The Khalas Tv Blog Punjab ਮਜੀਠੀਆ ਨੂੰ ਲੈ ਕੇ ਆਈ ਵੱਡੀ ਖ਼ਬਰ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ
Punjab

ਮਜੀਠੀਆ ਨੂੰ ਲੈ ਕੇ ਆਈ ਵੱਡੀ ਖ਼ਬਰ, ਹਾਈਕੋਰਟ ਨੇ ਜ਼ਮਾਨਤ ਅਰਜ਼ੀ ’ਤੇ ਫ਼ੈਸਲਾ ਰੱਖਿਆ ਸੁਰੱਖਿਅਤ

ਪੰਜਾਬ ਦੇ ਸਾਬਕਾ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ  ਵਿੱਚ ਜ਼ਮਾਨਤ ਅਰਜ਼ੀ ’ਤੇ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਅੱਜ ਫ਼ੈਸਲਾ ਸੁਰੱਖਿਅਤ ਰੱਖ ਲਿਆ ਹੈ। ਵਿਜੀਲੈਂਸ ਬਿਊਰੋ ਨੇ ਮਜੀਠੀਆ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ  ਵਿੱਚ ਗ੍ਰਿਫ਼ਤਾਰ ਕੀਤਾ ਸੀ। ਉਹ ਫਿਲਹਾਲ ਜੇਲ੍ਹ ’ਚ ਹਨ।

25 ਜੂਨ ਤੋਂ ਜੇਲ੍ਹ ਵਿੱਚ ਹੈ ਮਜੀਠੀਆ

ਤਿੰਨ ਵਾਰ ਵਿਧਾਇਕ ਰਹੇ ਬਿਕਰਮ ਮਜੀਠੀਆ ਨੂੰ 25 ਜੂਨ ਨੂੰ ਸਵੇਰੇ-ਸਵੇਰੇ ਉਨ੍ਹਾਂ ਦੇ ਅੰਮ੍ਰਿਤਸਰ ਘਰ ਅਤੇ 25 ਹੋਰ ਥਾਵਾਂ ‘ਤੇ ਛਾਪੇਮਾਰੀ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਜੀਲੈਂਸ ਟੀਮ ਨੇ ਛਾਪੇਮਾਰੀ ਦੌਰਾਨ ਡਿਜੀਟਲ ਡਿਵਾਈਸਾਂ, ਜਾਇਦਾਦ ਦੇ ਦਸਤਾਵੇਜ਼ ਅਤੇ ਵਿੱਤੀ ਰਿਕਾਰਡ ਜ਼ਬਤ ਕੀਤੇ ਸਨ।

 

Exit mobile version