Punjab

CM ਭਗਵੰਤ ਮਾਨ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫਾ, ਗੰਨੇ ਦੇ ਭਾਅ ‘ਚ ਕੀਤਾ ਇਜ਼ਾਫਾ…

Big gift to farmers by CM Bhagwant Mann, increase in sugarcane price...

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦਸੰਬਰ ਦੇ ਚੜ੍ਹਦੇ ਮਹੀਨੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ ਗਿਆ ਹੈ। ਮਾਨ ਸਰਕਾਰ ਵੱਲੋਂ ਗੰਨੇ ਦੇ ਭਾਅ ‘ਚ ਵਾਧਾ ਕੀਤਾ ਗਿਆ ਹੈ। ਸਰਕਾਰ ਵੱਲੋਂ ਗੰਨੇ ਦੀ ਕੀਮਤ 11 ਰੁਪਏ ਵਧਾਈ ਗਈ ਹੈ। ਇਸ ਦੀ ਜਾਣਕਾਰੀ ਮੁੱਖ ਮੰਤਰੀ ਮਾਨ ਵੱਲੋਂ ਟਵੀਟ ਕਰਕੇ ਦਿੱਤੀ ਗਈ। ਪੰਜਾਬ ਸਰਕਾਰ ਨੇ ਪਿਛਲੇ ਦਿਨੀਂ ਕਿਸਾਨ ਜਥੇਬੰਦੀਆਂ ਨਾਲ ਮੀਟਿੰਗ ਕੀਤੀ ਸੀ ਅਤੇ ਉਸ ਮਗਰੋਂ ਗੰਨਾ ਮਿੱਲ ਮਾਲਕਾਂ ਨਾਲ ਗੰਨੇ ਦੇ ਭਾਅ ਵਿਚ ਵਾਧੇ ਦਾ ਮਾਮਲਾ ਵਿਚਾਰਿਆ ਹੈ।

CM ਮਾਨ ਨੇ ਟਵੀਟ ਕਰਦਿਆਂ ਕਿਹਾ ਕਿ ਪੰਜਾਬ ਵਿਚ 11 ਰੁਪਏ ਦਾ ਇਕ ਸ਼ੁੱਭ ਸ਼ਗਨ ਹੁੰਦਾ ਹੈ…ਅੱਜ ਪੰਜਾਬ ਦੇ ਗੰਨਾ ਕਾਸ਼ਤਕਾਰਾਂ ਨੂੰ 11 ਰੁਪਏ ਕੀਮਤ ਵਿਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿਚ 391 ਰੁਪਏ ਕਰਕੇ ਸ਼ੁੱਭ ਸਗਨ ਕੀਤਾ ਜਾਂਦਾ ਹੈ… ਆਉਣ ਵਾਲੇ ਦਿਨਾਂ ਵਿਚ ਹਰ ਵਰਗ ਦੇ ਪੰਜਾਬੀਆਂ ਨੂੰ ਖ਼ੁਸ਼ਖ਼ਬਰੀਆਂ ਮਿਲਣਗੀਆਂ…ਤੁਹਾਡਾ ਪੈਸਾ ਤੁਹਾਡੇ ਨਾਮ…। ਗੰਨੇ ਦਾ ਭਾਅ ਹੁਣ 380 ਰੁਪਏ ਤੋਂ ਵਧ ਕੇ 391 ਰੁਪਏ ਹੋਣ ਦੀ ਸੰਭਾਵਨਾ ਹੈ, ਜੋ ਸਮੁੱਚੇ ਦੇਸ਼ ਵਿੱਚੋਂ ਸਭ ਤੋਂ ਵੱਧ ਹੋਵੇਗਾ।

ਦੱਸ ਦੇਈਏ ਕਿ ਕੁੱਝ ਦਿਨ ਪਹਿਲਾ ਗੰਨਾ ਕਾਸ਼ਤਕਾਰਾਂ ਵੱਲੋਂ ਪ੍ਰਦਰਸ਼ਨ ਕੀਤਾ ਗਿਆ ਸੀ। ਕਿਸਾਨਾਂ ਵੱਲੋਂ ਧਰਨਾ ਲਾ ਕੇ ਮਾਨ ਸਰਕਾਰ ਤੋਂ ਕੁਝ ਮੰਗਾਂ ਮੰਗੀਆਂ ਗਈਆਂ ਹਨ, ਜਿਨ੍ਹਾਂ ਵਿਚੋਂ ਇਕ ਗੰਨੇ ਦੇ ਰੇਟ ਵਿਚ ਵਾਧਾ ਕਰਨਾ ਸੀ। ਉਦੋਂ ਮੁੱਖ ਮੰਤਰੀ ਵੱਲੋਂ ਕਿਸਾਨਾਂ ਨੂੰ ਗੰਨੇ ਦੇ ਰੇਟ ਵਿਚ ਵਾਧਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਜਿਸ ਨੂੰ ਅੱਜ ਪੂਰਾ ਕਰ ਦਿੱਤਾ ਗਿਆ ਹੈ।