Punjab

ਹਾਈਕੋਰਟ ਤੋਂ ਸੁੰਦਰ ਸ਼ਾਮ ਅਰੋੜਾ ਨੂੰ ਵੱਡੀ ਰਾਹਤ , ਮਿਲੀ ਜ਼ਮਾਨਤ…

Big relief to Sunder Sham Arora from High Court got bail...

ਚੰਡੀਗੜ੍ਹ : ਪੰਜਾਬ-ਹਰਿਆਣਾ ਹਾਈ ਕੋਰਟ ( Punjab and Haryana high court )  ਵੱਲੋਂ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਵੱਡੀ ਰਾਹਤ ਮਿਲੀ ਹੈ।ਦਰਅਸਲ ਗੁਲਮੋਹਰ ਟਾਊਨਸ਼ਿਪ ਜ਼ਮੀਨੀ ਤਬਾਦਲੇ ਮਾਮਲੇ ‘ਚ ਪੰਜਾਬ ਦੇ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵੱਲੋਂ ਜ਼ਮਾਨਤ ਮਿਲ ਗਈ ਹੈ। ਜ਼ਿਕਰਯੋਗ ਹੈ ਕਿ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਜਿਨ੍ਹਾਂ ਦੇ ਖਿਲਾਫ ਵਿਜੀਲੈਂਸ ਨੇ ਗੁਲਮੋਹਰ ਟਾਊਨਸ਼ਿਪ ਜ਼ਮੀਨ ਤਬਾਦਲਾ ਘੁਟਾਲੇ ਵਿੱਚ 5 ਜਨਵਰੀ ਨੂੰ ਐਫਆਈਆਰ ਦਰਜ ਕੀਤੀ ਸੀ ਉਨ੍ਹਾਂ ਵੀਰਵਾਰ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਨੇ ਅੰਤਿਮ ਜ਼ਮਾਨਤ ਦੇ ਦਿੱਤੀ ਹੈ।

ਜ਼ਿਕਰਯੋਗ ਹੈ ਕਿ ਪੰਜਾਬ ਵਿਜੀਲੈਂਸ ਨੇ ਗੁਲਮੋਹਰ ਟਾਊਨਸ਼ਿਪ ਜ਼ਮੀਨੀ ਤਬਾਦਲੇ ਮਾਮਲੇ ‘ਚ 5 ਜਨਵਰੀ ਨੂੰ ਸੁੰਦਰ ਸ਼ਾਮ ਅਰੋੜਾ ਅਤੇ ਕਈ ਹੋਰਾਂ ਖ਼ਿਲਾਫ਼ ਧੋਖਾਧੜੀ ਦੇ ਇਲਜ਼ਾਮ ਤਹਿਤ ਐਫਆਈਆਰ ਦਰਜ ਕੀਤੀ ਸੀ।

ਦੱਸ ਦੇਈਏ ਕਿ ਕਾਂਗਰਸ ਦੇ ਸਾਬਕਾ ਮੰਤਰੀ ਸੁੰਦਰ ਅਰੋੜਾ ਨੂੰ ਪੰਜਾਬ ਵਿਜੀਲੈਂਸ ਬਿਊਰੋ ਦੇ ਅਧਿਕਾਰੀ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਨ੍ਹਾਂ ਨੇ ਵਿਜੀਲੈਂਸ ਦੇ ਅਧਿਕਾਰੀ ਨੂੰ ਇੱਕ ਕਰੋੜ ਰੁਪਏ ਦੀ ਪੇਸ਼ਕਸ਼ ਕੀਤੀ ਸੀ। ਜਿਸਦੀ ਪਹਿਲੀ ਕਿਸ਼ਤ ਦੇ ਤੌਰ ‘ਤੇ ਉਹ 50 ਲੱਖ ਰੁਪਏ ਲੈ ਕੇ ਅਧਿਕਾਰੀ ਕੋਲ ਪਹੁੰਚੇ ਸਨ, ਉਦੋਂ ਵਿਜੀਲੈਂਸ ਨੇ ਉਨ੍ਹਾਂ ਨੂੰ ਦਬੋਚ ਲਿਆ ਸੀ।