India

ਪ੍ਰੀਖਿਆ ਦਾਖਲਾ ਕਾਰਡਾਂ ’ਤੇ ਛਪੀਆਂ ਇਨ੍ਹਾਂ ਤਸਵੀਰਾਂ ਨੇ ਵਧਾਈਆਂ ਵਿਦਿਆਰਥੀਆਂ ਦੀਆਂ ਮੁਸ਼ਕਿਲਾਂ

‘ਦ ਖ਼ਾਲਸ ਬਿਊਰੋ : ਬਿਹਾਰ ਵਿੱਚ ਉਮੀਦਵਾਰਾਂ ਦੇ ਪ੍ਰੀਖਿਆ ਦਾਖਲਾ ਕਾਰਡਾਂ ਉੱਤੇ ਛਪੀਆਂ ਇਨ੍ਹਾਂ ਤਸਵੀਰਾਂ ਕਰਕੇ ਵਿਦਿਆਰਥੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਬਿਹਾਰ ਦੀ ਯੂਨੀਵਰਸਿਟੀ ਵੱਲੋਂ ਉਮੀਦਵਾਰਾਂ ਨੂੰ ਜਾਰੀ ਕੀਤੇ ਗਏ ਪ੍ਰੀਖਿਆ ਦਾਖ਼ਲਾ ਕਾਰਡਾਂ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕ੍ਰਿਕਟਰ ਮਹਿੰਦਰ ਸਿੰਘ ਧੋਨੀ ਅਤੇ ਬਿਹਾਰ ਦੇ ਰਾਜਪਾਲ ਫਾਗੂ ਚੌਹਾਨ ਦੀਆਂ ਤਸਵੀਰਾਂ ਛਪੀਆਂ ਹੋਈਆਂ ਹਨ। ਇਹ ਉਮੀਦਵਾਰ ਮਧੂਬਨੀ, ਸਮਸਤੀਪੁਰ ਅਤੇ ਬੇਗੂਸਰਾਏ ਜ਼ਿਲ੍ਹਿਆਂ ਵਿੱਚ ਸਥਿਤ ਕਾਲਜਾਂ ਦੇ ਬੀਏ ਤੀਜੇ ਸਾਲ ਦੇ ਵਿਦਿਆਰਥੀ ਹਨ। ਇਹ ਸਾਰੇ ਕਾਲਜ ਲਲਿਤ ਨਾਰਾਇਣ ਮਿਥਿਲਾ ਯੂਨੀਵਰਸਿਟੀ ਨਾਲ ਸਬੰਧਤ ਹਨ, ਜਿਸ ਦਾ ਮੁੱਖ ਦਫਤਰ ਦਰਭੰਗਾ ਵਿੱਚ ਹੈ।

ਯੂਨੀਵਰਸਿਟੀ ਦੇ ਰਜਿਸਟਰਾਰ ਮੁਸ਼ਤਾਕ ਅਹਿਮਦ ਨੇ ਕਿਹਾ ਕਿ ਇਸ ਦਾ ਗੰਭੀਰ ਨੋਟਿਸ ਲਿਆ ਗਿਆ ਹੈ। ਇਹ ਗੜਬੜੀਆ ਸੋਸ਼ਲ ਮੀਡੀਆ ਰਾਹੀਂ ਸਾਹਮਣੇ ਆਈਆਂ ਹਨ। ਜਾਂਚ ਦੇ ਹੁਕਮ ਦਿੱਤੇ ਗਏ ਹਨ ਅਤੇ ਸਬੰਧਤ ਵਿਦਿਆਰਥੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਐੱਫਆਈਆਰ ਵੀ ਦਰਜ ਕਰਵਾਈ ਜਾ ਸਕਦੀ ਹੈ।