The Khalas Tv Blog India MP ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨਾਲ ਜੁੜੀ ਵੱਡੀ ਖ਼ਬਰ, ਭਗਵਾਨ ਸਿੰਘ ਬਾਜੇਕੇ ਅਤੇ ਗੁਰਮੀਤ ਸਿੰਘ ਦਾ ਮਿਲਿਆ ਟਰਾਂਜ਼ਿਟ ਰਿਮਾਂਡ
India Punjab

MP ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨਾਲ ਜੁੜੀ ਵੱਡੀ ਖ਼ਬਰ, ਭਗਵਾਨ ਸਿੰਘ ਬਾਜੇਕੇ ਅਤੇ ਗੁਰਮੀਤ ਸਿੰਘ ਦਾ ਮਿਲਿਆ ਟਰਾਂਜ਼ਿਟ ਰਿਮਾਂਡ

ਡਿਬ੍ਰੂਗੜ੍ਹ ਜੇਲ੍ਹ ‘ਚ ਬੰਦ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਚਾਚਾ ਸਮੇਤ 7 ਸਾਥੀਆਂ ਨੂੰ ਅੱਜ ਪੰਜਾਬ ਲਿਆਂਦਾ ਜਾ  ਰਿਹਾ ਹੈ। ਇਸਦੇ ਨਾਲ ਹੀ ਪੰਜਾਬ ਪੁਲਿਸ ਵੱਲੋਂ ਭਗਵਾਨ ਸਿੰਘ ਬਾਜੇਕੇ ਅਤੇ ਗੁਰਮੀਤ ਸਿੰਘ ਦਾ ਟਰਾਂਜ਼ਿਟ ਰਿਮਾਂਡ ਲਿਆ ਗਿਆ ਹੈ।

ਦੱਸ ਦਈਏ ਕਿ ਪਿਛਲੇ ਦਿਨੀਂ NSA ਦਾ ਸਾਲ ਪੂਰਾ ਹੋਣ ‘ਤੇ ਪੰਜਾਬ ਸਰਕਾਰ ਨੇ ਇਨ੍ਹਾਂ ਸਾਰਿਆਂ ‘ਤੇ NSA ਅੱਗੇ ਜਾਰੀ ਰੱਖਣ ਤੋਂ ਇਨਕਾਰ ਕਰ ਦਿੱਤਾ ਹੈ। ਮੀਡੀਆ ਰਿਪੋਰਟਾਂ ਦੁਆਰਾ ਮਿਲੀ ਜਾਣਕਾਰੀ ਅਨੁਸਾਰ MP ਅੰਮ੍ਰਿਤਪਾਲ ਸਿੰਘ ਅਤੇ ਉਹਨਾਂ ਦੇ ਸਾਥੀ ਪਪਲਪ੍ਰੀਤ ਸਿੰਘ ਫਿਲਹਾਲ ਡਿਬਰੂਗੜ੍ਹ ਜੇਲ ‘ਚ ਹੀ ਰਹਿਣਗੇ, ਕਿਉਂਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ‘ਚ ਚੱਲ ਰਹੇ ਇਨ੍ਹਾਂ ਦੇ NSA ਮਾਮਲੇ ਦੀ ਅਗਲੀ ਸੁਣਵਾਈ 22 ਮਾਰਚ ਨੂੰ ਹੋਣੀ ਹੈ।

ਜਿਸ ਤੋਂ ਬਾਅਦ ਸਰਕਾਰ ਅੱਗੇ ਦਾ ਫੈਸਲਾ ਕਰੇਗੀ। ਪੰਜਾਬ ਪੁਲਿਸ ਅੱਜ ਡਿਬਰੂਗੜ੍ਹ ਜੇਲ੍ਹ ਪੁੱਜ ਚੁੱਕੀ ਹੈ ਅਤੇ ਅਗਲੀ ਵਾਪਿਸ ਲਿਆਉਣ ਦੀ ਪ੍ਰਕਿਰਿਆ ਅਮਲ ‘ਚ ਲਿਆਂਦੀ ਜਾ ਰਹੀ ਹੈ। ਜਿਕਰੇਖਾਸ ਹੈ ਕੇ 8 ਜਣਿਆ ਨੂੰ ਡਿਬਰੂਗੜ੍ਹ ਜੇਲ੍ਹ ਤੋਂ ਗ੍ਰਿਫ਼ਤਾਰ ਕਰਕੇ ਪੰਜਾਬ ਲਿਆ ਕੇ ਪੰਜਾਬ ਦੇ ਥਾਣਿਆਂ ਵਿੱਚ ਦਰਜ ਸਾਰੇ ਕੇਸਾਂ ਵਿੱਚ ਕਾਰਵਾਈ ਕੀਤੀ ਜਾਵੇਗੀ।

Exit mobile version