The Khalas Tv Blog Punjab ਪੰਜਾਬ ‘ਚ ਕੱਚੇ ਅਧਿਆਪਕਾਂ ਲਈ ਸਰਕਾਰ ਕਰ ਰਹੀ ਹੈ ਵੱਡਾ ਫੈਸਲਾ
Punjab

ਪੰਜਾਬ ‘ਚ ਕੱਚੇ ਅਧਿਆਪਕਾਂ ਲਈ ਸਰਕਾਰ ਕਰ ਰਹੀ ਹੈ ਵੱਡਾ ਫੈਸਲਾ

‘ਦ ਖ਼ਾਲਸ ਬਿਊਰੋ :- ਪੰਜਾਬ ਵਿੱਚ ਕੱਚੇ ਮੁਲਾਜ਼ਮਾਂ ਲਈ ਵੱਡੀ ਖੁਸ਼ਖਬਰੀ ਹੈ। ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦੀ ਤਿਆਰੀ ਕਰ ਰਹੀ ਹੈ। 66 ਹਜ਼ਾਰ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇਗਾ। ਪੰਜਾਬ ਮੰਤਰੀ ਮੰਡਲ ਸਬ ਕਮੇਟੀ ਨੇ ਅੱਜ ਲਗਭਗ 66 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਹਰੀ ਝੰਡੀ ਦੇ ਦਿੱਤੀ ਹੈ। ਆਗਾਮੀ ਵਿਧਾਨ ਸਭਾ ਦੇ ਮੌਨਸੂਨ ਸ਼ੈਸ਼ਨ ਦੌਰਾਨ ਇਸ ਸੰਬੰਧੀ ਬਿਲ ਵੀ ਪੇਸ਼ ਕੀਤਾ ਜਾਵੇਗਾ। ਕੱਲ੍ਹ ਪੰਜਾਬ ਦੀਆਂ 15 ਜਥੇਬੰਦੀਆਂ ਅਤੇ ਕੈਬਨਿਟ ਸਬ ਕਮੇਟੀ ਦੀ ਕੱਲ੍ਹ ਮੀਟਿੰਗ ਹੋਣ ਵਾਲੀ ਹੈ। ਇਸ ਕਮੇਟੀ ਵਿੱਚ ਸਾਧੂ ਸਿੰਘ ਧਰਮਸੋਤ, ਸਥਾਨਕ ਸਰਕਾਰਾਂ ਬਾਰੇ ਮੰਤਰੀ ਬ੍ਰਹਮ ਮਹਿੰਦਰਾ ਅਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਸ਼ਾਮਿਲ ਹਨ। 

ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਪਿਛਲੇ ਕਾਫੀ ਸਮੇਂ ਤੋਂ 6ਵੇਂ ਪੇਅ ਕਮੀਸ਼ਨ ਅਤੇ ਐੱਨਪੀਏ ਲਾਗੂ ਕਰਵਾਉਣ, ਪੈਨਸ਼ਨ ਲਾਗੂ ਕਰਵਾਉਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਵਾਉਣ ਦੀ ਮੰਗਾਂ ਨੂੰ ਲੈ ਕੇ ਵੱਖ-ਵੱਖ ਥਾਂਵਾਂ ‘ਤੇ ਸੰਘਰਸ਼ ਕਰ ਰਹੀਆਂ ਹਨ।

Exit mobile version