Punjab

ਮਜੀਠੀਆ ਨੂੰ ਅਦਾਲਤ ਵੱਲੋਂ ਵੱਡੀ ਰਾਹਤ!

ਬਿਊਰੋ ਰਿਪੋਰਟ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜੇਲ੍ਹ ਵਿੱਚ ਬੰਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਅਦਾਲਤ ਤੋਂ ਵੱਡੀ ਰਾਹਤ ਮਿਲੀ ਹੈ। ਅਦਾਲਤ ਨੇ ਵਿਜੀਲੈਂਸ ਵੱਲੋਂ ਉਨ੍ਹਾਂ ਦੇ ਘਰ ਦੀ ਤਲਾਸ਼ੀ ’ਤੇ ਤੁਰੰਤ ਪਾਬੰਦੀ ਲਗਾ ਦਿੱਤੀ ਅਤੇ ਕਿਹਾ ਕਿ ਹੁਣ ਸਿਰਫ਼ ਜਾਇਦਾਦ ਦਾ ਮੁਲਾਂਕਣ ਹੀ ਕੀਤਾ ਜਾ ਸਕਦਾ ਹੈ, ਉਹ ਵੀ ਮਜੀਠੀਆ ਦੇ ਵਕੀਲ ਦੀ ਮੌਜੂਦਗੀ ਵਿੱਚ ਅਤੇ ਪਹਿਲਾਂ ਤੋਂ ਨੋਟਿਸ ਦੇਣ ਤੋਂ ਬਾਅਦ।

ਮਜੀਠੀਆ ਦੇ ਵਕੀਲ ਅਰਸ਼ਦੀਪ ਕਲੇਰ ਨੇ ਅਦਾਲਤ ਵਿੱਚ ਪਟੀਸ਼ਨ ਦਾਇਰ ਕਰਕੇ ਕਿਹਾ ਕਿ ਵਿਜੀਲੈਂਸ ਟੀਮ ਪਹਿਲਾਂ ਹੀ ਅੰਮ੍ਰਿਤਸਰ, ਮਜੀਠਾ ਅਤੇ ਦਿੱਲੀ ਵਿੱਚ ਸਥਿਤ ਤਿੰਨ ਜਾਇਦਾਦਾਂ ਦੀ ਤਲਾਸ਼ੀ ਲੈ ਚੁੱਕੀ ਹੈ। ਉਸ ਦੌਰਾਨ, ਵਿਜੀਲੈਂਸ ਦਾ ਜਾਂਚ ਅਧਿਕਾਰੀ ਮੌਜੂਦ ਨਹੀਂ ਸੀ, ਜਿਸ ਕਾਰਨ ਕਾਨੂੰਨ ਦੀਆਂ ਹਦਾਇਤਾਂ ਦੀ ਉਲੰਘਣਾ ਹੋਈ। ਅਦਾਲਤ ਨੇ ਇਸਨੂੰ ਗੰਭੀਰਤਾ ਨਾਲ ਲਿਆ ਅਤੇ ਹੋਰ ਕਿਸੇ ਵੀ ਤਲਾਸ਼ੀ ’ਤੇ ਪਾਬੰਦੀ ਲਗਾ ਦਿੱਤੀ।

ਅਦਾਲਤ ਨੇ ਨਿਰਦੇਸ਼ ਦਿੱਤਾ ਹੈ ਕਿ ਜੇ ਵਿਜੀਲੈਂਸ ਨੂੰ ਕਿਸੇ ਜਾਇਦਾਦ ਦਾ ਮੁਲਾਂਕਣ ਕਰਨਾ ਪੈਂਦਾ ਹੈ, ਤਾਂ ਉਹ ਮਜੀਠੀਆ ਦੇ ਵਕੀਲ ਨੂੰ ਇੱਕ ਦਿਨ ਪਹਿਲਾਂ ਸੂਚਿਤ ਕਰੇਗੀ। ਇਸ ਤੋਂ ਬਾਅਦ, ਮੁਲਾਂਕਣ ਪ੍ਰਕਿਰਿਆ ਸਿਰਫ ਵਕੀਲ ਦੀ ਮੌਜੂਦਗੀ ਵਿੱਚ ਹੀ ਕੀਤੀ ਜਾ ਸਕਦੀ ਹੈ।