‘ਦ ਖ਼ਾਲਸ ਬਿਊਰੋ:- ਭਾਰਤੀ ਚੋਣ ਕਮਿਸ਼ਨ ਵੱਲੋਂ ਬਿਹਾਰ ਵਿਧਾਨ ਸਭਾ ਚੋਣਾਂ ਦਾ ਐਲਾਨ ਕਰ ਦਿੱਤਾ ਗਿਆ ਹੈ। ਚੋਣ ਕਮਿਸ਼ਨ ਦੇ ਬੁਲਾਰੇ ਸ਼ੇਫਾਲੀ ਸ਼ਰਨ ਨੇ ਦੱਸਿਆ ਕਿ ਬਿਹਾਰ ਵਿਧਾਨ ਸਭਾ ਚੋਣਾਂ ਦੇ ਸਬੰਧ ਵਿੱਚ ਅੱਜ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਕੀਤੀ ਗਈ। ਬਿਹਾਰ ਵਿਧਾਨ ਸਭਾ ਚੋਣਾਂ ਤਿੰਨ ਅਕਤੂਬਰ ਤੋਂ 28 ਅਕਤੂਬਰ ਤੱਕ ਹੋਣਗੀਆਂ ਅਤੇ ਨਤੀਜੇ 10 ਨਵੰਬਰ ਨੂੰ ਐਲਾਨੇ ਜਾਣਗੇ। ਬਿਹਾਰ ਵਿੱਚ ਕੁੱਲ 243 ਵਿਧਾਨ ਸਭਾ ਸੀਟਾਂ ਲਈ ਚੋਣ ਹੋਵੇਗੀ।
ਚੋਣ ਕਮਿਸ਼ਨ ਨੇ ਕੋਰੋਨਾ ਮਹਾਂਮਾਰੀ ਕਾਰਨ ਸਮਾਜਿਕ ਦੂਰੀ ਬਣਾਈ ਰੱਖਣ ਲਈ ਵਿਗਿਆਨ ਭਵਨ ਦੇ ਹਾਲ ਨੰਬਰ ਪੰਜ ਵਿੱਚ ਇੱਕ ਪ੍ਰੈੱਸ ਕਾਨਫਰੰਸ ਕੀਤੀ।
ਕਮਿਸ਼ਨ ਪਹਿਲਾਂ ਹੀ ਕੋਰੋਨਾ ਕਾਲ ‘ਚ ਵਿਧਾਨ ਸਭਾ ਚੋਣਾਂ ਕਰਵਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕਰ ਚੁੱਕਾ ਹੈ। ਹਰ ਪੋਲਿੰਗ ਸਟੇਸ਼ਨ ‘ਤੇ ਸਿਰਫ ਇੱਕ ਹਜ਼ਾਰ ਵੋਟਰ ਵੋਟ ਪਾਉਣਗੇ। ਪੋਲਿੰਗ ਸਟੇਸ਼ਨ ‘ਤੇ ਸੈਨੀਟਾਈਜ਼ਰ ਤੋਂ ਲੈ ਕੇ ਹਰ ਤਰ੍ਹਾਂ ਦੇ ਇੰਤਜ਼ਾਮ ਹੋਣਗੇ।