International

ਪਾਕਿਸਤਾਨ ‘ਚ ਪਟੜੀ ਤੋਂ ਉਤਰੀ ਟਰੇਨ, 15 ਲੋਕਾਂ ਨੂੰ ਲੈ ਕੇ ਆਈ ਮਾੜੀ ਖ਼ਬਰ

Big train accident in Pakistan, train derailed, 15 people died, many injured

ਪਾਕਿਸਤਾਨ ਤੋਂ ਇਕ ਵੱਡਾ ਰੇਲ ਹਾਦਸਾ ਵਾਪਰਿਆ ਹੈ। ਰਾਵਲਪਿੰਡੀ ਜਾ ਰਹੀ ਹਜ਼ਾਰਾ ਐਕਸਪ੍ਰੈਸ ਦੀਆਂ 10 ਬੋਗੀਆਂ ਪਟੜੀ ਤੋਂ ਉਤਰ ਗਈਆਂ। ਇਸ ਹਾਦਸੇ ਵਿਚ 15 ਲੋਕਾਂ ਦੀ ਮੌਤ ਹੋ ਗਈ।

ਜਾਣਕਾਰੀ ਮੁਤਾਬਕ ਇਹ ਘਟਨਾ ਸ਼ਹਿਜ਼ਾਦਪੁਰ ਅਤੇ ਨਵਾਬਸ਼ਾਹ ਦੇ ਵਿਚਕਾਰ ਸਥਿਤ ਸਹਾਰਾ ਰੇਲਵੇ ਸਟੇਸ਼ਨ ਦੇ ਕੋਲ ਐਤਵਾਰ ਨੂੰ ਵਾਪਰੀ। ਰਾਵਲਪਿੰਡੀ ਜਾ ਰਹੀ ਹਜ਼ਾਰਾ ਐਕਸਪ੍ਰੈੱਸ ਦੇ 10 ਡੱਬੇ ਪਟੜੀ ਤੋਂ ਉਤਰ ਗਏ, ਜਿਸ ਕਾਰਨ ਘੱਟੋ-ਘੱਟ 15 ਲੋਕਾਂ ਦੀ ਮੌਤ ਹੋ ਗਈ ਅਤੇ 50 ਜ਼ਖ਼ਮੀ ਹੋ ਗਏ।

ਦਰਅਸਲ ਐਤਵਾਰ ਨੂੰ ਸਹਾਰਾ ਰੇਲਵੇ ਸਟੇਸ਼ਨ ਨੇੜੇ ਹਵੇਲੀਆਂ ਜਾ ਰਹੀ ਹਜ਼ਾਰਾ ਐਕਸਪ੍ਰੈਸ ਦੀਆਂ 10 ਬੋਗੀਆਂ ਪਟੜੀ ਤੋਂ ਉਤਰ ਗਈਆਂ। ਇਸ ਹਾਦਸੇ ‘ਚ ਘੱਟੋ-ਘੱਟ 15 ਯਾਤਰੀਆਂ ਦੀ ਮੌਤ ਹੋ ਗਈ ਅਤੇ 50 ਹੋਰ ਜ਼ਖ਼ਮੀ ਹੋ ਗਏ।

ਇਸ ਦੇ ਨਾਲ ਹੀ, ਇਸ ਰੇਲ ਹਾਦਸੇ ਤੋਂ ਬਾਅਦ, ਸਿੰਧ ਦੇ ਅੰਦਰੂਨੀ ਜ਼ਿਲ੍ਹਿਆਂ ਨੂੰ ਜਾਣ ਅਤੇ ਆਉਣ ਵਾਲੀਆਂ ਰੇਲਗੱਡੀਆਂ ਦਾ ਸੰਚਾਲਨ ਮੁਅੱਤਲ ਕਰ ਦਿਤਾ ਗਿਆ ਹੈ। ਇਸ ਦੇ ਨਾਲ ਹੀ ਬਚਾਅ ਦਲ ਨੇ ਮੌਕੇ ‘ਤੇ ਪਹੁੰਚ ਕੇ ਜ਼ਖ਼ਮੀਆਂ ਨੂੰ ਨਵਾਬਸ਼ਾਹ ਦੇ ਪੀਪਲਜ਼ ਮੈਡੀਕਲ ਹਸਪਤਾਲ ‘ਚ ਦਾਖ਼ਲ ਕਰਵਾਇਆ। ਅਧਿਕਾਰੀਆਂ ਦਾ ਕਹਿਣਾ ਹੈ ਕਿ ਟਰੇਨ ਦੇ ਪਟੜੀ ਤੋਂ ਉਤਰਨ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ।

ਇਸ ਦੌਰਾਨ ਸਿੰਧ ਦੇ ਮੁੱਖ ਮੰਤਰੀ ਮੁਰਾਦ ਅਲੀ ਸ਼ਾਹ ਨੇ ਘਟਨਾ ਵਿੱਚ ਮਾਰੇ ਗਏ ਲੋਕਾਂ ਪ੍ਰਤੀ ਦੁੱਖ ਪ੍ਰਗਟ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਨਵਾਬਸ਼ਾਹ ਦੇ ਡਿਪਟੀ ਕਮਿਸ਼ਨਰ ਨੂੰ ਜ਼ਖਮੀਆਂ ਨੂੰ ਤੁਰੰਤ ਡਾਕਟਰੀ ਸਹਾਇਤਾ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਪਾਕਿਸਤਾਨ ‘ਚ ਪਿਛਲੇ ਕੁਝ ਸਮੇਂ ‘ਚ ਰੇਲ ਹਾਦਸਿਆਂ ‘ਚ ਵਾਧਾ ਹੋਇਆ ਹੈ। ਪਾਕਿਸਤਾਨ ਵਿੱਚ ਪਿਛਲੇ ਇੱਕ ਦਹਾਕੇ ਵਿੱਚ ਕਈ ਵੱਡੇ ਰੇਲ ਹਾਦਸੇ ਹੋਏ ਹਨ।