‘ਦ ਖ਼ਾਲਸ ਬਿਊਰੋ:- ਅੱਜ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਪੰਜ ਮੈਂਬਰੀ ਕਮੇਟੀ ਨੇ ਕਈ ਅਹਿਮ ਫੈਸਲੇ ਲਏ ਹਨ। ਜਿਨ੍ਹਾਂ ਵਿੱਚ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ‘ਚੋਂ ਗਾਇਬ ਹੋਏ 267 ਸਰੂਪਾਂ ਬਾਰੇ ਨਤੀਜਾ ਜਨਤਕ ਕੀਤਾ ਗਿਆ। ਰਿਪੋਰਟ ਮੁਤਾਬਿਕ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਸਟੋਕ ਲੈਜਰ ਵਿੱਚ ਠੀਕ ਢੰਗ ਨਾਲ ਮੇਨਟੇਨ ਨਹੀਂ ਕੀਤੇ ਗਏ ਸਨ, ਗਾਇਬ ਹੋਏ 267 ਸਰੂਪਾਂ ਨਾਲ ਛੇੜ-ਛਾੜ ਕੀਤੀ ਗਈ ਹੈ।
ਇਹ ਵੀ ਖੁਲਾਸਾ ਹੋਇਆ ਹੈ ਕਿ ਗੁਰਦੁਆਰਾ ਸ੍ਰੀ ਰਾਮਸਰ ਸਾਹਿਬ ‘ਚੋਂ 267 ਸਰੂਪ ਗਾਇਬ ਨਹੀਂ, ਬਲਕਿ 328 ਸਰੂਪ ਗਾਇਬ ਹੋਏ ਹਨ।
ਇਸ ਤੋਂ ਇਲਾਵਾਂ ਕੁੱਝ ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਲੀ ਭੁਗਤ ਨਾਲ ਪਬਲੀਕੇਸ਼ਨ ਵਿਭਾਗ ਵੱਲੋਂ ਜਾਰੀ ਕੀਤੇ ਗਏ ਵੇਸਟਿੰਗ ਅੰਗਾਂ ਲਈ ਦਿੱਤੇ ਵਾਧੂ ਅੰਗਾਂ ਤੋਂ ਅਣ-ਅਧਿਕਾਰਤ ਤਰੀਕੇ ਨਾਲ ਇਹ ਸਰੂਪ ਤਿਆਰ ਕਰਵਾਏ ਗਏ ਸਨ।
18-8-2015 ਤੋਂ 31-5-2020 ਤੱਕ SGPC ਵੱਲੋਂ ਕੀਤੀ ਗਈ ਚੈਕਿੰਗ ਅਨੁਸਾਰ 267 ਸਰੂਪ ਘੱਟ ਹਨ। ਇਸ ਸਮੇਂ ਦੌਰਾਨ ਬਿੱਲਾਂ ਅਤੇ ਡੁੱਚਾਂ ਵਿੱਚ ਕਾਫੀ ਅੰਤਰ ਹੈ। ਲੈਜਰਾਂ ਨਾਲ ਛੇੜ-ਛਾੜ ਅਤੇ 2016 ਤੋਂ ਹੁਣ ਤੱਕ ਰਿਕਾਰਡ ਦਾ ਆਡਿਟ ਵੀ ਨਹੀਂ ਕਰਵਾਇਆ ਗਿਆ। ਕਮੇਟੀ ਮੁਤਾਬਿਕ, ਇਹ ਬਹੁਤ ਵੱਡੀ ਬੇਈਮਾਨੀ ਅਤੇ ਅਣਗਿਹਲੀ ਹੈ।
ਰਿਪੋਰਟ ਵਿਚਾਰਨ ਤੋਂ ਬਾਅਦ ਪੰਜ ਸਿੰਘ ਸਾਹਿਬਾਨਾਂ ਦੀ ਕਮੇਟੀ ਨੇ SGPC ਨੂੰ ਇੱਕ ਹਫਤੇ ਅੰਦਰ ਅੰਤ੍ਰਿਗ ਕਮੇਟੀ ਦੀ ਮੀਟਿੰਗ ਬਲਾਉਣ ਦਾ ਆਦੇਸ਼ ਦਿੱਤਾ ਹੈ।
ਰਿਪੋਰਟ ਵਿੱਚ ਖਾਸ ਤੌਰ ‘ਤੇ ਇਹ ਵੀ ਕਿਹਾ ਗਿਆ ਹੈ ਕਿ 2016 ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਂਟ ਹੋਣ ‘ਤੇ ਉਸ ਸਮੇਂ ਸ਼੍ਰੋਮਣੀ ਕਮੇਟੀ ਅਤੇ ਚੀਫ ਸਕੱਤਰ ਨੇ ਕੋਈ ਪਛਚਾਤਾਪ ਨਹੀਂ ਕੀਤਾ। ਇਸ ਲਈ ਸੁਮੱਚੀ ਅੰਤ੍ਰਿਗ ਕਮੇਟੀ ਅਤੇ ਚੀਫ ਸਕੱਤਰ ਨੂੰ 18 ਸਤੰਬਰ ਨੂੰ ਸਵੇਰੇ 10 ਵਜੇ ਸ਼੍ਰੀ ਅਕਾਲ ਤਖਤ ਸਾਹਿਬ ਵਿਖੇ ਤਲਬ ਹੋਣ ਲਈ ਕਿਹਾ ਹੈ।
Comments are closed.