ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਬੀਤੇ ਦਿਨ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ। ਇਸ ਮਗਰੋਂ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਇਸ ਵਿਚਾਲੇ ਰਾਜਵੀਰ ਦੀ ਸਿਹਤ ਨਾਲ ਜੁੜੀ ਵੱਡੀ ਅਪਡੇਟ ਸਾਹਮਣੇ ਆਈ ਹੈ।
ਰਾਜਵੀਰ ਜਵੰਦਾ ਦੀ ਹਾਲਤ ਅਜੇ ਵੀ ਗੰਭੀਰ ਬਣੀ ਹੋਈ ਹੈ ਅਤੇ ਉਹ ਫੋਰਟਿਸ ਹਸਪਤਾਲ, ਮੋਹਾਲੀ ਵਿਖੇ ਵੈਂਟੀਲੇਟਰ ਸਪੋਰਟ ‘ਤੇ ਹਨ। ਉਹ ਫੋਰਟਿਸ ਹਸਪਤਾਲ ਮੋਹਾਲੀ ਵਿਖੇ ਨਿਊਰੋਸਰਜਰੀ ਅਤੇ ਕ੍ਰਿਟੀਕਲ ਕੇਅਰ ਮਾਹਿਰਾਂ ਦੀ ਬਹੁ-ਅਨੁਸ਼ਾਸਨੀ ਟੀਮ ਦੁਆਰਾ ਨੇੜਿਓਂ ਨਿਗਰਾਨੀ ਅਤੇ ਪ੍ਰਬੰਧਨ ਅਧੀਨ ਹਨ। ਫੋਰਟਿਸ ਹਸਪਤਾਲ, ਮੋਹਾਲੀ ਨੇ ਇਹ ਜਾਣਕਾਰੀ ਸਾਂਝੀ ਕੀਤੀ।