‘ਦ ਖ਼ਾਲਸ ਬਿਊਰੋ :- ਚੰਡੀਗੜ੍ਹ ਕਾਂਗਰਸ ਪਾਰਟੀ ਵਿੱਚੋਂ ਨੇਤਾ ਲਗਾਤਾਰ ਘੱਟਦੇ ਨਜ਼ਰ ਆ ਰਹੇ ਹਨ। ਉੱਥੇ ਹੀ ਬੀਜੇਪੀ ਵਿੱਚ ਲੀਡਰਾਂ ਦੀ ਗਿਣਤੀ ਵੱਧਦੀ ਜਾ ਰਹੀ ਹੈ। ਹੁਣ ਚੰਡੀਗੜ੍ਹ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਪ੍ਰਧਾਨ ਪ੍ਰਦੀਪ ਛਾਬੜਾ ਨੇ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਹਾਲਾਂਕਿ, ਫ਼ਿਲਹਾਲ ਉਨ੍ਹਾਂ ਨੇ ਕਿਹੜੀ ਪਾਰਟੀ ਜੁਆਇਨ ਕਰਨੀ ਹੈ, ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਹੈ। ਪ੍ਰਦੀਪ ਛਾਬੜਾ ਨੇ ਅਸਤੀਫ਼ਾ ਅਜਿਹੇ ਸਮੇਂ ਦਿੱਤਾ ਹੈ ਜਦੋਂ ਚੰਡੀਗੜ੍ਹ ਵਿੱਚ ਆਉਣ ਵਾਲੇ ਸਮੇਂ ਵਿੱਚ ਨਗਰ ਨਿਗਮ ਚੋਣਾਂ ਹੋਣ ਜਾ ਰਹੀਆਂ ਹਨ।