The Khalas Tv Blog Punjab ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
Punjab

ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਪੰਜਾਬ-ਹਰਿਆਣਾ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਇਹ ਧਮਕੀ ਈਮੇਲ ਜ਼ਰੀਏ ਦਿੱਤੀ ਗਈ ਹੈ। ਬੰਬ ਦੀ ਧਮਕੀ ਮਿਲਣ ਤੋਂ ਬਾਅਦ ਸਾਰੇ ਅਦਾਲਤੀ ਕਮਰਿਆਂ ਦੀ ਚੰਗੀ ਤਰ੍ਹਾਂ ਜਾਂਚ ਕੀਤੀ ਜਾ ਰਹੀ ਹੈ। ਚੰਡੀਗੜ੍ਹ ਪੁਲਿਸ ਦੀ ਇਕ ਵੱਡੀ ਟੀਮ ਕੰਪਲੈਕਸ ਵਿਚ ਪਹੁੰਚ ਗਈ ਹੈ। ਬੰਬ ਨਿਰੋਧਕ ਦਸਤੇ ਨੂੰ ਵੀ ਤਾਇਨਾਤ ਕੀਤਾ ਗਿਆ ਹੈ। ਚੀਫ਼ ਜਸਟਿਸ ਸਮੇਤ ਕਈ ਅਦਾਲਤੀ ਕਮਰਿਆਂ ਨੂੰ ਸਾਵਧਾਨੀ ਵਜੋਂ ਖਾਲੀ ਕਰਵਾ ਲਿਆ ਗਿਆ ਹੈ ਤੇ ਇਸ ਦੇ ਨਾਲ ਹੀ ਹਾਈ ਕੋਰਟ ਆਉਣ ਜਾਣ ਵਾਲੇ ਰਸਤਿਆਂ ’ਤੇ ਵੀ ਰੋਕ ਲਗਾ ਦਿੱਤੀ ਗਈ ਹੈ।

Exit mobile version