Punjab

ਬਿਕਰਮ ਸਿੰਘ ਮਜੀਠੀਆ ਨੂੰ ਵੱਡਾ ਝਟਕਾ, ਮਜੀਠੀਆ ਦੀ ਨਿਆਂਇਕ ਹਿਰਾਸਤ ’ਚ 14 ਦਿਨਾਂ ਦਾ ਵਾਧਾ

ਮੁਹਾਲੀ : ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਕੀਤੇ ਗਏ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੂੰ ਮੁਹਾਲੀ ਕੋਰਟ ਨੇ ਵੱਡਾ ਝਟਕਾ ਦਿੱਤਾ ਹੈ। 14 ਦਿਨ ਦੀ ਨਿਆਂਇਕ ਹਿਰਾਸਤ ਤੋਂ ਬਾਅਦ ਮਜੀਠੀਆ ਨੂੰ ਅੱਜ ਮੁਹਾਲੀ ਕੋਰਟ ’ਚ  ਵੀਡੀਓ ਕਾਨਫਰੰਸਿੰਗ ਰਾਹੀਂ ਪੇਸ਼ ਕੀਤਾ ਗਿਆ ਜਿੱਥੇ ਸੁਣਵਾਈ ਦੌਰਾ ਅਦਾਲਤ ਨੇ ਉਨ੍ਹਾਂ ਦੀ ਨਿਆਂਇਕ ਹਿਰਾਸਤ ਵਿਚ 14 ਦਿਨਾਂ ਦਾ ਵਾਧਾ ਕਰ ਦਿੱਤਾ ਗਿਆ ਹੈ।

ਮਜੀਠੀਆ ਨੂੰ ਉਨ੍ਹਾਂ ਦੇ ਅੰਮ੍ਰਿਤਸਰ ਘਰ ਤੋਂ ਗ੍ਰਿਫ਼ਤਾਰ ਕੀਤਾ ਗਿਆ ਸੀ

ਪੰਜਾਬ ਵਿਜੀਲੈਂਸ ਬਿਊਰੋ ਨੇ 25 ਜੂਨ ਨੂੰ ਸਵੇਰੇ 11:30 ਵਜੇ 2021 ਵਿੱਚ ਦਰਜ ਕੀਤੇ ਗਏ ਐਨਡੀਪੀਐਸ ਕੇਸ ਨਾਲ ਸਬੰਧਤ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਬਿਕਰਮ ਸਿੰਘ ਮਜੀਠੀਆ ਨੂੰ ਗ੍ਰਿਫ਼ਤਾਰ ਕੀਤਾ ਸੀ। ਮਜੀਠੀਆ ਦੇ ਵਕੀਲਾਂ ਦਾ ਦਾਅਵਾ ਹੈ ਕਿ ਰਿਪੋਰਟ 24 ਜੂਨ ਨੂੰ ਰਾਤ 10:30 ਵਜੇ ਵਿਜੀਲੈਂਸ ਨੂੰ ਸੌਂਪੀ ਗਈ ਸੀ, ਜਦੋਂ ਕਿ ਮਜੀਠੀਆ ਨੂੰ ਅਗਲੇ ਦਿਨ ਸਵੇਰੇ 4:30 ਵਜੇ ਕੇਸ ਦਰਜ ਕਰਨ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ ਸੀ।

ਦੱਸ ਦਈਏ ਕਿ ਮਜੀਠੀਆ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਗ੍ਰਿਫਤਾਰ ਹਨ ਅਤੇ ਉਹ ਇਸ ਵੇਲੇ ਨਾਭਾ ਜੇਲ੍ਹ ਅੰਦਰ ਬੰਦ ਹਨ।