India

ਪੱਛਮੀ ਬੰਗਾਲ ਦੇ ਦਾਰਜਲਿੰਗ ’ਚ ਵੱਡਾ ਰੇਲ ਹਾਦਸਾ, 7 ਦੀ ਮੌਤ, 20 ਤੋਂ 25 ਜ਼ਖ਼ਮੀ

ਬੰਗਾਲ ਦੇ ਸਿਲੀਗੁੜੀ ‘ਚ ਕੋਲਕਾਤਾ ਜਾ ਰਹੀ ਕੰਚਨਜੰਗਾ ਐਕਸਪ੍ਰੈਸ ਇਕ ਮਾਲ ਗੱਡੀ ਨਾਲ ਟਕਰਾ ਗਈ। ਇਸ ਹਾਦਸੇ ‘ਚ ਹੁਣ ਤੱਕ 7 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ 20 ਤੋਂ 25 ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਇਹ ਹਾਦਸਾ ਸੋਮਵਾਰ ਸਵੇਰੇ ਨੌਂ ਵਜੇ ਵਾਪਰਿਆ। ਦਾਰਜੀਲਿੰਗ ਦੇ ਐਡੀਸ਼ਨਲ ਐਸਪੀ ਅਭਿਸ਼ੇਕ ਰਾਏ ਨੇ ਮੀਡੀਆ ਨਾਲ ਗੱਲ ਕਰਦੇ ਹੋਏ ਕਿਹਾ, “ਕੰਜਨਜੰਗਾ ਐਕਸਪ੍ਰੈਸ ਖੜੀ ਸੀ ਅਤੇ ਮਾਲ ਗੱਡੀ ਨੇ ਉਸ ਨੂੰ ਪਿੱਛੇ ਤੋਂ ਟੱਕਰ ਮਾਰ ਦਿੱਤੀ।

ਉਨ੍ਹਾਂ ਨੇ ਕਿਹਾ ਕਿ ਤਿੰਨ ਡੱਬੇ ਪਟੜੀ ਤੋਂ ਉਤਰ ਗਏ। ਹੁਣ ਤੱਕ ਪੰਜ ਲੋਕਾਂ ਦੀ ਮੌਤ ਦੀ ਪੁਸ਼ਟੀ ਹੋ ​​ਚੁੱਕੀ ਹੈ। ਅਸੀਂ ਉਨ੍ਹਾਂ ਨੂੰ ਬਾਹਰ ਕੱਢ ਲਿਆ ਹੈ। ਹੁਣ ਤੱਕ ਜ਼ਖਮੀਆਂ ਦੀ ਗਿਣਤੀ 25-30 ਹੈ, ਉਨ੍ਹਾਂ ਦੀ ਹਾਲਤ ਗੰਭੀਰ ਨਹੀਂ ਹੈ। “ਅਸੀਂ ਉਨ੍ਹਾਂ ਨੂੰ ਉਨ੍ਹਾਂ ਦੇ ਸਮਾਨ ਸਮੇਤ ਬਾਹਰ ਕੱਢ ਲਿਆ ਹੈ, ਐਂਬੂਲੈਂਸ ਆ ਗਈ ਹੈ ਅਤੇ ਉਨ੍ਹਾਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ। ਦੱਸਿਆ ਜਾ ਰਿਹਾ ਹੈ ਕਿ NJP ਤੋਂ ਸਿਆਲਦਾਹ ਜਾ ਰਹੀ ਕੰਚਨਜੰਗਾ ਐਕਸਪ੍ਰੈਸ ਸਿਲੀਗੁੜੀ ਪਾਰ ਕਰਨ ਤੋਂ ਬਾਅਦ ਰੰਗਪਨੀਰ ਸਟੇਸ਼ਨ ਦੇ ਕੋਲ ਹਾਦਸੇ ਦਾ ਸ਼ਿਕਾਰ ਹੋ ਗਈ।

ਇਸ ਘਟਨਾ ‘ਤੇ ਸੀਐਮ ਮਮਤਾ ਬੈਨਰਜੀ ਨੇ ਟਵੀਟ ਕੀਤਾ ਹੈ। ਮਮਤਾ ਨੇ ਲਿਖਿਆ ਹੈ ਕਿ ਉਹ ਦਾਰਜੀਲਿੰਗ ਜ਼ਿਲੇ ਦੇ ਫਾਂਸੀਦੇਵਾ ਇਲਾਕੇ ‘ਚ ਹੋਏ ਦਰਦਨਾਕ ਰੇਲ ਹਾਦਸੇ ਬਾਰੇ ਜਾਣ ਕੇ ਹੈਰਾਨ ਹੈ। ਹਾਲਾਂਕਿ ਵੇਰਵਿਆਂ ਦੀ ਉਡੀਕ ਹੈ, ਕੰਚਨਜੰਗਾ ਐਕਸਪ੍ਰੈਸ ਕਥਿਤ ਤੌਰ ‘ਤੇ ਇੱਕ ਮਾਲ ਰੇਲਗੱਡੀ ਨਾਲ ਟਕਰਾ ਗਈ ਹੈ। ਬਚਾਅ ਅਤੇ ਡਾਕਟਰੀ ਸਹਾਇਤਾ ਲਈ ਡੀਐਮ, ਐਸਪੀ, ਡਾਕਟਰ, ਐਂਬੂਲੈਂਸ ਅਤੇ ਡਿਜ਼ਾਸਟਰ ਟੀਮਾਂ ਨੂੰ ਮੌਕੇ ‘ਤੇ ਭੇਜਿਆ ਗਿਆ ਹੈ। ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।

ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨੇ ਕਿਹਾ ਹੈ ਕਿ NDRF ਅਤੇ SDRF ਮਿਲ ਕੇ ਕੰਮ ਕਰ ਰਹੇ ਹਨ ਅਤੇ ਬਚਾਅ ਕਾਰਜ ਜੰਗੀ ਪੱਧਰ ‘ਤੇ ਚੱਲ ਰਿਹਾ ਹੈ। ਇੱਕ ਟਵੀਟ ਕਰਦਿਆਂ ਉਨ੍ਹਾਂ ਨੇ ਕਿਹਾ ਕਿ “ਐਨਐਫਆਰ ਜ਼ੋਨ ਵਿੱਚ ਇੱਕ ਮੰਦਭਾਗਾ ਹਾਦਸਾ ਵਾਪਰਿਆ ਹੈ। ਬਚਾਅ ਕਾਰਜ ਜੰਗੀ ਪੱਧਰ ‘ਤੇ ਜਾਰੀ ਹੈ। ਰੇਲਵੇ, NDRF ਅਤੇ SDRF ਮਿਲ ਕੇ ਕੰਮ ਕਰ ਰਹੇ ਹਨ। ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਜਾ ਰਿਹਾ ਹੈ ਅਤੇ ਸੀਨੀਅਰ ਅਧਿਕਾਰੀ ਮੌਕੇ ‘ਤੇ ਪਹੁੰਚ ਗਏ ਹਨ।

ਇਹ ਵੀ ਪੜ੍ਹੋ – CM ਮਾਨ ਵੱਲੋਂ ਸਾਰੇ ਜ਼ਿਲ੍ਹਾ ਮੁਖੀਆਂ ਨਾਲ ਮੀਟਿੰਗ! ਸਰਕਾਰੀ ਸਕੀਮਾਂ ਤੇ ਵਿਕਾਸ ਪ੍ਰੋਜੈਕਟਾਂ ਦੀ ਹੋਵੇਗੀ ਸਮੀਖਿਆ