The Khalas Tv Blog Punjab CM ਭਗਵੰਤ ਮਾਨ ਨੇ ਤਿਹਾੜ ਜੇਲ੍ਹ ‘ਚ ਕੇਜਰੀਵਾਲ ਨਾਲ ਕੀਤੀ ਮੁਲਾਕਾਤ
Punjab

CM ਭਗਵੰਤ ਮਾਨ ਨੇ ਤਿਹਾੜ ਜੇਲ੍ਹ ‘ਚ ਕੇਜਰੀਵਾਲ ਨਾਲ ਕੀਤੀ ਮੁਲਾਕਾਤ

xr:d:DAGCc0cxxDQ:18,j:4483758351783234618,t:24041507

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ ਸ਼ਰਾਬ ਨੀਤੀ ਨਾਲ ਜੁੜੇ ਇੱਕ ਮਾਮਲੇ ਵਿੱਚ ਤਿਹਾੜ ਜੇਲ੍ਹ ਵਿੱਚ ਬੰਦ ‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨਾਲ ਰਾਜ ਸਭਾ ਮੈਂਬਰ ਸੰਦੀਪ ਪਾਠਕ ਵੀ ਮੌਜੂਦ ਹਨ। ਇਹ ਮੀਟਿੰਗ ਕਰੀਬ ਅੱਧਾ ਘੰਟਾ ਚੱਲੀ। ਇਹ ਮੁਲਾਕਾਤ ਕਰੀਬ ਅੱਧਾ ਘੰਟਾ ਚੱਲੀ। ਇਸ ਮੀਟਿੰਗ ਤੋਂ ਪਹਿਲਾਂ ਹੀ ਪੁਲਿਸ ਨੇ ਤਿਹਾੜ ਵਿੱਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਹੋਏ ਸਨ। ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਮੀਡੀਆ ਨਾਲ ਮੁਲਾਕਾਤ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਸ਼ੀਸੇ ਦੇ ਪਾਰ ਫੋਨ ‘ਤੇ ਗੱਲ ਕਰਵਾਈ ਗਈ ਜਿਵੇਂ ਕਿ ਉਹ ਕੋਈ ਅੱਤਵਾਦੀ ਹੋਣ।

ਮਾਨ ਨੇ ਕਿਹਾ ਕਿ ਕੇਜਰੀਵਾਲ ਨੇ ਅੱਤਵਾਦੀਆਂ ਵਾਲਾ ਸਲੂਕ ਕਿਉਂ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਕੇਜਰੀਵਾਲ ਨੇ ਲੋਕਾਂ ਦੀ ਭਲਾਈ ਲਈ ਬਹੁਤ ਕੰਮ ਕੀਤੇ ਹਨ। ਮਾਨ ਨੇ ਕਿਹਾ ਕਿ ਉਨ੍ਹਾਂ ਨੇ ਮੇਰੇ ਤੋਂ ਪੰਜਾਬ ਦਾ ਹਾਲ ਜਾਣਿਆ ਹੈ। ਮਾਨ ਨੇ ਕਿਹਾ ਕਿ ਕੇਜਰੀਵਾਲ ਨੂੰ ਆਮ ਸਹੂਲਤਾਂ ਤੋਂ ਵੀ ਵਾਂਝਾ ਰੱਖਿਆ ਜਾ ਰਿਹਾ ਹੈ।

ਕੇਂਦਰ ਸਰਕਾਰ ਨੂੰ ਸਵਾਲ ਕਰਦਿਆਂ ਮਾਨ ਨੇ ਕਿਹਾ ਕਿ ਕੀ ਕੇਜਰੀਵਾਲ ਦਾ ਕਸੂਰ ਮੁਹੱਲਾ ਕਲੀਨਿਕ ਤੇ ਮੁਫ਼ਤ ਬਿਜਲੀ ਹੈ? ਸੀਐੱਮ ਮਾਨ ਨੇ ਕਿਹਾ ਕਿ, ਕੇਜਰੀਵਾਲ ਨੇ ਮੇਰੇ ਤੋਂ ਪੰਜਾਬ ਦਾ ਹਾਲ ਜਾਣਿਆ। ਮਾਨ ਨੇ ਭਾਜਪਾ ਤੇ ਨਿਸ਼ਾਨਾ ਵਿੰਨਦੇ ਹੋਏ ਕਿਹਾ ਕਿ, ਕੇਜਰੀਵਾਲ ਨਾਲ ਅੱਤਵਾਦੀਆਂ ਵਾਂਗ ਸਲੁਕ ਕਿਉਂ ਕੀਤਾ ਜਾ ਰਿਹਾ? ਉਨ੍ਹਾਂ ਕਿਹਾ ਕਿ, ਮੇਰੀ ਕੇਜਰੀਵਾਲ ਨਾਲ ਹਾਰਡਕੋਰ ਕ੍ਰਿਮਿਨਲ ਵਾਂਗ ਮੁਲਾਕਾਤ ਕਰਵਾਈ ਗਈ।

ਮਾਨ ਨੇ ਕਿਹਾ ਕਿ ਜਦੋਂ ਚਿਦੰਬਰਮ ਤਿਹਾੜ ਜੇਲ੍ਹ ਵਿੱਚ ਬੰਦ ਸਨ ਤਾਂ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਉਨ੍ਹਾਂ ਨੂੰ ਮਿਲਣ ਲਈ ਜੇਲ੍ਹ ਜਾਂਦੀ ਸੀ। ਇਸ ਦੌਰਾਨ ਦੋਹਾਂ ਦੀ ਮੁਲਾਕਾਤ ਇਕ ਕਮਰੇ ‘ਚ ਹੋਈ। ਜਦੋਂਕਿ ਅੱਜ ਉਨ੍ਹਾਂ ਦੀ ਕੇਜਰੀਵਾਲ ਨਾਲ ਮੁਲਾਕਾਤ ਇੱਕ ਵੱਖਰੇ ਢੰਗ ਨਾਲ ਹੋਈ। ਕਮਰੇ ‘ਚ ਸ਼ੀਸ਼ਾ ਪਿਆ ਸੀ, ਸ਼ੀਸ਼ਾ ਇੰਨਾ ਗੰਦਾ ਸੀ ਕਿ ਕੇਜਰੀਵਾਲ ਦਾ ਚਿਹਰਾ ਵੀ ਸਾਫ ਨਜ਼ਰ ਨਹੀਂ ਆ ਰਿਹਾ ਸੀ। ਆਉਣ ਵਾਲੀ 4 ਜੂਨ ਨੂੰ ਲੋਕਾਂ ਨੂੰ ਇਸ ਦਾ ਸਬਕ ਸਿਖਾਇਆ ਜਾਵੇਗਾ।

ਮਾਨ ਨੇ ਕਿਹਾ ਕਿ ਕੇਜਰੀਵਾਲ ਨੇ ਆਪਣੀ ਹਾਲਤ ਦੱਸਣ ਦੀ ਬਜਾਏ ਪੁੱਛਿਆ ਕਿ ਪੰਜਾਬ ਦਾ ਕੀ ਹਾਲ ਹੈ। ਉਥੇ ਸਕੂਲ ਅਤੇ ਮੁਹੱਲਾ ਕਲੀਨਿਕ ਦੀ ਕੀ ਹਾਲਤ ਹੈ? ਮੰਡੀਆਂ ਵਿੱਚ ਕਿਸਾਨਾਂ ਦੀ ਕਣਕ ਦੀ ਲਿਫਟਿੰਗ ਹੋ ਰਹੀ ਹੈ ਜਾਂ ਨਹੀਂ। ਇਸ ਤੋਂ ਇਲਾਵਾ ਉਸ ਨੇ ਹਰ ਸਵਾਲ ਪੁੱਛਿਆ। ਮਾਨ ਨੇ ਕਿਹਾ ਕਿ ਮੈਂ ਉਸ ਨੂੰ ਦੱਸਿਆ ਕਿ ਮੈਂ ਅਸਾਮ ਵਿੱਚ ਚੋਣ ਪ੍ਰਚਾਰ ਕਰਕੇ ਆਇਆ ਹਾਂ। ਕੱਲ੍ਹ ਗੁਜਰਾਤ ਜਾ ਰਹੇ ਹਾਂ। ਇਸ ਤੋਂ ਬਾਅਦ ਮੈਂ ਦਿੱਲੀ ਵਿੱਚ ਪ੍ਰਚਾਰ ਕਰਾਂਗਾ। ਉਨ੍ਹਾਂ ਕਿਹਾ ਹੈ ਕਿ ਜਿੱਥੇ ਭਾਰਤ ਗਠਜੋੜ ਦੇ ਲੋਕ ਕਹਿਣਗੇ, ਤੁਸੀਂ ਉੱਥੇ ਜਾਓਗੇ।

Exit mobile version