India Punjab

“ਵੱਡੇ ਤੋਂ ਬਾਅਦ ਆਉਂਦਾ ਹੈ ਛੋਟੇ ਦਾ ਨੰਬਰ”

‘ਦ ਖ਼ਾਲਸ ਬਿਊਰੋ : ਰਾਜ ਸਭਾ ਮੈਂਬਰ ਰਾਘਵ ਚੱਢਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਵਿਆਹ ਦੀ ਵਧਾਈ ਦਿੰਦਿਆਂ ਕਿਹਾ ਕਿ ਛੋਟੇ ਦਾ ਨੰਬਰ ਵੱਡੇ ਤੋਂ ਬਾਅਦ ਆਉਂਦਾ ਹੈ। ਵੱਡੇ ਵੀਰ ਮਾਨ ਸਾਹਿਬ ਅਤੇ ਡਾ.ਗੁਰਪ੍ਰੀਤ ਕੌਰ ਨੂੰ ਖੁਸ਼ਹਾਲ ਵਿਆਹੁਤਾ ਜ਼ਿੰਦਗੀ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ।

ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਵੀ ਵਧਾਈ ਦਿੰਦਿਆਂ ਕਿਹਾ ਕਿ ਭਗਵੰਤ ਮਾਨ ਕੱਲ੍ਹ ਆਪਣੀ ਜ਼ਿੰਦਗੀ ਵਿੱਚ ਇੱਕ ਨਵਾਂ ਅਧਿਆਏ ਸ਼ੁਰੂ ਕਰਨ ਜਾ ਰਹੇ ਹਨ। ਉਨ੍ਹਾਂ ਦੇ ਖੁਸ਼ਹਾਲ ਵਿਆਹੁਤਾ ਜੀਵਨ ਲਈ ਬਹੁਤ-ਬਹੁਤ ਸ਼ੁਭਕਾਮਨਾਵਾਂ।

ਪੰਜਾਬ ਦੇ ਜੇਲ੍ਹ ਮੰਤਰੀ ਹਰਜੋਤ ਸਿੰਘ ਬੈਂਸ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਨੂੰ ਵਿਆਹ ਦੇ ਲਈ ਵਧਾਈ ਦਿੱਤੀ। ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵੀ ਮੁੱਖ ਮੰਤਰੀ ਮਾਨ ਨੂੰ ਵਿਆਹ ਦੀ ਵਧਾਈ ਦਿੰਦਿਆਂ ਜ਼ਿੰਦਗੀ ਦੇ ਨਵੇਂ ਅਧਿਆਏ ਲ਼ਈ ਸ਼ੁਭਕਾਮਨਾਵਾਂ ਦਿੱਤੀਆਂ।

ਹਾਸਰਸ ਅਤੇ ਫਿਲਮੀ ਅਦਾਕਾਰ ਜਸਵਿੰਦਰ ਭੱਲਾ ਨੇ ਵੀ ਮਜ਼ਾਕੀਆ ਲਹਿਜ਼ੇ ਵਿੱਚ ਮੁੱਖ ਮੰਤਰੀ ਮਾਨ ਨੂੰ ਵਧਾਈ ਦਿੱਤੀ ਹੈ।