‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਮੁਹਾਲੀ ਵਿੱਚ ਆਮ ਆਦਮੀ ਪਾਰਟੀ ਦੇ ਵਰਕਰਾਂ ਵੱਲੋਂ ਪੰਜਾਬ ਵਿੱਚ ਕਰੋਨਾ ਵੈਕਸੀਨ ਵੇਚਣ ਨੂੰ ਲੈ ਕੇ ਪੰਜਾਬ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਦੀ ਰਿਹਾਇਸ਼ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ‘ਆਪ’ ਵਰਕਰਾਂ ਨੇ ਪੁਲਿਸ ਦੇ ਬੈਰੀਕੇਡ ਭੰਨੇ ਅਤੇ ਬਲਬੀਰ ਸਿੱਧੂ ਦੀ ਰਿਹਾਇਸ਼ ਵੱਲ ਕੂਚ ਕੀਤਾ।

ਪੁਲਿਸ ਵੱਲੋਂ ‘ਆਪ’ ਦੇ ਕੁੱਝ ਵਰਕਰਾਂ ਨੂੰ ਗ੍ਰਿਫਤਾਰ ਕਰਕੇ ਲਿਜਾਇਆ ਜਾ ਰਿਹਾ ਸੀ ਪਰ ‘ਆਪ’ ਵਰਕਰ ਪੁਲਿਸ ਦੀਆਂ ਉਨ੍ਹਾਂ ਹੀ ਗੱਡੀਆਂ ਦੇ ਅੱਗੇ ਬੈਠ ਗਏ ਅਤੇ ਕਹਿਣ ਲੱਗੇ ਕਿ ਉਹ ਪੁਲਿਸ ਨੂੰ ਇੱਧਰ ਦੀ ਨਹੀਂ ਜਾਣ ਦੇਣਗੇ। ‘ਆਪ’ ਦੇ ਵਰਕਰ ਅਤੇ ਵਿਧਾਇਕ ਅਨਮੋਲ ਗਗਨ ਮਾਨ, ਜੈ ਕਿਸ਼ਨ ਅਰੋੜੀ, ਅਮਰਜੀਤ ਸਿੰਘ ਸੰਦੋਆ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ।

‘ਆਪ’ ਵਰਕਰਾਂ ਨੇ ਬਲਬੀਰ ਸਿੱਧੂ ਦੇ ਪੁਤਲੇ ਫੂਕੇ। ਉਨ੍ਹਾਂ ਨੇ ਸਿੱਧੂ ਦੇ ਅਸਤੀਫੇ ਦੀ ਮੰਗ ਕੀਤੀ। ‘ਆਪ’ ਵਰਕਰਾਂ ਵੱਲੋਂ ਹੱਥਾਂ ਵਿੱਚ ਪੋਸਟਰ ਫੜ੍ਹ ਕੇ ਨਾਅਰੇਬਾਜ਼ੀ ਕੀਤੀ ਗਈ। ਵੱਡੀ ਗਿਣਤੀ ਵਿੱਚ ‘ਆਪ’ ਵਰਕਰ ਪ੍ਰਦਰਸ਼ਨ ਵਿੱਚ ਸ਼ਾਮਿਲ ਹੋਏ ਸਨ।