ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ‘ਚ ‘ਬਾਹਰਲਿਆਂ’ ਦੀ ENTRY ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। 2 ਅਪ੍ਰੈਲ ਯਾਨੀ ਅੱਜ ਤੋਂ ਪੰਜਾਬ ਯੂਨੀਵਰਸਿਟੀ ‘ਚ ਕੋਈ ਵੀ ਬਾਹਰੀ ਵਿਅਕਤੀ ਵੜ ਨਹੀਂ ਸਕੇਗਾ।
ਪੰਜਾਬ ਯੂਨੀਵਰਸਿਟੀ ਨੇ ਸਾਰੇ ਵਿਦਿਆਰਥੀਆਂ, ਸਟਾਫ਼ ਅਤੇ ਅਧਿਕਾਰਤ ਕਰਮਚਾਰੀਆਂ ਨੂੰ ਯੂਨੀਵਰਸਿਟੀ ਦੇ ਕੈਂਪਸ ਦੇ ਅੰਦਰ ਹਰ ਸਮੇਂ ਆਪਣੇ ਆਈਡੀ ਕਾਰਡ (ਪਛਾਣ ਪੱਤਰ) ਰੱਖਣ ਅਤੇ ਉਨ੍ਹਾਂ ਹਰ ਵੇਲੇ ਪ੍ਰਦਰਸ਼ਿਤ ਕਰਨ ਲਈ ਵਧੇ ਹੋਏ ਸੁਰੱਖਿਆ ਉਪਾਵਾਂ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਪੰਜਾਬ ਯੂਨੀਵਰਸਿਟੀ ਕੈਂਪਸ ਵਿੱਚ ਆਊਟਸਾਈਡਰਾਂ ਦੀ ਐਂਟਰੀ ਬੈਨ ਕਰ ਦਿੱਤੀ ਹੈ। ਇਸ ਸਬੰਧੀ ਇਕ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।
ਦੱਸ ਦਈਏ ਕਿ ਇਹ ਫੈਸਲਾ ਮਾਸੂਮ ਸ਼ਰਮਾ ਦੇ ਇੱਕ ਸੰਗੀਤ ਸਮਾਰੋਹ ਵਿੱਚ ਵਿਦਿਆਰਥੀ ਦੇ ਕਤਲ ਤੋਂ ਬਾਅਦ ਲਿਆ ਗਿਆ ਹੈ, ਜਿਸਦਾ ਉਦੇਸ਼ ਅਣਅਧਿਕਾਰਤ ਪ੍ਰਵੇਸ਼ ਨੂੰ ਰੋਕਣਾ ਅਤੇ ਇੱਕ ਸੁਰੱਖਿਅਤ ਕੈਂਪਸ ਵਾਤਾਵਰਣ ਨੂੰ ਯਕੀਨੀ ਬਣਾਉਣਾ ਹੈ।
ਯੂਨੀਵਰਸਿਟੀ ਵੱਲੋਂ ਬਾਹਰੀ ਲੋਕਾਂ ਲਈ ਦਾਖਲੇ ‘ਤੇ ਪਾਬੰਦੀ ਲੱਗਾ ਦਿੱਤੀ ਹੈ। ਇਸ ਨਾਲ ਅਣਅਧਿਕਾਰਤ ਵਿਅਕਤੀਆਂ ਨੂੰ ਯੂਨੀਵਰਸਿਟੀ ਦੇ ਸੈਕਟਰ 14 ਅਤੇ 25 ਕੈਂਪਸਾਂ ਵਿੱਚ ਦਾਖਲ ਹੋਣ ਤੋਂ ਰੋਕਿਆ ਜਾਵੇਗਾ। ਇਸਦੇ ਨਾਲ ਹੀ ਮੁਲਾਜ਼ਮਾਂ, ਵਿਦਿਆਰਥੀਆਂ ਅਤੇ ਯੂਨੀਵਰਸਿਟੀ ਦੇ ਅੰਦਰ ਸਾਰਿਆਂ ਨੂੰ ਦਿਨ ਭਰ ਪਛਾਣ ਪੱਤਰ ਪ੍ਰਮੁੱਖਤਾ ਨਾਲ ਪਹਿਨੇ ਜਾਣੇ ਚਾਹੀਦੇ ਹਨ। ਯੂਨੀਵਰਸਿਟੀ ਦੇ ਗੇਟਾਂ ਅਤੇ ਇਮਾਰਤਾਂ ਵਿੱਚ ਐਂਟਰੀ ਪੁਆਇੰਟ ਉਤੇ ਸਕਿਊਰਿਟੀ ਵੱਲੋਂ ਚੈਕ ਕੀਤੇ ਜਾਣਗੇ। ਇਸ ਤੋਂ ਇਲਾਵਾ ਗੈਰ-ਕਾਨੂੰਨੀ ਪਹੁੰਚ ਨੂੰ ਰੋਕਣ ਲਈ ਸਾਰੇ ਪ੍ਰਵੇਸ਼ ਸਥਾਨਾਂ ‘ਤੇ ਵਾਹਨਾਂ ਅਤੇ ਪੈਦਲ ਚੱਲਣ ਵਾਲਿਆਂ ਦੀ ਨਿਗਰਾਨੀ ਵਧਾਈ ਜਾਵੇਗੀ।