ਮੁੱਖ ਮੰਤਰੀ ਭਗਵੰਤ ਮਾਨ ਨੇ ਧੂਰੀ ਵਿਧਾਨ ਸਭਾ ਹਲਕੇ ਲਈ ਰੇਲਵੇ ਓਵਰਬ੍ਰਿਜ ਦੀ ਮੰਗ ਨੂੰ ਮਨਜ਼ੂਰ ਕਰਦਿਆਂ ਵੱਡਾ ਐਲਾਨ ਕੀਤਾ ਹੈ। ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਜਾਣਕਾਰੀ ਸਾਂਝੀ ਕਰਦਿਆਂ ਉਨ੍ਹਾਂ ਦੱਸਿਆ ਕਿ 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲਾ ਇਹ ਦੋ-ਲੇਨ ਵਾਲਾ ਓਵਰਬ੍ਰਿਜ ਲੈਵਲ ਕਰਾਸਿੰਗ ਨੰਬਰ 62A ‘ਤੇ ਬਣੇਗਾ।
ਰੇਲਵੇ ਦੀ ਅੰਤਿਮ ਮਨਜ਼ੂਰੀ ਮਿਲਣ ਤੋਂ ਬਾਅਦ ਨਿਰਮਾਣ ਮਾਰਚ 2025 ਤੋਂ ਸ਼ੁਰੂ ਹੋਣ ਦੀ ਸੰਭਾਵਨਾ ਹੈ, ਜਿਸ ਦੀ ਮਿਆਦ 18 ਮਹੀਨੇ ਹੋਵੇਗੀ। ਪੰਜਾਬ ਸਰਕਾਰ ਪੂਰੀ ਲਾਗਤ ਸਹਿਣ ਕਰੇਗੀ।
ਧੂਰੀ ਦੇ ਲੋਕਾਂ ਲਈ ਵੱਡੀ ਸੌਗ਼ਾਤ..
ਧੂਰੀ ‘ਚ ਰੇਲਵੇ ਓਵਰ-ਬਰਿੱਜ ਨੂੰ ਮਨਜ਼ੂਰੀ ਦੇ ਦਿੱਤੀ ਹੈ… 54.76 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਇਸ ਓਵਰ-ਬਰਿੱਜ ਨੂੰ ਤਹਿ ਸਮੇਂ ‘ਚ ਪੂਰਾ ਕਰਕੇ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਜਾਵੇਗਾ…
—
धूरी के लोगों के लिए बड़ी सौगात…धूरी में रेलवे ओवरब्रिज को मंज़ूरी दे दी गई…
— Bhagwant Mann (@BhagwantMann) June 29, 2025
ਮੁੱਖ ਮੰਤਰੀ ਨੇ ਕਿਹਾ ਕਿ ਇਹ ਪ੍ਰੋਜੈਕਟ ਧੂਰੀ ਸ਼ਹਿਰ ਦੀ ਆਵਾਜਾਈ ਵਿਵਸਥਾ ਨੂੰ ਸੁਧਾਰੇਗਾ, ਜਿਸ ਨਾਲ ਲੋਕ ਬਿਨਾਂ ਰੁਕਾਵਟ ਯਾਤਰਾ ਕਰ ਸਕਣਗੇ ਅਤੇ ਸ਼ਹਿਰ ਦੇ ਅੰਦਰੂਨੀ ਹਿੱਸਿਆਂ ਵਿੱਚ ਆਵਾਜਾਈ ਦਾ ਦਬਾਅ ਘਟੇਗਾ। ਓਵਰਬ੍ਰਿਜ ਦੇ ਨਾਲ-ਨਾਲ ਜੁੜਦੀਆਂ ਸੜਕਾਂ ਦੀ ਉਸਾਰੀ ਵੀ ਸ਼ਾਮਲ ਹੈ। ਇਹ ਪ੍ਰੋਜੈਕਟ ਧੂਰੀ ਵਾਸੀਆਂ ਲਈ ਵੱਡੀ ਸਹੂਲਤ ਸਾਬਤ ਹੋਵੇਗਾ।