The Khalas Tv Blog Others ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਵੱਡੀ ਖ਼ਬਰ, ਹੁਣ ਚੰਡੀਗੜ੍ਹ ’ਚ ਚੱਲੇਗਾ ਬਹਿਬਲ ਕਲਾਂ ਗੋਲੀਕਾਂਡ ਕੇਸ
Others

ਬਹਿਬਲ ਕਲਾਂ ਗੋਲੀਕਾਂਡ ਨੂੰ ਲੈ ਕੇ ਵੱਡੀ ਖ਼ਬਰ, ਹੁਣ ਚੰਡੀਗੜ੍ਹ ’ਚ ਚੱਲੇਗਾ ਬਹਿਬਲ ਕਲਾਂ ਗੋਲੀਕਾਂਡ ਕੇਸ

ਬਹਿਬਲ ਕਲਾ ਗੋਲੀ ਕਾਂਡ ਮਾਮਲੇ ਵਿਚ ਵੱਡੀ ਖਬਰ ਸਾਹਮਣੇ ਆਈ ਹੈ। ਪੰਜਾਬ ਹਰਿਆਣਾ ਹਾਈਕੋਰਟ ਨੇ ਇਸ ਕੇਸ ਨੂੰ ਚੰਡੀਗੜ੍ਹ ਅਦਾਲਤ ਵਿਚ ਤਬਦੀਲ ਕਰ ਦਿੱਤਾ ਹੈ। ਇਸ ਤੋਂ ਪਹਿਲਾਂ ਕੇਸ ਫਰੀਦਕੋਟ ਦੀ ਅਦਾਲਤ ਵਿਚ ਚੱਲ ਰਿਹਾ ਸੀ। ਇਸ ਮਾਮਲੇ ਵਿਚ ਮੁਲਜ਼ਮ ਸਾਬਕਾ ਪੁਲਿਸ ਅਧਿਕਾਰੀ ਚਰਨਜੀਤ ਸ਼ਰਮਾ ਦਾ ਕੇਸ ਹੁਣ ਚੰਡੀਗੜ੍ਹ ਅਦਾਲਤ ਵਿੱਚ ਤਬਦੀਲ ਹੋ ਗਿਆ ਹੈ।

ਪੰਜਾਬ ਹਰਿਆਣਾ ਹਾਈਕੋਰਟ ਨੇ ਆਪਣਾ ਫੈਸਲਾ ਸੁਣਾਇਆ ਹੈ। ਬਹਿਬਲ ਕਲਾਂ ਗੋਲੀਕਾਂਡ ਵਿਚ ਨਾਮਜ਼ਦ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੇ ਕੇਸ ਦੀ ਸੁਣਵਾਈ ਫ਼ਰੀਦਕੋਟ ਤੋਂ ਬਾਹਰ ਕੀਤੇ ਜਾਣ ਦੀ ਮੰਗ ਨੂੰ ਲੈ ਕੇ ਫ਼ਰੀਦਕੋਟ ਅਦਾਲਤ ਵਿਚ ਅਰਜ਼ੀ ਲਗਾਈ ਸੀ, ਜਿਸ ’ਤੇ ਫ਼ਰੀਦਕੋਟ ਅਦਾਲਤ ਨੇ ਕੇਸ ਨੂੰ ਚੰਡੀਗੜ੍ਹ ਅਦਾਲਤ ਵਿਚ ਬਦਲੇ ਜਾਣ ਦੀ ਮਨਜ਼ੂਰੀ ਦੇ ਦਿੱਤੀ ਹੈ।

ਦੱਸ ਦਈਏ ਕਿ ਬਹਿਬਲ ਕਲਾਂ ਬੇਅਦਬੀ ਮਾਮਲੇ ਤੋਂ ਬਾਅਦ ਸਿੱਖ ਸੰਗਤ ਅਤੇ ਪੁਲਿਸ ਵਿਚਾਲੇ ਝੜਪ ਹੋ ਗਈ ਸੀ। ਜਿਸ ਵਿਚ ਪੁਲਿਸ ਵੱਲੋਂ ਗੋਲੀਆਂ ਚਲਾਈਆਂ ਗਈਆਂ। ਇਸ ਮਾਮਲੇ ਸਬੰਧੀ ਸ਼ਰਮਾ ਸਮੇਤ ਕਈ ਪੁਲਿਸ ਮੁਲਾਜ਼ਮਾਂ ਖ਼ਿਲਾਫ਼ ਕੇਸ ਦਰਜ ਕੀਤਾ ਗਿਆ ਸੀ।

 

Exit mobile version