The Khalas Tv Blog Punjab ਕੋਟਕਪੂਰਾ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ , SIT ਨੇ ਦੋ ਸਾਬਕਾ ਪੁਲਿਸ ਅਫ਼ਸਰਾਂ ਨੂੰ ਭੇਜਿਆ ਸੰਮਨ , ਤਤਕਾਲੀ CM ਦੇ ਪ੍ਰਿੰਸੀਪਲ ਸਕੱਤਰ ਨੂੰ ਕੀਤਾ ਤਲਬ
Punjab

ਕੋਟਕਪੂਰਾ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ , SIT ਨੇ ਦੋ ਸਾਬਕਾ ਪੁਲਿਸ ਅਫ਼ਸਰਾਂ ਨੂੰ ਭੇਜਿਆ ਸੰਮਨ , ਤਤਕਾਲੀ CM ਦੇ ਪ੍ਰਿੰਸੀਪਲ ਸਕੱਤਰ ਨੂੰ ਕੀਤਾ ਤਲਬ

Big news about the Kotakpura case, SIT sent summons to two former police officers, summoned the then CM's principal secretary

ਕੋਟਕਪੂਰਾ ਮਾਮਲੇ ਨੂੰ ਲੈ ਕੇ ਵੱਡੀ ਖ਼ਬਰ , SIT ਨੇ ਦੋ ਸਾਬਕਾ ਪੁਲਿਸ ਅਫ਼ਸਰਾਂ ਨੂੰ ਭੇਜਿਆ ਸੰਮਨ , ਤਤਕਾਲੀ CM ਦੇ ਪ੍ਰਿੰਸੀਪਲ ਸਕੱਤਰ ਨੂੰ ਕੀਤਾ ਤਲਬ

ਫਰੀਦਕੋਟ : ਕੋਟਕਪੂਰਾ ਗੋਲੀ ਕਾਂਡ ਨੂੰ ਲੈ ਕੇ ਇੱਕ ਵੱਡੀ ਖ਼ਬਰ ਸਾਹਮਣੇ ਆਈ ਹੈ। ਕੋਟਕਪੂਰਾ ਗੋਲੀ ਕਾਂਡ ਮਾਮਲੇ ਵਿੱਚ ਗਠਿਤ ਕੀਤੀ SIT  ਵੱਲੋਂ ਪੰਜਾਬ ਪੁਲਿਸ ਦੇ ਦੋ ਸਾਬਕਾ ਪੁਲਿਸ ਅਫ਼ਸਰਾਂ ਨੂੰ ਸੰਮਨ ਜਾਰੀ ਕੀਤੇ ਗਏ ਹਨ ਤੇ ਨਾਲ ਹੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਪ੍ਰਿੰਸੀਪਲ ਸਕੱਤਰ ਨੂੰ ਗਗਨਦੀਪ ਬਰਾੜ ਨੂੰ ਤਲਬ ਕੀਤਾ ਗਿਆ ਹੈ। ਪ੍ਰਾਪਤ  ਜਾਣਕਾਰੀ ਅਨੁਸਾਰ ਉਨ੍ਹਾਂ ਨੂੰ 6 ਮਾਰਚ ਨੂੰ ਬੁਲਾਇਆ ਗਿਆ ਹੈ।ਦੱਸਣਯੋਗ ਹੈ ਕਿ ਇਸ ਮਾਮਲੇ ਵਿੱਚ ਤਤਕਾਲੀ ਏਡੀਜੀਪੀ ਰੋਹਿਤ ਚੌਧਰੀ ਅਤੇ ਡੀਆਈਜੀ ਆਰਐਸ ਖਟੜਾ ਤੋਂ ਪਹਿਲਾਂ ਵੀ ਪੁੱਛ-ਗਿੱਛ ਕੀਤੀ ਜਾ ਚੁੱਕੀ ਹੈ।

ਕੋਟਕਪੂਰਾ ਮਾਮਲੇ ਵਿੱਚ ਜਾਂਚ ਕਰ ਰਹੀ SIT ਵੱਲੋਂ ਪਿਛਲੇ ਦਿਨੀਂ ਅਦਾਲਤ ਵਿੱਚ ਚਾਰਜਸ਼ੀਟ ਦਾਖਲ ਕਰ ਦਿੱਤੀ ਗਈ ਸੀ। ਜਿਸ ਵਿੱਚ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉੱਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦਾ ਵੀ ਨਾਮ ਸ਼ਾਮਲ ਸੀ । ਇਸ ਤੋ ਇਲਾਵਾ ਚਲਾਨ ਵਿੱਚ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸੈਣੀ ਅਤੇ ਤੱਤਕਾਲੀ ਐੱਸ.ਐੱਸ.ਪੀ. ਚਰਨਜੀਤ ਸ਼ਰਮਾ, ਮੁਅੱਤਲ ਆਈ. ਜੀ. ਪਰਮਰਾਜ ਉਮਰਾਨੰਗਲ ਦਾ ਨਾਂ ਵੀ ਸ਼ਾਮਲ ਕੀਤਾ ਗਿਆ ਸੀ। ਚਾਰਜਸ਼ੀਟ ਦੇ ਵਿੱਚ ਸੁਖਬੀਰ ਸਿੰਘ ਬਾਦਲ ਅਤੇ ਸੁਮੇਧ ਸੈਣੀ ਨੂੰ ਮਾਸਟਰਮਾਈਂਡ ਬਣਾਇਆ ਗਿਆ ਹੈ। ਉਨ੍ਹਾਂ ਖ਼ਿਲਾਫ਼ 7000 ਪੰਨਿਆਂ ਦੀ ਇਸ ਚਾਰਜਸ਼ੀਟ ਵਿੱਚ ਧਾਰਾ 307,153,119,109,120 ਸਣੇ ਹੋਰ ਕਈ ਧਾਰਾਵਾਂ ਲਗਾਈਆਂ ਗਈਆਂ ਸਨ।

ਜ਼ਿਕਰਯੋਗ ਹੈ ਕਿ ਸਾਲ 2015 ਵਿੱਚ ਫਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰੂਘਰ ਤੋਂ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਏ ਸਨ ਅਤੇ ਕਈ ਮਹੀਨਿਆਂ ਬਾਅਦ ਅੰਗ ਨਜ਼ਦੀਕੀ ਪਿੰਡ ਬਰਗਾੜੀ ਤੋਂ ਬਰਾਮਦ ਹੋਏ ਸਨ। ਜਿਸ ਤੋਂ ਬਾਅਦ ਵਿਰੋਧ ਪ੍ਰਦਰਸ਼ਨ ਕਰ ਰਹੇ ਪ੍ਰਦਰਸ਼ਨਕਾਰੀਆਂ ਦੇ ਉੱਪਰ ਪੁਲਿਸ ਵੱਲੋਂ ਪਿੰਡ ਬਹਿਬਲ ਕਲਾਂ ਅਤੇ ਕੋਟਕਪੂਰਾ ਵਿਖੇ ਗੋਲੀ ਚਲਾਈ ਗਈ ਸੀ। ਬਹਿਬਲ ਕਲਾਂ ਗੋਲੀਕਾਂਡ ਦੇ ਵਿੱਚ ਦੋ ਪ੍ਰਦਰਸ਼ਨਕਾਰੀ ਕ੍ਰਿਸ਼ਨ ਭਗਵਾਨ ਸਿੰਘ ਅਤੇ ਗੁਰਜੀਤ ਸਿੰਘ ਦੀ ਮੌਤ ਹੋ ਗਈ ਸੀ। ਕੋਟਕਪੂਰਾ ਵਿਖੇ ਗੋਲੀ ਦੀ ਘਟਨਾ ਲਈ ਏ.ਡੀ.ਜੀ.ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਿੱਚ ਵਿਸ਼ੇਸ਼ ਜਾਂਚ ਟੀਮ ਬਣਾਈ ਗਈ ਸੀ , ਜਿਸ ਦੇ ਵੱਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਸੰਨ 2015 ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਹੋਈ ਬੇਅਦਬੀ ਤੇ ਉਸ ਤੋਂ ਬਾਅਦ ਵਾਪਰੀ ਇਸ ਘਟਨਾ ਨੂੰ ਲੈ ਕੇ ਲਗਾਤਾਰ ਰੋਸ ਪ੍ਰਦਰਸ਼ਨ ਹੁੰਦੇ ਆ ਰਹੇ ਹਨ ਤੇ ਬਹਿਬਲ ਕਲਾਂ ਵਿੱਚ ਇੱਕ ਸਾਲ ਤੋਂ ਤੇ ਪੰਜਾਬ-ਮੁਹਾਲੀ ਦੀ ਸਰਹੱਦ ਤੇ ਪਿਛਲੇ ਡੇਢ ਮਹੀਨੇ ਤੋਂ ਇਸ ਮਾਮਲੇ ਵਿੱਚ ਇਨਸਾਫ਼ ਲਈ ਮੋਰਚਾ ਚੱਲ ਰਿਹਾ ਹੈ।

Exit mobile version