪ੍ਰੀਖਿਆ ਦੇਣ ਲਈ ਕੋਵਿਡ ਵੈਕਸੀਨ ਲਗਵਾਉਣੀ ਪਵੇਗੀ। ਦਿੱਲੀ ਹਾਈ ਕੋਰਟ ਨੇ ਦਾਇਰ ਜਨ ਹਿੱਤ ਪਟੀਸ਼ਨ (ਪੀਆਈਐੱਲ) ਰਾਹੀਂ ਕੇਂਦਰ ਸਰਕਾਰ ਅਤੇ ਦਿੱਲੀ ਸਰਕਾਰ ਨੂੰ ਸੈਸ਼ਨ 2020-21 ਵਿੱਚ ਬੋਰਡ ਦੀਆਂ ਪ੍ਰੀਖਿਆਵਾਂ ਦੇਣ ਵਾਲੇ 10ਵੀਂ ਅਤੇ 12ਵੀਂ ਜਮਾਤ ਦੇ ਸਾਰੇ ਵਿਦਿਆਰਥੀਆਂ ਨੂੰ ਕੋਵਿਡ-19 ਰੋਕੂ ਟੀਕੇ ਲਗਾਉਣ ਦਾ ਨਿਰਦੇਸ਼ ਦੇਣ ਦੀ ਅਪੀਲ ਕੀਤੀ ਹੈ। ਚੀਫ਼ ਜਸਟਿਸ ਡੀਐੱਨ ਪਟੇਲ ਅਤੇ ਜਸਟਿਸ ਜਸਮੀਤ ਸਿੰਘ ਦੇ ਬੈਂਚ ਨੇ ਸਿੱਖਿਆ ਅਤੇ ਸਿਹਤ ਮੰਤਰਾਲੇ ਅਤੇ ਦਿੱਲੀ ਸਰਕਾਰ ਨੂੰ ਪਟੀਸ਼ਨ ’ਤੇ ਨੋਟਿਸ ਜਾਰੀ ਕਰਦਿਆਂ ਉਨ੍ਹਾਂ ਨੂੰ ਇਸ ਸਬੰਧ ਵਿੱਚ ਆਪਣੇ ਵਿਚਾਰ ਪੇਸ਼ ਕਰਨ ਲਈ ਕਿਹਾ ਹੈ।

ਕਰੋਨਾ ਦੇ ਵੱਧਦੇ ਮਾਮਲਿਆਂ ਦੇ ਮੱਦੇਨਜ਼ਰ ਵੱਖ-ਵੱਖ ਸੂਬਿਆਂ ਵੱਲੋਂ ਕਈ ਅਹਿਮ ਕਦਮ ਉਠਾਏ ਜਾ ਰਹੇ ਹਨ, ਜਿਸ ਵਿੱਚ ਸਕੂਲਾਂ ਨੂੰ ਵੀ ਬੰਦ ਕੀਤਾ ਜਾ ਰਿਹਾ ਹੈ। ਸੂਬਾ ਸਰਕਾਰਾਂ ਵੱਲੋਂ ਵਿਦਿਆਰਥੀਆਂ ਲਈ ਆਨਲਾਈਨ ਸਿੱਖਿਆ ਦਾ ਪ੍ਰਬੰਧ ਕੀਤਾ ਜਾ ਰਿਹਾ ਹੈ। ਅੱਜ ਚੰਡੀਗੜ੍ਹ ਵਿੱਚ ਵੀ ਸਾਰੇ ਵਿੱਦਿਅਕ ਅਦਾਰੇ 31 ਮਈ ਤੱਕ ਬੰਦ ਕਰਨ ਦਾ ਐਲਾਨ ਕੀਤਾ ਗਿਆ ਹੈ। ਚੰਡੀਗੜ੍ਹ ਪ੍ਰਸ਼ਾਸਨ ਨੇ ਅੱਜ ਅਹਿਮ ਫੈਸਲਾ ਲੈਂਦਿਆਂ ਕਿਹਾ ਕਿ ਸਰਕਾਰੀ ਸਕੂਲ 10 ਮਈ ਤੋਂ 8 ਜੂਨ ਤੱਕ ਗਰਮੀਆਂ ਦੀਆਂ ਛੁੱਟੀਆਂ ਲਈ ਬੰਦ ਰਹਿਣਗੇ। ਇਸ ਤੋਂ ਇਲਾਵਾ ਜਨਤਕ ਲਾਇਬ੍ਰੇਰੀਆਂ ਅਤੇ ਕੋਚਿੰਗ ਸੰਸਥਾਵਾਂ ਵੀ ਬੰਦ ਰਹਿਣਗੀਆਂ। ਹਾਲਾਂਕਿ, ਆਨਲਾਈਨ ਕੋਚਿੰਗ ਜਾਰੀ ਰਹਿ ਸਕਦੀ ਹੈ।