ਮੁਹਾਲੀ : ਪੰਜਾਬ ਵਿੱਚ ਮੌਸਮ ਦਾ ਤਾਪਮਾਨ ਲਗਾਤਾਰ ਵੱਧ ਰਿਹਾ ਹੈ। ਮੰਗਲਵਾਰ ਨੂੰ ਵੱਧ ਤੋਂ ਵੱਧ ਤਾਪਮਾਨ ਵਿੱਚ ਔਸਤਨ 1 ਡਿਗਰੀ ਸੈਲਸੀਅਸ ਦਾ ਵਾਧਾ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 3.9 ਡਿਗਰੀ ਸੈਲਸੀਅਸ ਵੱਧ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਫ਼ਤਿਹਗੜ੍ਹ ਸਾਹਿਬ ਵਿੱਚ 31.9 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਮੌਸਮ ਵਿਭਾਗ ਅਨੁਸਾਰ ਆਉਣ ਵਾਲੇ ਦਿਨਾਂ ਵਿੱਚ ਕੁਝ ਰਾਹਤ ਮਿਲੇਗੀ। ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ 16 ਮਾਰਚ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਅਨੁਸਾਰ ਅੱਜ ਪੰਜਾਬ ਦੇ ਤਾਪਮਾਨ ਵਿੱਚ ਬਹੁਤਾ ਬਦਲਾਅ ਨਹੀਂ ਹੋਵੇਗਾ। ਪਰ ਉਸ ਤੋਂ ਬਾਅਦ ਤਾਪਮਾਨ 2 ਤੋਂ 3 ਡਿਗਰੀ ਘੱਟ ਜਾਵੇਗਾ ਅਤੇ ਸਥਿਤੀ ਆਮ ਹੋ ਜਾਵੇਗੀ।