India

ਹਰਿਆਣਾ ‘ਚ ਬੋਰਡ ਪ੍ਰੀਖਿਆਵਾਂ ‘ਤੇ ਵੱਡਾ ਫੈਸਲਾ

‘ਦ ਖ਼ਾਲਸ ਬਿਊਰੋ :ਪੰਜਵੀਂ, ਅੱਠਵੀਂ ਜਮਾਤ ਦੇ ਬੱਚਿਆਂ ਲਈ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਵੱਡੀ ਰਾਹਤ ਦਾ ਐਲਾਨ ਕਰਦੇ ਹੋਏ ਇਹਨਾਂ ਜਮਾਤਾਂ ਲਈ ਬੋਰਡ ਪ੍ਰੀਖਿਆਵਾਂ ਸ਼ੁਰੂ ਕਰਨ ਦੇ ਫੈਸਲੇ ਨੂੰ ਫ਼ਿਲਹਾਲ ਵਾਪਸ ਲੈ ਲਿਆ ਹੈ ।

ਸਕੂਲਾਂ ਵਿੱਚ ਬੱਚਿਆਂ ਦੀ ਪੜ੍ਹਾਈ ਪਹਿਲਾਂ ਹੀ ਕੋਰੋਨਾ ਕਾਰਨ ਪ੍ਰਭਾਵਿਤ ਹੋਈ ਹੈ ਅਤੇ ਅਜਿਹੇ ਵਿੱਚ ਮਾਪਿਆਂ ਵਲੋਂ  ਸਰਕਾਰ ਦੇ 5ਵੀਂ ਅਤੇ 8ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਸ਼ੁਰੂ ਕਰਨ ਦੇ ਫੈਸਲੇ ਦਾ ਵਿਰੋਧ ਸ਼ੁਰੂ ਹੋ ਗਿਆ ਸੀ।

ਜਿਸ ਤੋਂ ਬਾਅਦ ਹੁਣ ਹਰਿਆਣਾ ਸਰਕਾਰ ਨੇ ਇਸ ਫੈਸਲੇ ਨੂੰ ਇੱਕ ਸਾਲ ਲਈ ਟਾਲ ਦਿੱਤਾ ਹੈ। ਹਰਿਆਣਾ ਵਿੱਚ ਹੁਣ ਇਸ ਅਕਾਦਮਿਕ ਸੈਸ਼ਨ ਵਿੱਚ ਇੱਕ ਸਾਲ ਤੱਕ ਪੰਜਵੀਂ, ਅੱਠਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ ਨਹੀਂ ਹੋਣਗੀਆਂ। ਹਰਿਆਣਾ ‘ਚ ਇਹ ਫੈਸਲਾ ਨਾ ਸਿਰਫ ਹਰਿਆਣਾ ਬੋਰਡ ‘ਤੇ ਲਾਗੂ ਹੋਵੇਗਾ ਸਗੋਂ ਸੀਬੀਐੱਸਈ ਦੀਆਂ ਪ੍ਰੀਖਿਆਵਾਂ ‘ਤੇ ਵੀ ਲਾਗੂ ਹੋਵੇਗਾ।