Punjab

ਚੰਡੀਗੜ੍ਹ ਗ੍ਰਨੇਡ ਹਮਲੇ ’ਚ DGP ਪੰਜਾਬ ਦਾ ਵੱਡਾ ਖੁਲਾਸਾ, ‘ਹਰਵਿੰਦਰ ਸਿੰਘ ਰਿੰਦਾ ਹਮਲੇ ਦਾ ਮਾਸਟਰ ਮਾਇੰਡ’

ਚੰਡੀਗੜ੍ਹ ਦੇ ਸੈਕਟਰ 10 ਸਥਿਤ ਘਰ ‘ਤੇ 11 ਸਤੰਬਰ ਨੂੰ ਗ੍ਰਨੇਡ ਹਮਲਾ ਹੋਇਆ ਸੀ। ਪੁਲਿਸ ਨੇ ਹਮਲਾ ਕਰਨ ਵਾਲੇ ਇਕ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਹੈ। ਫੜਿਆ ਗਿਆ ਮੁਲਜ਼ਮ ਰੋਹਨ ਮਸੀਹ ਅੰਮ੍ਰਿਤਸਰ ਦੇ ਪਿੰਡ ਪਾਸੀਆ ਦਾ ਰਹਿਣ ਵਾਲਾ ਹੈ। ਉਸ ਦੇ ਕਬਜ਼ੇ ‘ਚੋਂ 9 ਐਮਐਮ ਦਾ ਪਿਸਤੌਲ ਅਤੇ ਗੋਲਾ ਬਾਰੂਦ ਬਰਾਮਦ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਚੰਡੀਗੜ੍ਹ ਗ੍ਰਨੇਡ ਹਮਲੇ ਦਾ ਮਾਸਟਰਮਾਇੰਡ ਪਾਕਿਸਤਾਨ ‘ਚ ਰਹਿ ਰਿਹਾ ਹਰਵਿੰਦਰ ਸਿੰਘ ਰਿੰਦਾ ਹੈ। ਇੱਕ ਵੀਡੀਓ ਸਾਂਝੀ ਕਰਦਿਆਂ ਉਨ੍ਹਾਂ ਨੇ ਕਿਹਾ ਕਿ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ‘ਚ ਚੰਡੀਗੜ੍ਹ ਗ੍ਰਨੇਡ ਹਮਲਾ ਕਾਂਡ ਦੇ ਮੁੱਖ ਦੋਸ਼ੀ ਨੂੰ ਕੀਤਾ ਗ੍ਰਿਫਤਾਰ ਕਰ ਲਿਆ ਹੈ। ਉਨ੍ਹਾਂ ਨੇ ਕਿਹਾ ਕਿ ਇਸ ਸਾਰੀ ਸਾਜ਼ਿਸ਼ ਦਾ ਪਰਦਾਫਾਸ਼ ਕਰਨ ਲਈ ਅਗਲੇਰੀ ਜਾਂਚ ਚੰਡੀਗੜ੍ਹ ਪੁਲਿਸ ਨਾਲ ਮਿਲ ਕੇ ਕੀਤੀ ਜਾ ਰਹੀ ਹੈ।

ਉਨ੍ਹਾਂ ਨੇ ਕਿਹਾ ਕਿ ਮੁੱਢਲੀ ਜਾਂਚ ਤੋਂ ਪਤਾ ਚੱਲਦਾ ਹੈ ਕਿ ISI ਦੀਆਂ ਹਦਾਇਤਾਂ ‘ਤੇ ਕਾਰਵਾਈ ਕੀਤੀ ਗਈ ਸੀ ਅਤੇ  ਹਰਵਿੰਦਰ ਸਿੰਘ ਉਰਫ ਰਿੰਦਾ ਅਮਰੀਕਾ ਅਧਾਰਤ ਹੈਪੀ ਪਾਸੀਆ ਦੇ ਨਾਲ ਇਸ ਮਾਮਲੇ ਦਾ ਮਾਸਟਰਮਾਈਂਡ ਹੈ। ਉਨ੍ਹਾਂ ਨੇ ਦੱਸਿਆ ਕਿ ਮੁਲਜ਼ਮ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (#SSOC) ਅੰਮ੍ਰਿਤਸਰ ਦੀ ਹਿਰਾਸਤ ਵਿੱਚ ਹੈ।