The Khalas Tv Blog Punjab ਪੰਜਾਬ ਪੁਲਿਸ ਲਈ ਵੱਡੀ ਖ਼ਬਰ, ਪੁਲਸੀਏ ਹੋਣਗੇ ਬਾਗੋ-ਬਾਗ
Punjab

ਪੰਜਾਬ ਪੁਲਿਸ ਲਈ ਵੱਡੀ ਖ਼ਬਰ, ਪੁਲਸੀਏ ਹੋਣਗੇ ਬਾਗੋ-ਬਾਗ

ਦ ਖ਼ਾਲਸ ਬਿਊਰੋ (ਪੁਨੀਤ ਕੌਰ) : ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਨੂੰ ਇੱਕ ਵੱਡਾ ਤੋਹਫ਼ਾ ਦਿੱਤਾ ਹੈ। ਸਰਕਾਰ ਨੇ ਮੁਲਾਜ਼ਮਾਂ ਦੇ ਲਈ ਵੱਡਾ ਐਲਾਨ ਕਰਦਿਆਂ ਪੁਲਿਸ ਵਿੱਚ ਨਵੀਂ ਭਰਤੀ ਸਮੇਂ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੇ ਬੱਚਿਆਂ ਨੂੰ 2 ਫੀਸਦੀ ਕੋਟਾ ਦੇਣ ਦਾ ਫੈਸਲਾ ਕੀਤਾ ਹੈ। ਪੁਲਿਸ ਵਿਭਾਗ ਵੱਲੋਂ ਇਸ ਸਬੰਧੀ ਇੱਕ ਪੱਤਰ ਵੀ ਜਾਰੀ ਕੀਤਾ ਗਿਆ ਹੈ। ਜਾਰੀ ਨੋਟੀਫਿਕੇਸ਼ਨ ਵਿੱਚ ਕਿਹਾ ਗਿਆ ਹੈ ਕਿ ਨਵੀਆਂ ਭਰਤੀਆਂ ਵਿੱਚ ਪੰਜਾਬ ਪੁਲਿਸ ਦੇ ਮੁਲਾਜ਼ਮਾਂ ਦੇ ਬੱਚਿਆਂ ਨੂੰ 2 ਫੀਸਦੀ ਕੋਟਾ ਮਿਲੇਗਾ।

ਪੰਜਾਬ ਸਰਕਾਰ ਨੇ ਪੰਜਾਬ ਪੁਲਿਸ ਮੁਲਾਜ਼ਮਾਂ ਦੀ 1996 ਦੀ ਪੁਲਿਸ ਨੂੰ ਮੁੜ ਲਾਗੂ ਕਰ ਦਿੱਤਾ ਹੈ। ਇਸ ਨਾਲ ਹੁਣ ਪੰਜਾਬ ਪੁਲਿਸ ਦੀਆਂ ਨਵੀਆਂ ਭਰਤੀਆਂ ਵਿੱਚ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਨੂੰ 2 ਫੀਸਦੀ ਕੋਟਾ ਮਿਲੇਗਾ। ਸਾਲ 1996 ਤੋਂ ਪਹਿਲਾਂ ਇਹ ਪਾਲਿਸੀ ਲਾਗੂ ਸੀ ਪਰ 1996 ਤੋਂ ਬਾਅਦ ਪੁਲਿਸ ਮੁਲਾਜ਼ਮਾਂ ਦੇ ਬੱਚਿਆਂ ਨੂੰ ਭਰਤੀਆਂ ਵਿੱਚ ਰਾਖਵਾਂਕਰਨ ਮਿਲਣਾ ਬੰਦ ਹੋ ਗਿਆ ਸੀ। 26 ਸਾਲ ਬਾਅਦ ਇਹ ਪਾਲਿਸੀ ਮੁੜ ਲਾਗੂ ਹੋਈ ਹੈ।

Exit mobile version