Punjab

ਮਾਨ ਸਰਕਾਰ ਦਾ ਵੱਡਾ ਫੈਸਲਾ,ਹੁਣ ਇੱਕ ਸੀਟ ‘ਤੇ ਇੱਕ ਸਾਲ ਤੋਂ ਵੱਧ ਨਹੀਂ ਰਹਿਣਗੇ ਮੁਲਾਜ਼ਮ

‘ਦ ਖ਼ਾਲਸ ਬਿਊਰੋ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇਸਰਕਾਰੀ ਸਿਸਟਮ ਨੂੰ ਸੁਧਾਰਨ ਲਈ ਇੱਕ ਵੱਡਾ ਐਲਾਨ ਕਰਦਿਆਂ ਕਿਹਾ ਕਿ ਹੁਣ ਇੱਕ ਮੁਲਾਜ਼ਮ ਇੱਕ ਸਾਲ ਤੋਂ ਵੱਧ ਇੱਕ ਸੀਟ ‘ਤੇ ਨਹੀਂ ਰਹੇਗਾ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਸਪੱਸ਼ਟ ਕੀਤਾ ਗਿਆ ਹੈ ਕਿ ਉਹ ਕਿਸੇ ਵੀ ਫਾਈਲ ‘ਤੇ ਸਾਰੇ ਇਤਰਾਜ਼ ਇਕੋ ਸਮੇਂ ਉਠਾਉਣ। ਜਿਸ ਵਿੱਚ ਨਿਯਮਾਂ ਦਾ ਹਵਾਲਾ ਦੇ ਕੇ ਸਪਸ਼ਟ ਰੂਪ ਵਿੱਚ ਦੱਸਿਆ ਵੀ ਜਾਵੇ।

ਖਜ਼ਾਨਾ ਦਫਤਰ ਨੂੰ ਨਵੇਂ ਹੁਕਮ ਦਿੱਤੇ ਗਏ ਹਨ। ਜਿਸ ਵਿੱਚ ਕਿਹਾ ਗਿਆ ਹੈ ਕਿ ਅਧਿਕਾਰੀ ਤੇ ਕਰਮਚਾਰੀ ਸਮੇਂ ਸਿਰ ਦਫ਼ਤਰ ਪੁੱਜਣ। ਜੇਕਰ ਕੋਈ ਛੁੱਟੀ ‘ਤੇ ਹੈ ਤਾਂ ਉਸ ਦੀ ਥਾਂ ‘ਤੇ ਕਿਸੇ ਹੋਰ ਨੂੰ ਤਾਇਨਾਤ ਕੀਤਾ ਜਾਵੇ। 

ਅਰਜ਼ੀ ਨਾਲ ਕਿਹੜੇ ਦਸਤਾਵੇਜ਼ ਨੱਥੀ ਕਰਨੇ ਚਾਹੀਦੇ ਹਨ, ਇੱਕ ਨੋਟਿਸ ਬੋਰਡ ਲਗਾਇਆ ਜਾਣਾ ਚਾਹੀਦਾ ਹੈ।

ਵਿਭਾਗ ਵੱਲੋਂ ਜਾਰੀ ਹਦਾਇਤਾਂ ਵੀ ਇਸ ਨੋਟਿਸ ਬੋਰਡ ’ਤੇ ਹੋਣੀਆਂ ਚਾਹੀਦੀਆਂ ਹਨ।

ਮੁਲਾਜ਼ਮਾਂ ਦੀ ਡਿਊਟੀ ਰੋਟੇਸ਼ਨ ਵਾਈਜ਼ ਹੋਣੀ ਚਾਹੀਦੀ ਹੈ। ਇਸ ਨਾਲ ਮੁਲਾਜ਼ਮ ਨੂੰ ਤਜਰਬਾ ਵੀ ਮਿਲੇਗਾ ਤੇ ਮਨੋਪਲੀ ਦੀ ਕੋਈ ਸੰਭਾਵਨਾ ਨਹੀਂ ਰਹੇਗੀ।

ਖਜ਼ਾਨੇ ਵਿੱਚ ਉਪਲਬਧ ਅਸਟਾਮ ਤੇ ਟਿਕਟਾਂ ਦੀ ਗਿਣਤੀ ਰੋਜ਼ਾਨਾ ਨੋਟਿਸ ਬੋਰਡ ‘ਤੇ ਲਗਾਈ ਜਾਣੀ ਚਾਹੀਦੀ ਹੈ।

ਖ਼ਜ਼ਾਨਾ ਦਫ਼ਤਰ ਵਿੱਚ ਸ਼ਿਕਾਇਤ ਬਕਸੇ ਲਗਾਏ ਜਾਣ। ਇਨ੍ਹਾਂ ਦੀ ਰੋਜ਼ਾਨਾ ਜਾਂਚ ਕੀਤੀ ਜਾਵੇ ਤੇ ਰਜਿਸਟਰ ਵਿੱਚ ਦਰਜ ਕੀਤੀ ਜਾਣੀ ਚਾਹੀਦੀ ਹੈ। ਸ਼ਿਕਾਇਤ ਦਾ ਨਿਪਟਾਰਾ ਇੱਕ ਹਫ਼ਤੇ ਦੇ ਅੰਦਰ-ਅੰਦਰ ਕੀਤਾ ਜਾਣਾ ਚਾਹੀਦਾ ਹੈ।

ਸ਼ਿਕਾਇਤ ਦਰਜ ਕਰਵਾਉਣ ਲਈ ਨੋਟਿਸ ਬੋਰਡ ‘ਤੇ ਅਧਿਕਾਰੀਆਂ ਦੇ ਨਾਮ, ਅਹੁਦੇ ਤੇ ਮੋਬਾਈਲ ਨੰਬਰ ਦਰਜ ਕੀਤੇ ਜਾਣੇ ਚਾਹੀਦੇ ਹਨ।

ਆਮ ਲੋਕਾਂ, ਪੈਨਸ਼ਨਰਾਂ, ਸੀਨੀਅਰ ਸਿਟੀਜ਼ਨਾਂ ਨਾਲ ਨਰਮ ਵਰਤਾਓ। ਉਨ੍ਹਾਂ ਦੇ ਬੈਠਣ ਦਾ ਪ੍ਰਬੰਧ ਕੀਤਾ ਜਾਵੇ। ਕਿਸੇ ਵੀ ਕੁਤਾਹੀ ਦੀ ਸੂਰਤ ਵਿੱਚ ਸਬੰਧਤ ਅਧਿਕਾਰੀ ਤੇ ਕਰਮਚਾਰੀ ਜ਼ਿੰਮੇਵਾਰ ਹੋਣਗੇ।